ਨਾਇਬ ਸਿੰਘ ਸੈਣੀ ਮੁੜ ਬਣਨਗੇ ਹਰਿਆਣਾ ਦੇ ਮੁੱਖ ਮੰਤਰੀ, ਵਿਧਾਇਕ ਦਲ ਦਾ ਨੇਤਾ ਚੁਣਿਆ

0
73
+1

ਸਹੁੰ ਚੁੱਕ ਸਮਾਗਮ ਭਲਕੇ ਪੰਚਕੂਲਾ ’ਚ ਹੋਵੇਗਾ, ਮੋਦੀ ਹੋਣਗੇ ਸ਼ਾਮਲ
ਚੰਡੀਗੜ੍ਹ, 16 ਅਕਤੂਬਰ: ਹਰਿਆਣਾ ਦੇ ਵਿਚ ਲਗਾਤਾਰ ਤੀਜੀ ਵਾਰ ਚੋਣ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਜਨਤਾ ਪਾਰਟੀ ਵੱਲੋਂ ਹੁਣ ਮੁੜ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ’ਤੇ ਵਿਸ਼ਵਾਸ ਪ੍ਰਗਟਾਇਆ ਗਿਆ ਹੈੇ। ਅੱਜ ਕੇਂਦਰੀ ਆਬਜਰਵਰ ਤੇ ਦੇਸ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਵਿਧਾਇਕ ਦਲ ਦੀ ਹੋਈ ਮੀਟਿੰਗ ਵਿਚ ਸਾਬਕਾ ਮੰਤਰੀ ਤੇ ਮੁੱਖ ਮੰਤਰੀ ਦੇ ਅਹੁੱਦੇ ਦੇ ਦਾਅਵੇਦਾਰ ਅਨਿਲ ਵਿਜ ਵੱਲੋਂ ਹੀ ਨਾਇਬ ਸਿੰਘ ਸੈਣੀ ਦਾ ਨਾਮ ਬਤੌਰ ਮੁੱਖ ਮੰਤਰੀ ਵਜੋਂ ਪੇਸ਼ ਕੀਤਾ ਗਿਆ, ਜਿਸ ਉਪਰ ਸਮੂਹ ਵਿਧਾਇਕਾਂ ਨੇ ਮੋਹਰ ਲਗਾ ਦਿੱਤੀ।

ਇਹ ਵੀ ਪੜ੍ਹੋ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਵਿਧਾਇਕ ਦਲ ਦਾ ਲੀਡਰ ਚੁਣੇ ਜਾਣ ਤੋਂ ਬਾਅਦ ਸ਼੍ਰੀ ਸੈਣੀ ਨੇ ਰਾਜਪਾਲ ਕੋਲ ਸਰਕਾਰ ਬਣਾਉਣ ਲਈ ਆਪਣਾ ਦਾਅਵਾ ਪੇਸ਼ ਕੀਤਾ ਹੈ ਤੇ ਹੁਣ ਭਲਕੇ ਪੰਚਕੂਲਾ ਵਿਚ ਸਹੁੰ ਚੁੱਕ ਸਮਾਗਮ ਹੋਵੇਗਾ, ਜਿਸਦੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਹਿਤ ਭਾਜਪਾ ਦੇ ਵੱਡੇ ਆਗੂ ਸ਼ਾਮਲ ਹੋਣਗੇ। ਜਿਕਰਯੋਗ ਹੈ ਕਿ ਕਾਂਗਰਸ ਦੇ ਹੱਕ ਵਿਚ ਲਹਿਰ ਦੀਆਂ ਕਿਆਸਅਰਾਈਆਂ ਦੌਰਾਨ ਹਰਿਆਣਾ ਵਿਚ ਭਾਜਪਾ ਨੇ ਆਪਣੇ ਤੌਰ ‘ਤੇ 49 ਸੀਟਾਂ ਜਿੱਤ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਇਸਤੋਂ ਇਲਾਵਾ ਤਿੰਨ ਅਜਾਦ ਵਿਧਾਇਕਾਂ ਨੇ ਵੀ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।

 

+1

LEAVE A REPLY

Please enter your comment!
Please enter your name here