ਨਗਰ ਕੌਂਸਲ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਦੀ ਚੋਣ 13 ਜੂਨ ਨੂੰ: ਰਾਜ ਚੋਣ ਕਮਿਸ਼ਨ

Date:

spot_img

Chandigarh News : ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ 👉 Canada News : ਕੈਨੇਡਾ ‘ਚ ਜ਼ਬਰੀ ਵਸੂਲੀ ਵਾਲੀ 17 ਪੰਜਾਬੀਆਂ ਦੀ ਗੈਂਗ ਦਾ ਪਰਦਾਫਾਸ਼

ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ।

ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਚੋਣ ਸ਼ਡਿਊਲ ਦੇ ਐਲਾਨ ਨਾਲ, ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ, ਜਿੱਥੇ ਚੋਣਾਂ ਹੋਣੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

‘3 ਸਾਲ ਦਾ ਪੈਸਾ ਬਚਾ ਕੇ ਰੱਖੋ, ਆਉਣ ਵਾਲੈ ਵੱਡਾ ਸੰਕਟ’…

ਨਿਊਜ਼ ਡੈਸਕ: ਕੀ ਆਉਣ ਵਾਲਾ ਸਮਾਂ ਤੁਹਾਡੀ ਜੇਬ 'ਤੇ...

High Court ਵੱਲੋਂ CBI ਨੂੰ ਜਾਂਚ ਦੇਣ ਦੇ ਫੈਸਲੇ ਵਿਰੁਧ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ

Chandigarh News : ED (ਐਨਫ਼ੌਰਸਮੈਂਟ ਡਾਇਰੈਕਟੋਰੇਟ) ਵੱਲੋਂ ਮੁੱਖ ਦਫ਼ਤਰ...

ਤੜਕਸਾਰ PRTC ਦੀ ਬੱਸ ਨੂੰ ਭਿਆਨਕ ਅੱ.ਗ ਲੱਗੀ; ਇਸ ਕਾਰਨ ਵਾਪਰੀ ਇਹ ਘਟਨਾ

Samana News: ਮੰਗਲਵਾਰ ਨੂੰ ਤੜਕਸਾਰ ਵਾਪਰੀ ਇੱਕ ਮੰਦਭਾਗੀ ਘਟਨਾ...