ਕਾਂਗਰਸੀ ਸਰਪੰਚ ਦੇ ਨੌਜਵਾਨ ਭਰਾ ਦਾ ਕ.ਤ.ਲ; ਇਸ ਗੈਂਗ ਨੇ ਲਈ ਜਿੰਮੇਵਾਰੀ !

Date:

spot_img

Gurdaspur News : Gurdaspur ‘ਚ ਬੀਤੀ ਰਾਤ ਇੱਕ ਕਾਂਗਰਸੀ ਸਰਪੰਚ ਦੇ ਨੌਜਵਾਨ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੁਖਰਾਜ ਸਿੰਘ ਉਰਫ਼ ਕਾਕਾ (27 ਸਾਲ) ਪਿੰਡ ਪੱਡਾ ਨੇੜੇ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਕਾਕੇ ਦੇ ਭਰਾ ਸਰਪੰਚ ਨਵਦੀਪ ਸਿੰਘ ਨੇ ਦਸਿਆ ਕਿ ਘਟਨਾ ਸਮੇਂ ਮ੍ਰਿਤਕ ਪਿੰਡ ਨਜ਼ਦੀਕ ਹੀ ਇੱਕ ਧਾਰਮਿਕ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਸ ਘਰ ਪਰਤ ਰਿਹਾ ਸੀ ਕਿ ਰਾਸਤੇ ਵਿਚ ਕਾਰ ਸਵਾਰ ਹਮਲਾਵਾਰਾਂ ਨੇ ਅੰਨੇਵਾਹ ਗੋਲੀਆਂ ਚਲਾ ਕੇ ਉਸਨੂੰ ਮਾਰ ਦਿੱਤਾ।

ਇਹ ਵੀ ਪੜ੍ਹੋ 👉Big News; ASI ਹਰਜੀਤ ਸਿੰਘ ਕ.ਤਲ ਮਾਮਲੇ ’ਚ ਮੁਲਜ਼ਮ ਦਾ ਐਨ.ਕਾਉਂਟਰ,ਇੱਕ ਦੀ ਮੌ.ਤ, ਦੂਜਾ ਫ਼ਰਾਰ

ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਮ੍ਰਿਤਕ ਨੌਜਵਾਨ ਉੱਪਰ ਪਹਿਲਾਂ ਵੀ ਇੱਕ ਵਾਰ ਹਮਲਾ ਹੋਇਆ ਸੀ, ਜਿਸ ਵਿਚ ਉਹ ਬਚ ਗਿਆ ਸੀ। ਇਹ ਵੀ ਦਸਿਆ ਜਾ ਰਿਹਾ ਕਿ ਸੁਖਰਾਜ ਉਰਫ਼ ਕਾਕੇ ਵਿਰੁਧ ਵੀ ਕੁੱਝ ਪਰਚੇ ਦਰਜ਼ ਸਨ। ਉਧਰ, ਇਸ ਹਮਲੇ ਦੀ ਜਾਣਕਾਰੀ ਅਕਾਸ਼ ਗੈਂਗ ਨੇ ਸੋਸ਼ਲ ਮੀਡੀਆ ਊੱਪਰ ਇੱਕ ਪੋਸਟ ਪਾ ਕੇ ਲਈ ਹੈ। ਹਾਲਾਂਕਿ ਅਦਾਰਾ ਪੰਜਾਬੀ ਖ਼ਬਰਸਾਰ ਇਸ ਪੋਸਟ ਦੇ ਸਹੀ ਹੋਣ ਦੀ ਪੁਸ਼ਟੀ ਨਹੀਂ ਕਰਦਾ ਪ੍ਰੰਤੂ ਪੋਸਟ ਵਿਚ ਮ੍ਰਿਤਕ ਨੌਜਵਾਨ ਉੱਪਰ ਕਾਫ਼ੀ ਗੰਭੀਰ ਦੋਸ਼ ਲਗਾਏ ਗਏ ਹਨ। ਫ਼ਿਲਹਾਲ ਪੁਲਿਸ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

👉ਕਾਂਗਰਸ, ਅਕਾਲੀ ਜਾਂ ਭਾਜਪਾ ਨੂੰ ਵੋਟ ਦੇਣਾ ਹਰ ਪਰਿਵਾਰ...