ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Date:

spot_img

Amritsar News:ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ।ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਯੁਵਰਾਜ ਸਿੰਘ, ਸ. ਜਸਬੀਰ ਸਿੰਘ, ਸ. ਗੁਰਵਿੰਦਰ ਸਿੰਘ ਭੋਮਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ 👉ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ

👉ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸਿੱਖ ਜਗਤ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਮਾਨਵਤਾ ਦੀ ਭਲਾਈ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਣਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਰਹਿਬਰ ਹਨ, ਜਿਨ੍ਹਾਂ ਦੀ ਵਿਚਾਰਧਾਰਾ ਅਤੇ ਜੀਵਨ ਸੇਧ ਸਮੁੱਚੇ ਸੰਸਾਰ ਲਈ ਚਾਨਣ-ਮੁਨਾਰਾ ਹੈ। ਗੁਰੂ ਸਾਹਿਬ ਨੇ ਆਪਣੇ ਇਲਾਹੀ ਉਪਦੇਸ਼ਾਂ ਰਾਹੀਂ ਮਨੁੱਖਤਾ ਨੂੰ ਜਾਤ-ਪਾਤ, ਊਚ-ਨੀਚ, ਵਹਿਮਾਂ-ਭਰਮਾਂ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਆਪਸੀ ਪ੍ਰੇਮ, ਸਤਿਕਾਰ ਅਤੇ ਸਾਂਝੀਵਾਲਤਾ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਦੱਬੇ-ਕੁਚਲੇ ਅਤੇ ਲਤਾੜੇ ਜਾ ਰਹੇ ਵਰਗਾਂ ਦੀ ਆਵਾਜ਼ ਬਣ ਕੇ ਮਨੁੱਖੀ ਬਰਾਬਰਤਾ ਅਤੇ ਹੱਕ-ਸੱਚ ਦੀ ਪੈਰਵੀ ਕੀਤੀ।ਉਨ੍ਹਾਂ ਕਿਹਾ ਕਿ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਸਿਧਾਂਤ ਮਨੁੱਖ ਨੂੰ ਅਧਿਆਤਮਕ ਜੀਵਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਦੀ ਵੀ ਸੇਧ ਦਿੰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਮਨੁੱਖਤਾ ਨੂੰ ਸੱਚ, ਸੇਵਾ, ਨਿਮਰਤਾ, ਦਇਆ ਅਤੇ ਪਰਉਪਕਾਰ ਦੇ ਗੁਣ ਧਾਰਨ ਕਰਨ ਦਾ ਸੰਦੇਸ਼ ਦਿੱਤਾ, ਜਿਸ ਦੀ ਅੱਜ ਵੀ ਵਿਸ਼ਵ ਪੱਧਰ ’ਤੇ ਵੱਡੀ ਪ੍ਰਸੰਗਿਕਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਅਸਲ ਮਹੱਤਵ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਉਨ੍ਹਾਂ ਦੇ ਸਰਬਕਾਲੀ ਫਲਸਫੇ ਨੂੰ ਘਰ-ਘਰ ਅਤੇ ਸੰਸਾਰ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਵਿਚ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਮਨੁੱਖਤਾ ਦੀ ਭਲਾਈ, ਆਪਸੀ ਸਦਭਾਵਨਾ ਅਤੇ ਸਮਾਜਿਕ ਏਕਤਾ ਲਈ ਯਤਨਸ਼ੀਲ ਰਹਿਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

Finance Minister Harpal Singh Cheema ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

👉ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ...