Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮੁਕਤਸਰ

ਸੀਆਈਏ ਸਟਾਫ਼ ਦਾ ਮੁੱਖ ਮੁਨਸ਼ੀ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

38 Views

ਪੁਲਿਸ ਮੁਲਾਜ਼ਮ ਨੇ ਚੋਰੀ ਦੇ ਫ਼ੋਨ ਮਾਮਲੇ ’ਚ ਮੱਦਦ ਕਰਨ ਬਦਲੇ ਪਹਿਲਾ ਲਏ ਸਨ 8,000 ਰੁਪਏ
ਸ਼੍ਰੀ ਮੁਕਤਸਰ ਸਾਹਿਬ, 2 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ:ਪੰਚਾਇਤੀ ਚੋਣਾਂ: ਕੋਟਕਪੂਰਾ ’ਚ ਬਾਹਰੀ ਬੰਦਿਆਂ ਨੇ ਸਰਪੰਚੀ ਉਮੀਦਵਾਰ ਦੇ ਕਾਗਜ਼ ਪਾੜ੍ਹ ਕੇ ਨਹਿਰ ’ਚ ਸੁੱਟੇ

ਸ਼ਿਕਾਇਤ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਸਦਾ ਲੜਕਾ ਚੋਰੀ ਦਾ ਮੋਬਾਈਲ ਫੋਨ ਵਰਤ ਰਿਹਾ ਹੈ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ 50,000 ਰੁਪਏ ਦੀ ਮੰਗ ਕੀਤੀ ਗਈ। ਹਾਲਾਂਕਿ ਉਸਨੇ ਆਪਣੇ ਲੜਕੇ ਦੁਆਰਾ ਖਰੀਦੇ ਗਏ ਫੋਨ ਦਾ ਬਿੱਲ ਅਤੇ ਡੱਬਾ ਉਕਤ ਮੁਲਾਜ਼ਮ ਨੂੰ ਸੌਂਪ ਦਿੱਤਾ ਸੀ, ਪਰ ਇਸਦੇ ਬਾਵਜੂਦ ਵੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲਈ ਅਤੇ ਉਸਦੇ ਪੁੱਤਰ ਨੂੰ ਇਸ ਚੋਰੀ ਦੇ ਫੋਨ ਮਾਮਲੇ ਵਿੱਚ ਸ਼ਾਮਲ ਨਾ ਕਰਨ ਬਦਲੇ 5,000 ਰੁਪਏ ਹੋਰ ਦੇਣ ਦੀ ਵੀ ਮੰਗ ਕੀਤੀ।

ਇਹ ਖ਼ਬਰ ਵੀ ਪੜ੍ਹੋ: ਨਾਮਜਦਗੀਆਂ ਦੇ ਦੌਰਾਨ ਆਪ ਵਰਕਰ ਦਾ ਬੇ.ਰਹਿਮੀ ਨਾਲ ਕ+ਤਲ, ਰੀਡਰ ’ਤੇ ਲੱਗੇ ਦੋਸ਼

ਉਕਤ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗ ਰਹੇ ਇਸ ਪੁਲਿਸ ਮੁਲਾਜ਼ਮ ਦੀ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਮੱਦਦ ਲਈ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੌਲਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਦੂਜੀ ਕਿਸ਼ਤ ਵਸੂਲਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਕੱਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਸ਼੍ਰੋਮਣੀ ਅਕਾਲੀ ਦਲ ਇਕਲੌਤੀ ਪਾਰਟੀ, ਜਿਸਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ: ਹਰਸਿਮਰਤ ਕੌਰ ਬਾਦਲ

punjabusernewssite

ਵੇਰਕਾ ਮਿਲਕ ਪਲਾਂਟ ਆਊਟਸੋਰਸ ਯੂਨੀਅਨ ਪੰਜਾਬ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਖੁਡੀਆ ਦੇ ਨਾਂ ਸੌਪਿਆ ਮੰਗ ਪੱਤਰ

punjabusernewssite

ਪੁਲਿਸ ਨੇ ਨਸ਼ਾ ਤਸਕਰ ਦੀ 9 ਲੱਖ 65 ਹਜ਼ਾਰ ਦੀ ਜਾਇਦਾਦ ਨੂੰ ਕੀਤਾ ਸੀਲ

punjabusernewssite