👉ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਦੋਸ਼ੀ ਸਚਿਨਦੀਪ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ
👉ਹੋਰ ਪੁੱਛਗਿੱਛ ਲਈ ਦੋਸ਼ੀ ਨੂੰ ਪੁਲਿਸ ਹਿਰਾਸਤ ਵਿੱਚ ਲਿਆ : ਏ.ਆਈ.ਜੀ. ਐਸ.ਐਸ.ਓ.ਸੀ. ਡਾ. ਸਿਮਰਤ ਕੌਰ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਨਾਂਦੇੜ ਕਤਲ ਕਾਂਡ ਵਿੱਚ ਸ਼ਾਮਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁੰਨ, ਜਿਸਦੀ ਪਛਾਣ ਸਚਿਨਦੀਪ ਸਿੰਘ ਉਰਫ਼ ਸਚਿਨ ਵਾਸੀ ਪਿੰਡ ਦਿਆਲਪੁਰਾ, ਅਜਨਾਲਾ (ਅੰਮ੍ਰਿਤਸਰ) ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸਏਐਸ ਨਗਰ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ, ਨਵੀਂ ਦਿੱਲੀ ਤੋਂ ਇਹ ਗ੍ਰਿਫ਼ਤਾਰੀ ਕੀਤੀ ਹੈ।
ਇਹ ਵੀ ਪੜ੍ਹੋ Big News: ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਦੋ ਕੈਦੀਆਂ ਵਿਰੁੱਧ ਮੁਕੱਦਮਾ ਦਰਜ
ਉਨ੍ਹਾਂ ਕਿਹਾ, ‘‘ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਦੋਸ਼ੀ ਸਚਿਨਦੀਪ ਥਾਈਲੈਂਡ ਭੱਜ ਗਿਆ ਸੀ। ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਉਸਨੂੰ ਭਾਰਤ ਵਾਪਸ ਪਰਤਦਿਆਂ ਹੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।”ਇਹ ਕਾਰਵਾਈ, ਪੰਜਾਬ ਪੁਲਿਸ ਵੱਲੋਂ ਨਾਂਦੇੜ ਕਤਲ ਕੇਸ ਦੇ ਸਬੰਧ ਵਿੱਚ ਬੀ.ਕੇ.ਆਈ. ਮਾਡਿਊਲ ਦੇ ਦੋ ਕਾਰਕੁਨਾਂ ਜਗਦੀਸ਼ ਸਿੰਘ ਉਰਫ਼ ਜੱਗਾ ਤੇ ਉਸਦੇ ਸਾਥੀ ਸ਼ੁਭਦੀਪ ਸਿੰਘ ਉਰਫ਼ ਸ਼ੁਭ ਨੂੰ ਦੋ .32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਤੋਂ, ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਅੰਦਰ ਅਮਲ ਵਿੱਚ ਲਿਆਂਦੀ ਗਈ ਹੈ
ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 8ਵੇਂ ਦਿਨ 516 ਥਾਵਾਂ ‘ਤੇ ਛਾਪੇਮਾਰੀ; 130 ਨਸ਼ਾ ਤਸਕਰ ਕਾਬੂ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਚਿਨਦੀਪ ਨੇ ਬੀਕੇਆਈ ਦੇ ਅੱਤਵਾਦੀ ਨੈੱਟਵਰਕ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਉਸ ਨੇ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਤੇ ਅਮਰੀਕਾ ਅਧਾਰਤ ਬੀਕੇਆਈ ਕਾਰਕੁੰਨ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਦੇ ਇਸ਼ਾਰੇ ’ਤੇ ਕੰਮ ਕਰਨ ਵਾਲੇ ਕਾਰਕੁਨਾਂ ਨੂੰ ਸੁਰੱਖਿਅਤ ਪਨਾਹਗਾਹਾਂ, ਲੌਜਿਸਟਿਕਲ ਸਹਾਇਤਾ ਅਤੇ ਵਿੱਤੀ ਮਦਦ ਪ੍ਰਦਾਨ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ ਘੋਰ ਕਲਯੁੱਗ; 5 ਮਰਲਿਆਂ ਪਿੱਛੇ ‘ਕੁੱਖੋ’ ਜੰਮੇ ਪੁੱਤ ਨੇ ਪਤਨੀ ਤੇ ਪੁੱਤ ਨਾਲ ਮਿਲਕੇ ‘ਮਾਂ’ ਮਾਰਤੀ
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਡਾ. ਸਿਮਰਤ ਕੌਰ ਨੇ ਕਿਹਾ ਕਿ ਜਾਂਚ ਦੌਰਾਨ ਉਸਦਾ ਨਾਮ ਸਾਹਮਣੇ ਆਉਣ ’ਤੇ, ਦੋਸ਼ੀ ਸਚਿਨਦੀਪ ਫੜੇ ਜਾਣ ਤੋਂ ਬਚਣ ਲਈ ਥਾਈਲੈਂਡ ਭੱਜ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਉਸਦੇ ਵਿਰੁੱਧ ਲੁੱਕ ਆਊਟ ਸਰਕੂਲਰ (ਐਲ.ਓ.ਸੀ.) ਜਾਰੀ ਕਰ ਦਿੱਤਾ ਸੀ, ਇਸੇ ਲਈ ਜਦੋਂ ਉਹ ਭਾਰਤ ਵਾਪਸ ਆਇਆ ਤਾਂ ਬੜੀ ਮੁਸਤੈਦੀ ਨਾਲ ਉਸਨੂੰ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ।ਏਆਈਜੀ ਨੇ ਦੱਸਿਆ ਕਿ ਦੋਸ਼ੀ ਨੂੰ ਹੁਣ ਹੋਰ ਪੁੱਛਗਿੱਛ ਲਈ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਇਸ ਸਬੰਧੀ, ਐਫਆਈਆਰ ਨੰਬਰ 1 ਮਿਤੀ 21.02.2025 ਨੂੰ ਥਾਣਾ ਐਸਐਸਓਸੀ, ਐਸਏਐਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(1) ਬੀ ਅਤੇ ਬੀਐਨਐਸ ਦੀ ਧਾਰਾ 249 ਅਤੇ 61(2) ਤਹਿਤ ਕੇਸ ਪਹਿਲਾਂ ਹੀ ਦਰਜ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





