👉ਪਤਨੀ, ਸਾਲਾ ਤੇ ਦੋ ਚਾਚੇ ਸਹੁਰਿਆਂ ਨੂੰ ਆਪਣੀ ਮੌ+ਤ ਲਈ ਠਹਿਰਾਇਆ ਜਿੰਮੇਵਾਰ
Amritsar News: ਸਥਾਨਕ ਨਗਰ ਨਿਗਮ ਦੇ ਇੱਕ ਮੁਲਾਜਮ ਵੱਲੋਂ ਬੀਤੀ ਰਾਤ ਕਰੀਬ 3 ਵਜੇਂ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੇ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕਸ਼ੀ ਕਰ ਲਈ। ਮ੍ਰਿਤਕ ਮੁਲਾਜਮ ਦੀ ਪਹਿਚਾਣ ਅਸ਼ਵਨੀ ਕੁਮਾਰ ਉਰਫ਼ ਆਸ਼ੂ ਨਾਹਰ ਵਾਸੀ ਝਬਾਲ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ, ਜੋਕਿ ਨਿਗਮ ਵਿਚ ਸਫ਼ਾਈ ਵਿਭਾਗ ‘ਚ ਬਤੌਰ ਡਰਾਈਵਰ ਵਜੋਂ ਕੰਮ ਕਰਦਾ ਸੀ। ਉਸਨੇ ਆਪਣੀ ਮੌਤ ਲਈ ਆਪਣੀ ਪਤਨੀ, ਸਾਲੇ ਅਤੇ ਦੋ ਚਾਚੇ ਸਹੁਰਿਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਦਾ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ। ਉਸਦੇ 10 ਅਤੇ 7 ਸਾਲ ਦੀਆਂ ਦੋ ਧੀਆਂ ਵੀ ਸਨ।
ਇਹ ਵੀ ਪੜ੍ਹੋ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨਸ਼ੇ ਅਤੇ ਅਪਰਾਧ ਉੱਪਰ ਪਾਈ ਜਾਵੇਗੀ ਠੱਲ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਪਤਾ ਲੱਗਿਆ ਹੈ ਕਿ ਮ੍ਰਿਤਕ ਅਤੇ ਉਸਦੀ ਪਤਨੀ ਵਿਚਕਾਰ ਪਿਛਲੇ ਕੁੱਝ ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਸੀ ਤੇ ਇਹ ਮਾਮਲਾ ਪੁਲਿਸ ਕੋਲ ਵੀ ਪੁੱਜਿਆ ਸੀ। ਪ੍ਰੰਤੂ ਸੁਲਹ ਨਹੀਂ ਹੋ ਸਕੀ ਤੇ ਉਸਦੀ ਵੀਡੀਓ ਮੁਤਾਬਕ ਹੁਣ ਮੁੜ ਪਤਨੀ ਤੇ ਸਹੁਰੇ ਪ੍ਰਵਾਰ ਵੱਲੋਂ ਕਥਿਤ ਤੌਰ ‘ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਮ੍ਰਿਤਕ ਨੇ ਆਪਣੀਆਂ ਧੀਆਂ ਤੋਂ ਮੁਆਫ਼ੀ ਮੰਗਦਿਆਂ ਉਨ੍ਹਾਂ ਦੀ ਜਿੰਮੇਵਾਰੀ ਉਸਦੇ ਭਰਾ ਨੂੰ ਦੇਣ ਦੀ ਮੰਗ ਕੀਤੀ ਹੈ। ਜਿਸਦੇ ਚੱਲਦੇ ਉਸ ਨੇ ਆਪਣੀ ਲਾਇਸੰਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਦ ਗੋਲੀ ਚੱਲਣ ਦੀ ਅਵਾਜ਼ ਸੁਣਾਈ ਦਿੱਤੀ ਤਾਂ ਘਰ ਵਿਚ ਮੌਜੂਦ ਪ੍ਰਵਾਰ ਦੇ ਦੂਜੇ ਮੈਂਬਰ ਉਸਦੇ ਕਮਰੇ ਵਿਚ ਪੁੱਜੇ, ਜਿੱਥੇ ਉਸਦੀ ਲਾਸ਼ ਪਈ ਹੋਈ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਵਾਈਰਲ ਹੋਈ ਵੀਡੀਓ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





