Tuesday, May 12, 2026
spot_img
spot_img

ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਸਿੰਘ ਚੀਮਾ

Date:

spot_img

👉ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਸਮਾਗਮ ਮੌਕੇ ਵਿੱਤ ਮੰਤਰੀ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਸੁਸਾਇਟੀਆਂ ਦਾ ਸਨਮਾਨ
Chandigarh News:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ।ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਅਤੇ ਸੂਬੇ ਦੇ ਸਹਿਕਾਰੀ ਬੈਂਕਿੰਗ ਨੈੱਟਵਰਕ ਨੂੰ ਮਜ਼ਬੂਤ ਕਰਨ ਵਿੱਚ ਸੰਸਥਾ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਖਾਸ ਤੌਰ ‘ਤੇ ਸਹਿਕਾਰੀ ਬੈਂਕਾਂ ਅਤੇ ਸੋਸਾਇਟੀਆਂ ਨੂੰ ਨਾਬਾਰਡ ਦੁਆਰਾ ਦਿੱਤੇ ਗਏ ਘੱਟ ਵਿਆਜ ਦਰ ਵਾਲੇ ਕਰਜ਼ਿਆਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

ਉਨ੍ਹਾਂ ਕਿਹਾ ਕਿ ਇਹ ਪਹੁੰਚਯੋਗ ਵਿੱਤੀ ਸਰੋਤ ਇਨ੍ਹਾਂ ਸੰਸਥਾਵਾਂ ਨੂੰ ਬਦਲੇ ਵਿੱਚ ਕਿਸਾਨਾਂ ਨੂੰ ਕਿਫਾਇਤੀ ਕਰਜ਼ਾ ਪ੍ਰਦਾਨ ਕਰਨ ਦੇ ਯੋਗ ਬਣਾਉਂਦੇ ਹਨ, ਜੋ ਕਿ ਸੂਬੇ ਵਿੱਚ ਖੇਤੀਬਾੜੀ ਵਿਕਾਸ ਦਾ ਮੁੱਖ ਅਧਾਰ ਹੈ।ਵਿੱਤ ਮੰਤਰੀ ਨੇ ਸੂਬੇ ਦੀ ਤਰੱਕੀ ਵਿੱਚ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸੋਸਾਇਟੀਆਂ (ਐਮ.ਪੀ.ਸੀ.ਏ.ਐਸ.ਐਸ) ਦੀ ਅਹਿਮ ਭੂਮਿਕਾ ‘ਤੇ ਵੀ ਜ਼ੋਰ ਦਿੱਤਾ। ਪੰਜਾਬ ਦੇ ਸਹਿਕਾਰੀ ਖੇਤਰ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਦੇ ਪ੍ਰਮਾਣ ਵਜੋਂ, ਵਿੱਤ ਮੰਤਰੀ ਚੀਮਾ ਨੇ 1920 ਵਿੱਚ ਸਥਾਪਿਤ ‘ਦਾ ਲਾਂਬੜਾ ਕਾਂਗੜੀ ਐਮ.ਪੀ.ਸੀ.ਏ.ਐਸ.ਐਸ. ਲਿਮਟਿਡ, ਹੁਸ਼ਿਆਰਪੁਰ’ ਦੇ ਨੁਮਾਇੰਦਿਆਂ ਨੂੰ ਸਮਾਗਮ ਵਿੱਚ ਮੌਜੂਦ ਲੋਕਾਂ ਨਾਲ ਆਪਣੀ ਸਫਲਤਾ ਦੀ ਕਹਾਣੀ ਸਾਂਝੀ ਕਰਨ ਲਈ ਸੱਦਾ ਦਿੱਤਾ।

ਇਹ ਵੀ ਪੜ੍ਹੋ Big News; ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਹੋਇਆ ਵੱਡਾ ਫੈਸਲਾ

ਪੰਜਾਬ ਦੀਆਂ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (ਪੈਕਸ) ਦੀ ਮੌਜੂਦਾ ਸਥਿਤੀ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਲਗਭਗ 3,500 ਪੈਕਸ ਵਿੱਚੋਂ ਲਗਭਗ 1,800 ਇਸ ਸਮੇਂ ਮੁਨਾਫੇ ਵਿੱਚ ਚੱਲ ਰਹੀਆਂ ਹਨ, ਜਦੋਂ ਕਿ ਬਾਕੀ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਹੀਆਂ ਹਨ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ, ਜਿਨ੍ਹਾਂ ਹਮੇਸ਼ਾਂ ਖੇਤੀਬਾੜੀ ਨਵੀਨਤਾ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ, ਨੂੰ ਸੂਬੇ ਭਰ ਵਿੱਚ ਪੈਕਸ ਨੈੱਟਵਰਕ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਰਤੀ ਰਿਜ਼ਰਵ ਬੈਂਕ ਦੇ ਖੇਤਰੀ ਨਿਰਦੇਸ਼ਕ ਵਿਵੇਕ ਸ੍ਰੀਵਾਸਤਵ, ਨਾਬਾਰਡ, ਪੰਜਾਬ ਦੇ ਸੀ.ਜੀ.ਐਮ. ਵੀ.ਕੇ. ਆਰਿਆ, ਨਾਬਾਰਡ, ਹਰਿਆਣਾ ਦੀ ਸੀ.ਜੀ.ਐਮ. ਨਿਵੇਦਿਤਾ ਤਿਵਾੜੀ, ਪੀ.ਐਸ.ਸੀ.ਬੀ. ਦੇ ਚੇਅਰਮੈਨ ਜਗਦੇਵ ਸਿੰਘ, ਅਤੇ ਪੀ.ਐਸ.ਸੀ.ਬੀ. ਦੇ ਐਮ.ਡੀ. ਹਰਜੀਤ ਸਿੰਘ ਸੰਧੂ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Share post:

spot_img

Popular

More like this
Related

Tarn Taran News: ਪ੍ਰੋ. ਵਿਰਸਾ ਸਿੰਘ ਵਲਟੋਹਾ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਕੋਰ ਕਮੇਟੀ ਦੇ ਮੈਂਬਰ ਨਿਯੁਕਤ

Tarn Taran News:ਸ਼੍ਰੋ਼ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...

Punjab News: ਪੰਜਾਬ ‘ਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ; 26 ਨੂੰ ਪੈਣਗੀਆਂ ਵੋਟਾਂ

ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ: ਰਾਜ ਕਮਲ...