ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਤੀਸਰੇ ਦਿਨ ਗੁਰਦੁਆਰਾ ਬਾਰਠ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

Date:

spot_img

Amritsar News:ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਪੁਕਾਰ ਦਿਵਸ ਨਗਰ ਕੀਰਤਨ ਅੱਜ ਤੀਸਰੇ ਦਿਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਮੁੜਮੁੜ (ਹੁਸ਼ਿਆਰਪੁਰ) ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ ਅਤੇ ਕਥਾ ਵਾਚਕਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਗਈ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸ਼ਸ਼ੋਭਿਤ ਕਰਨ ਦੀ ਸੇਵਾ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਨਿਭਾਈ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਸਤਿਕਾਰ ਭੇਟ ਕੀਤਾ।

ਇਹ ਵੀ ਪੜ੍ਹੋ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿੱਚ ਸੁਰਜਕੁੰਡ, ਫਰੀਦਾਬਾਦ ਵਿੱਚ ਹੋਈ ਉਤਰੀ ਖੇਤਰੀ ਕੌਂਸਲ ਦੀ 32ਵੀਂ ਮੀਟਿੰਗ

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ ਅਤੇ ਮੈਂਬਰ ਬੀਬੀ ਜਸਬੀਰ ਕੌਰ ਜੱਫਰਵਾਲ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਰਵਾਨਾ ਕੀਤਾ। ਇਹ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਤੋਂ ਆਰੰਭ ਹੋ ਕੇ ਨੌਸ਼ਹਿਰਾ ਪੱਤਣ, ਪੁਰੀਕਾ ਮੋੜ, ਮੁਕੇਰੀਆ, ਐਮਾਂ ਮਾਂਗਟ, ਉੱਚੀ ਬੱਸੀ, ਗੁਰਦੁਆਰਾ ਸ੍ਰੀ ਟੱਕਰ ਸਾਹਿਬ ਨਾਨਕ ਦਰਬਾਰ, ਦਸੂਹਾ, ਰੰਧਾਵਾ ਅੱਡਾ, ਗੁਰਦੁਆਰਾ ਗਰਨਾ ਸਾਹਿਬ (ਹੁਸ਼ਿਆਰਪੁਰ), ਖੁੱਡਾ, ਕੁਰਾਲਾ, ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਉੜਮੁੜ (ਹੁਸ਼ਿਆਰਪੁਰ) ਪੁੱਜੇਗਾ, ਜਿਥੋਂ ਭਲਕੇ 18 ਨਵੰਬਰ ਨੂੰ ਸਵੇਰੇ ਇਹ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ।ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।

ਇਹ ਵੀ ਪੜ੍ਹੋ ਬੱਸ ਸਟੈਂਡ ‘ਚ ਦਿਨ-ਦਿਹਾੜੇ ਚੱਲੀਆਂ ਗੋ+ਲੀ+ਆਂ; ਪੰਜ ਨੌਜਵਾਨ ਗੰਭੀਰ ਜਖ਼ਮੀ, ਇੱਕ ਦੀ ਮੌ+ਤ ਹੋਣ ਦੀ ਚਰਚਾ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਬੀਬੀ ਜਸਬੀਰ ਕੌਰ ਜੱਫਰਵਾਲ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਜਗਦੀਸ਼ ਸਿੰਘ ਬੁੱਟਰ ਚੀਫ 85, ਮੈਨੇਜਰ ਸ. ਸਰਬਜੀਤ ਸਿੰਘ, ਸ. ਰਣਜੀਤ ਸਿੰਘ ਕਲਿਆਣਪੁਰ, ਸ. ਸਤਨਾਮ ਸਿੰਘ ਗੋਸਲ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਹਰਭਿੰਦਰ ਸਿੰਘ, ਕੋਆਰਡੀਨੇਟਰ ਭਾਈ ਜਗਤਾਰ ਸਿੰਘ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਭੁਪਿੰਦਰ ਸਿੰਘ ਬੁੱਟਰ, ਮੋਹਨ ਸਿੰਘ, ਗੁਰਸੰਜੋਗਤ ਸਿੰਘ, ਸ. ਨਿਰਮਲ ਸਿੰਘ, ਸ. ਸਰਬਜੀਤ ਸਿੰਘ ਰਮਦਾਸ, ਸ. ਚਿਤਵੰਤ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...