👉ਤਲਵੰਡੀ ਸਾਬੋ ’ਚ ਧੱਕੇ ਨਾਲ ਕਾਗਜ਼ ਰੱਦ ਕਰਨ ਦਾ ਦੋਸ਼ ਲਗਾਉਂਦਿਆਂ ਵਿਰੋਧੀਆਂ ਨੇ ਲਗਾਇਆ ਧਰਨਾ
👉45 ਨਾਮਜ਼ਦਗੀ ਪੱਤਰ ਲਏ ਵਾਪਸ : ਜ਼ਿਲ੍ਹਾ ਚੋਣ ਅਫ਼ਸਰ
ਬਠਿੰਡਾ, 15 ਦਸੰਬਰ : ਆਗਾਮੀ 21 ਦਸੰਬਰ ਨੂੰ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਜਾ ਰਹੀਆਂ ਜਨਰਲ ਤੇ ਉਪ ਚੋਣਾਂ ਲਈ 45 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਹੁਣ 152 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ। ਇਸਤੋਂ ਇਲਾਵਾ ਅੱਠ ਥਾਵਾਂ ’ਤੇ ਉਮੀਦਵਾਰ ਨਿਰਵਿਰੋਧ ਚੁਣੇ ਗਏ ਹਨ। ਇੰਨ੍ਹਾਂ ਵਿਚ ਸਭ ਤੋਂ ਵੱਧ ਤਲਵੰਡੀ ਸਾਬੋ ਦੇ ਪੰਜ ਉਮੀਦਵਾਰ ਹਨ, ਜਿੱਥੇ ਵਿਰੋਧੀਆਂ ਵੱਲੋਂ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਇਕਜੁਟ ਹੋ ਕੇ ਖੰਡਾ ਚੌਕ ਵਿਚ ਧਰਨਾ ਵੀ ਦਿੱਤਾ ਗਿਆ।
ਇਹ ਵੀ ਪੜ੍ਹੋ ਅਕਾਲੀ ਆਗੂਆਂ ਨੇ ਹਰਜਿੰਦਰ ਸਿੰਘ ਧਾਮੀ ਕੋਲੋਂ ਕੀਤੀ ਐਸਜੀਪੀਸੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੀ ਮੰਗ
ਇਸੇ ਤਰ੍ਹਾਂ ਨਥਾਣਾ, ਮਹਿਰਾਜ ਅਤੇ ਕੋਠਾਗੁਰੂ ਤੋਂ ਵੀ 1-1 ਉਮੀਦਵਾਰ ਨਿਰਵਿਰੋਧ ਚੁਣਿਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਮੁਤਾਬਕ ਵਾਪਸੀ ਦੌਰਾਨ ਕੁੱਲ 45 ਉਮੀਦਵਾਰਾਂ ਨੇ ਆਪਣੇ ਕਾਜ਼ ਵਾਪਸ ਲਏ ਹਨ। ਇਸਤੋਂ ਇਲਾਵਾ ਪੜਤਾਲ ਦੌਰਾਨ 39 ਨਾਮਜ਼ਦਗੀ ਪੱਤਰ ਰੱਦ ਹਸ ਗਏ ਸਨ। ਕਾਗਜ਼ਾਂ ਦੀ ਵਾਪਸੀ ਤੋਂ ਬਾਅਦ ਹੁਣ ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 48 ਦੀ ਉਪ ਚੋਣ ਲਈ 1 ਉਮੀਦਵਾਰ ਵੱਲੋਂ ਕਾਗਜ਼ ਵਾਪਸ ਲਏ ਜਾਣ ਤੋਂ ਬਾਅਦ 7 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ।
ਇਹ ਵੀ ਪੜ੍ਹੋ Kisan andolan: ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ, 18 ਦਸੰਬਰ ਨੂੰ ਪੰਜਾਬ ਵਿਚ ਰੋਕੀਆਂ ਜਾਣਗੀਆਂ ਰੇਲਾਂ
ਇਸੇ ਤਰ੍ਹਾਂ ਰਾਮਪੁਰਾ ਫੂਲ ਨਗਰ ਕੋਂਸਲ ਲਈ 21 ਵਾਰਡਾਂ ਲਈ ਕੁੱਲ 93, ਤਲਵੰਡੀ ਸਾਬੋ ਦੇ 15 ਵਾਰਡਾਂ ਲਈ 43, ਲਹਿਰਾ ਮੁਹੱਬਤ ਦੇ ਚਾਰ ਵਾਰਡਾਂ ਲਈ 10, ਗੋਨਿਆਣਾ, ਭਾਈਰੂਪਾ ਤੇ ਮੌੜ ਦੇ 1-1 ਵਾਰਡਾਂ ਲਈ ਹੋਣ ਵਾਲੀ ਉਪ ਚੋਣ ਲਈ 3-3 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ। 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸੇ ਦਿਨ ਹੀ ਚੋਣ ਨਤੀਜ਼ੇ ਆ ਜਾਣਗੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK