ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਅਤੇ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ: ਵਿਧਾਇਕ ਕੁਲਵੰਤ ਸਿੰਘ

Date:

spot_img

👉ਖੇਡਾਂ ਵਤਨ ਪੰਜਾਬ ਦੀਆਂ-2026-27: ਮੋਹਾਲੀ ਵਿਖੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ
👉ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 500 ਖਿਡਾਰਨਾਂ ਨੇ ਲਿਆ ਭਾਗ
👉ਵਿਧਾਇਕ ਕੁਲਵੰਤ ਸਿੰਘ ਸਮੇਤ ਹੋਰ ਆਗੂਆਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ
SAS Nagar News:ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026-27’ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋਈ। ਉਦਘਾਟਨੀ ਸਮਾਰੋਹ ਦੌਰਾਨ ਗੱਤਕਾ, ਜਿਮਨਾਸਟਿਕ, ਭੰਗੜੇ ਅਤੇ ਕਰਾਟੇ ਦੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਨੇ ਸਮਾਗਮ ਨੂੰ ਵਿਸ਼ੇਸ਼ ਰੰਗਤ ਦਿੱਤੀ।ਮੁਕਾਬਲਿਆਂ ਦੇ ਪਹਿਲੇ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 500 ਖਿਡਾਰਨਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਅੰਡਰ-14, 21 ਤੋਂ 30 ਸਾਲ ਅਤੇ 31 ਤੋਂ 40 ਸਾਲ ਉਮਰ ਵਰਗ ਦੀਆਂ ਖਿਡਾਰਨਾਂ ਨੇ ਆਪਣੀ ਖੇਡ ਪ੍ਰਤਿਭਾ, ਹੁਨਰ ਅਤੇ ਮੁਕਾਬਲੇ ਦੀ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ 👉ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ,ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਉਦਘਾਟਨੀ ਸਮਾਰੋਹ ਵਿੱਚ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ, ਸੀਨੀਅਰ ਡਿਪਟੀ ਮੇਅਰ ਸ੍ਰੀ ਆਰ.ਪੀ. ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ, ਹਲਕਾ ਖਰੜ ਦੇ ਇੰਚਾਰਜ ਸ੍ਰੀ ਪਰਮਿੰਦਰ ਸਿੰਘ ਗੋਲਡੀ ਅਤੇ ਨਗਰ ਨਿਗਮ ਮੋਹਾਲੀ ਦੀ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਸ਼ਿਰਕਤ ਕੀਤੀ।ਇਸ ਮੌਕੇ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ, ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਪ੍ਰਤਿਭਾ ਦੀ ਪਛਾਣ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਮਾਗਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਜ਼ਿਲ੍ਹਾ, ਰਾਜ, ਕੌਮੀ ਤੇ ਕੌਮਾਂਤਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਸਮਰਪਣ ਅਤੇ ਖੇਡ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਵਿੱਚ ਵੀ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਖਿਡਾਰਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਲਗਨ, ਮਿਹਨਤ ਅਤੇ ਅਨੁਸ਼ਾਸਨ ਨਾਲ ਖੇਡਾਂ ਵਿੱਚ ਭਾਗ ਲੈਣ ਅਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਆਪਣੇ ਮਾਪਿਆਂ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।

ਇਹ ਵੀ ਪੜ੍ਹੋ 👉ਗੁੁਰਦੁਆਰਾ ਸ੍ਰੀ ਬੰਗਲਾ ਸਾਹਿਬ ‘ਚ ਪੁਲਿਸ ਦੇ ਦਾਖਲ ਹੋਣ ਦੀ CM Mann ਸਮੇਤ AAP ਨੇ ਕੀਤੀ ਸਖ਼ਤ ਨਿੰਦਾ

ਇਸ ਮੌਕੇ ਬੁਲਾਰਿਆਂ ਨੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਖਿਡਾਰੀ ਭਵਿੱਖ ਵਿੱਚ ਪੰਜਾਬ ਦੀ ਖੇਡ ਪਛਾਣ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਸ਼੍ਰੀ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਪਹਿਲਕਦਮੀਆਂ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੌਜੂਦ ਖੇਡ ਪ੍ਰਤਿਭਾ ਦੀ ਪਛਾਣ ਕਰਨਾ ਅਤੇ ਖਿਡਾਰੀਆਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਢੁੱਕਵਾਂ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਖਿਡਾਰਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ।ਸਮਾਰੋਹ ਦੇ ਅੰਤ ਵਿੱਚ ਮੁੱਖ ਮਹਿਮਾਨਾਂ ਵੱਲੋਂ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਭਵਿੱਖ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।ਜ਼ਿਲ੍ਹਾ ਖੇਡ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਉਮੇਸ਼ਵਰੀ ਸ਼ਰਮਾ ਵੀ ਇਸ ਮੌਕੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

MRSPTU ਵੱਲੋਂ ਵਿਸ਼ਵ ਫਾਰਮਾਸਿਸਟ ਦਿਵਸ ਅਤੇ ਕੌਮੀ ਫਾਰਮੇਸੀ ਹਫ਼ਤਾ-2026 ਮਨਾਇਆ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

👉ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ...

ਰਾਵਣ-ਵੇਦਵਤੀ ਸੰਵਾਦ ਨਾਲ ਹੋਇਆ ਰਾਮਲੀਲਾ ਦੀ ਪਹਿਲੀ ਰਾਤ ਦਾ ਆਗਾਜ਼

👉ਫੇਜ਼-1, ਮੋਹਾਲੀ ਵਿੱਚ ਰਾਮਲੀਲਾ ਦੀ ਸ਼ੁਰੂਆਤ, ਪਹਿਲੀ ਰਾਤ ਰਾਵਣ-ਨੰਦੀਗਣ...