WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪਠਾਨਕੋਟ

ਨਗਰ ਨਿਗਮ ਦਾ ਜੇ.ਈ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪਠਾਨਕੋਟ, 26 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੂਨੀਅਰ ਇੰਜੀਨੀਅਰ ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਨੂੰ ਰਸ਼ਪਾਲ ਸਿੰਘ ਵਾਸੀ ਪਿੰਡ ਭਾਰੋਲੀ ਕਲਾਂ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੀ (ਸ਼ਿਕਾਇਤਕਰਤਾ) ਦੀ ਵਾਹੀਯੋਗ ਜ਼ਮੀਨ ਨੂੰ ਉਕਤ ਜੇ.ਈ ਵੱਲੋਂ ਪੜਤਾਲ ਕੀਤੀ ਜਾ ਰਹੀ ਗੈਰ-ਕਾਨੂੰਨੀ ਕਲੋਨੀ ਦਾ ਹਿੱਸਾ ਨਾ ਦੱਸਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 100,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਜਾਰੀ ਹੈ।

 

Related posts

ਕਰੋਨਾ ਕਾਲ ਵਿਚ ਲੋਕਾਂ ’ਚ ਚਿੰਤਾ ਤੇ ਉਦਾਸੀ ਵਧੀ

punjabusernewssite

ਦੌਲਤਪੁਰ ਢਾਕੀ ਵਿਖੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦੇ ਕਾਰਜ ਦਾ ਕੀਤਾ ਸ਼ੁਭਆਰੰਭ

punjabusernewssite

ਵਿਆਹ ਦਾ ਝਗੜਾ ਨਿਪਟਾਉਣ ਲਈ ਥਾਣੇਦਾਰ ਦੇ ਨਾਂ ’ਤੇ 20,000 ਰੁਪਏ ਲੈਂਦੀ ਮਨਮੀਤ ਕੌਰ ਗ੍ਰਿਫਤਾਰ

punjabusernewssite