👉ਬੀਤੇ ਕੱਲ Ex CM ਚੰਨੀ ਤੇ ਆਸ਼ੂ ਨੇ ਬੈਂਸ ਵਿਰੋਧੀ ਕੜਵਲ ਨੂੰ ਕਰਵਾਇਆ ਸੀ ਕਾਂਗਰਸ ਵਿੱਚ ਸ਼ਾਮਲ
Jalandhar News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਜਲੰਧਰ ਹਲਕੇ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੁੜ ਕਾਂਗਰਸ ਵਿੱਚ ਸ਼ਮੂਲੀਅਤ ਕਰ ਲਈ। ਪਿਛਲੀਆਂ ਤਿੰਨ ਪੀੜੀਆਂ ਤੋਂ ਕਾਂਗਰਸੀ ਚੱਲੇ ਆ ਰਹੇ ਵਿਕਰਮਜੀਤ ਨੂੰ ਲੋਕ ਸਭਾ ਚੋਣਾਂ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਸਿਆਸੀ ਮਤਭੇਦਾਂ ਦੇ ਚੱਲਦੇ ਪਾਰਟੀ ਤੋਂ ਬਾਹਰ ਦਾ ਰਾਸਤਾ ਦਿਖਾ ਦਿੱਤਾ ਸੀ।
ਇਹ ਵੀ ਪੜ੍ਹੋ ਭਿਆਨਕ ਸੜਕ ਹਾਦਸੇ ’ਚ 4 ਜਣਿਆਂ ਦੀ ਹੋਈ ਮੌ+ਤ, ਲਾ.ਸ਼ਾਂ ਨੂੰ ਕਟਰ ਨਾਲ ਕੱਟ ਕੇ ਕੱਢਿਆ
ਵਿਧਾਇਕ ਵਿਕਰਮਜੀਤ ਸਿੰਘ ਦੀ ਕਾਂਗਰਸ ਵਿੱਚ ਮੁੜ ਸ਼ਮੂਲੀਅਤ ਚਰਨਜੀਤ ਚੰਨੀ ਲਈ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ, ਜਿਸਦੇ ਵੱਲੋਂ ਬੀਤੇ ਕੱਲ ਲੁਧਿਆਣਾ ਦੇ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਿਆਸੀ ਠਿੱਬੀ ਲਗਾਉਂਦਿਆਂ ਉਹਨਾਂ ਦੇ ਨਜ਼ਦੀਕੀ ਸਿਮਰਜੀਤ ਸਿੰਘ ਬੈਂਸ ਦੇ ਕੱਟੜ ਵਿਰੋਧੀ ਮੰਨੇ ਜਾਂਦੇ ਕਮਲਜੀਤ ਸਿੰਘ ਕੜਵਲ ਨੂੰ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਮੂਲੀਅਤ ਕਰਵਾਈ ਸੀ।ਉਧਰ, ਵਿਧਾਇਕ ਵਿਕਰਮ ਚੌਧਰੀ ਦੀ ਮੁੜ ਕਾਂਗਰਸ ਵਿੱਚ ਘਰ ਵਾਪਸੀ ‘ਤੇ ਖੁਸ਼ੀ ਜਾਹਰ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ,”ਸਾਨੂੰ ਖੁਸ਼ੀ ਹੈ ਕਿ ਸਾਡੇ ਸਾਥੀ ਅਤੇ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਪੰਜਾਬ ਕਾਂਗਰਸ ਵਿੱਚ ਵਾਪਸੀ ਕਰ ਕੇ ਸਾਡੇ ਨਾਲ ਆ ਗਏ ਹਨ।
ਇਹ ਵੀ ਪੜ੍ਹੋ ਲੁਧਿਆਣਾ ਉਪ ਚੋਣ ਤੋਂ ਪਹਿਲਾਂ ‘ਕਮਲਜੀਤ ਕੜਵਲ’ ਦੀ ਸਮੂਲੀਅਤ ਨੂੰ ਲੈ ਕੇ ਕਾਂਗਰਸ ’ਚ ਮੱਚਿਆ ਘਮਾਸਾਨ!
ਉਹ ਆਪਣੇ ਪਰਿਵਾਰ ਦੀ ਤੀਜੀ ਪੀੜ੍ਹੀ ਦੇ ਕਾਂਗਰਸੀ ਹਨ।ਉਨ੍ਹਾਂ ਦੀ ਘਰ ਵਾਪਸੀ ਯਕੀਨੀ ਤੌਰ ‘ਤੇ ਪਾਰਟੀ ਨੂੰ ਮਜ਼ਬੂਤ ਕਰੇਗੀ।” ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਦੀ ਅਗਵਾਈ ਹੇਠ ਕਾਂਗਰਸ ਦੇ ਵਿੱਚ ਇੱਕ ਮਜਬੂਤ ਧੜਾ ਬਣਾ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਹਿਤ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਿਆਸੀ ਤੌਰ ‘ਤੇ ਮਾਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਜਦ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਚੋਣ ਲੜਾਈ ਸੀ ਤਾਂ ਇਸ ਦੌਰਾਨ ਭਾਰਤ ਭੂਸ਼ਣ ਆਸ਼ੂ ਅਤੇ ਪੰਜਾਬ ਕਾਂਗਰਸ ਪ੍ਰਧਾਨ ਵਿਚਕਾਰ ਕੁਝ ਸਿਆਸੀ ਮੱਤ ਭੇਦ ਦੇਖਣ ਨੂੰ ਮਿਲੇ ਸਨ।ਹੁਣ ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਜਿਮਨੀ ਚੋਣ ਵਿੱਚ ਆਸ਼ੂ ਨੂੰ ਉਮੀਦਵਾਰ ਬਣਾਇਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।