ਨਗਰ ਕੌਂਸਲ ਚੋਣਾਂ; ਡੇਰਾ ਬਾਬਾ ਨਾਨਕ ’ਚ ਆਪ ਦੀ ਝੰਡੀ, ਤਰਨ ਤਾਰਨ ਵਿਚ ਅਜਾਦ ਦੀ ਚੜ੍ਹਤ ਤੇ ਤਲਵਾੜਾ ’ਚ ਆਪ-ਕਾਂਗਰਸ ਬਰਾਬਰ

0
116
+1

ਚੋਣਾਂ ਲਈ ਕ੍ਰਮਵਾਰ 54.06 ਫ਼ੀਸਦ, 73.50 ਫ਼ੀਸਦ ਅਤੇ 61.31 ਫ਼ੀਸਦ ਵੋਟਿੰਗ ਹੋਈ
Chandigarh News: ਬੀਤੇ ਕੱਲ ਪੰਜਾਬ ਦੀਆਂ ਤਿੰਨ ਨਗਰ ਕੌਂਸਲਾਂ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਹੋਈਆਂ ਆਮ ਚੋਣਾਂ ਦੇ ਬੀਤੀ ਦੇਰ ਸ਼ਾਮ ਨਤੀਜ਼ੇ ਸਾਹਮਣੇ ਆ ਗਏ ਹਨ। ਇੰਨ੍ਹਾਂ ਚੋਣਾਂ ਵਿਚ ਡੇਰਾ ਬਾਬਾ ਨਾਨਕ ’ਚ ਆਪ ਦੀ ਝੰਡੀ ਰਹੀ ਹੈ। ਜਦਕਿ ਤਰਨ ਤਾਰਨ ਵਿਚ ਅਜਾਦ ਦੀ ਚੜ੍ਹਤ ਤੇ ਤਲਵਾੜਾ ’ਚ ਆਪ-ਕਾਂਗਰਸ ਬਰਾਬਰ ਭਿੜੀਆਂ ਹਨ। ਚੋਣ ਨਤੀਜਿਆਂ ਮੁਤਾਬਕ ਡੇਰਾ ਬਾਬਾ ਨਾਨਕ ਦੇ ਕੁੱਲ 13 ਵਾਰਡਾਂ ਵਿਚੋਂ ਆਪ ਨੇ 9 ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਇੱਥੇ ਕਾਂਗਰਸ ਨੂੰ ਸਿਰਫ਼ 4 ਸੀਟਾਂ ਮਿਲੀਆਂ ਹਨ। ਇਸਤੋਂ ਇਲਾਵਾ ਤਲਵਾੜਾ ਦੀਆਂ 13 ਸੀਟਾਂ ਵਿਚ ਆਪ ਤੇ ਕਾਂਗਰਸ ਨੂੰ 6-6 ਅਤੇ 1 ਸੀਟ ਭਾਜਪਾ ਦੇ ਹਿੱਸੇ ਆਈ ਹੈ।

ਇਹ ਵੀ ਪੜ੍ਹੋ  ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫੈਸਲੇ

ਜੇਕਰ ਗੱਲ ਤਰਨਤਾਰਨ ਦੀ ਕੀਤੀ ਜਾਵੇ ਤਾਂ ਇੱਥੇ ਕੁੱਲ 24 ਵਾਰਡਾਂ ਵਿਚੋਂ 13 ਵਾਰਡਾਂ ਵਿਚ ਅਜ਼ਾਦ ਜਿੱਤੇ ਹਨ। ਹਾਲਾਂਕਿ ਦੂਜੇ ਨੰਬਰ ’ਤੇ ਆਪ ਨੂੰ 8 ਵਾਰਡਾਂ ਵਿਚ ਜਿੱਤ ਮਿਲੀ ਹੈ ਤੇ ਕਾਂਗਰਸ ਕੋਲ 3 ਵਾਰਡ ਜੇਤੂ ਰਹੇ ਹਨ। ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਰਿਪੋਰਟ ਮੁਤਾਬਕ ਨਗਰ ਕੌਂਸਲ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਵਿੱਚ ਕ੍ਰਮਵਾਰ 54.06 ਫ਼ੀਸਦ, 73.50 ਫ਼ੀਸਦ ਅਤੇ 61.31 ਫ਼ੀਸਦ ਵੋਟਿੰਗ ਹੋਈ ਸੀ। ਇਸਤੋਂ ਇਲਾਵਾ ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 3 ਲਈ 04.03.2025 ਨੂੰ ਸਵੇਰੇ 07:00 ਵਜੇ ਤੋਂ ਸ਼ਾਮ 04:00 ਵਜੇ ਤੱਕ ਦੁਬਾਰਾ ਵੋਟਿੰਗ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਡੀ.ਈ.ਓ, ਤਰਨ ਤਾਰਨ ਨੂੰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here