ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

Date:

spot_img

👉ਨੰਗਲ ਨੂੰ ਬਿਹਤਰੀਨ ਆਧੁਨਿਕ ਸਹੂਲਤਾਂ ਵਾਲਾ ਸ਼ਹਿਰ ਬਣਾਉਣਾ ਮੇਰੀ ਮੁੱਖ ਤਰਜੀਹ : ਹਰਜੋਤ ਬੈਂਸ
Rupnagar News : ਨੰਗਲ ਸ਼ਹਿਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ, ਨੰਗਲ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ 500 ਸੀਟਾਂ ਵਾਲੇ ਅਤਿ-ਆਧੁਨਿਕ ਆਡੀਟੋਰੀਅਮ ਦੀ ਉਸਾਰੀ ’ਭੂਮੀ ਪੂਜਨ’ ਕਰਾ ਕੇ ਸ਼ੁਰੂ ਕਰਵਾਈ।ਇਸ ਦੇ ਨਾਲ ਹੀ, ਸ. ਬੈਂਸ ਨੇ ਇਸ ਸਕੂਲ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਅਕਾਦਮਿਕ ਬਲਾਕ ਦੀ ਉਸਾਰੀ ਦੀ ਸ਼ੁਰੂਆਤ ਵੀ ਕੀਤੀ। ਇਸ ਬਲਾਕ ਵਿੱਚ ਸੱਤ ਅਤਿ-ਆਧੁਨਿਕ ਲੈਬਾਂ ਅਤੇ ਸੱਤ ਨਵੇਂ ਕਮਰੇ ਬਣਾਏ ਜਾਣਗੇ।

ਇਹ ਵੀ ਪੜ੍ਹੋ 👉ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਨੰਗਲ ਵਿੱਚ ਹੁਣ ਤੱਕ ਕਿਸੇ ਅਜਿਹੇ ਆਧੁਨਿਕ ਆਡੀਟੋਰੀਅਮ ਦੀ ਘਾਟ ਸੀ ਜਿੱਥੇ ਸਥਾਨਕ ਲੋਕ, ਵਿੱਦਿਅਕ ਅਦਾਰੇ ਅਤੇ ਹੋਰ ਸੰਸਥਾਵਾਂ ਆਪਣੇ ਸਮਾਗਮ ਜਾਂ ਹੋਰ ਪ੍ਰੋਗਰਾਮ ਕਰ ਸਕਣ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ’ਤੇ ਬਣਨ ਵਾਲਾ ਇਹ ਅਤਿ-ਆਧੁਨਿਕ ਆਡੀਟੋਰੀਅਮ ਨਾ ਸਿਰਫ਼ ਸਕੂਲ ਲਈ ਇੱਕ ਵੱਡਾ ਤੋਹਫ਼ਾ ਹੋਵੇਗਾ, ਸਗੋਂ ਨੰਗਲ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਵੀ ਪੂਰਾ ਕਰੇਗਾ।ਸ. ਬੈਂਸ ਨੇ ਕਿਹਾ, ‘‘500 ਸੀਟਾਂ ਵਾਲਾ ਇਹ ਆਡੀਟੋਰੀਅਮ, ਜਿੱਥੇ ਕਈ ਤਰ੍ਹਾਂ ਦੇ ਸੱਭਿਆਚਾਰਕ ਸਮਾਗਮ, ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਏ ਜਾ ਸਕਣਗੇ।

ਇਹ ਵੀ ਪੜ੍ਹੋ 👉Dr Baljit Kaur ਦਾ ਭਰੋਸਾ; 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਇਸ ਤੋਂ ਇਲਾਵਾ ਆਡੀਟੋਰੀਅਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਬਹੁਤ ਵੱਡਾ ਮੰਚ ਪ੍ਰਦਾਨ ਕਰੇਗਾ।’’ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਨਵਾਂ ਬਲਾਕ ਆਧੁਨਿਕ ਸਿੱਖਿਆ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸੱਤ ਅਤਿ-ਆਧੁਨਿਕ ਲੈਬਾਂ ਅਤੇ ਸੱਤ ਨਵੇਂ ਕਮਰਿਆਂ ਨਾਲ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਸਿੱਖਿਆ (ਪ੍ਰੈਕਟੀਕਲ ਲਰਨਿੰਗ) ਵਾਸਤੇ ਬਿਹਤਰ ਮਾਹੌਲ ਸਿਰਜਿਆ ਜਾਵੇਗਾ।

ਇਹ ਵੀ ਪੜ੍ਹੋ 👉5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ’ਸਕੂਲ ਆਫ਼ ਐਮੀਨੈਂਸ’ ਇਸੇ ਸੋਚ ਦਾ ਹਿੱਸਾ ਹਨ, ਜਿੱਥੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਲੈਬਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਹਾਲ ਹੀ ਦੌਰਾਨ ਨੰਗਲ ਦੇ ਵਿਕਾਸ ਲਈ ਕਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ, ‘‘ਨੰਗਲ ਨੂੰ ਆਧੁਨਿਕ ਸਹੂਲਤਾਂ ਵਾਲਾ ਬਿਹਤਰੀਨ ਅਤੇ ਹੋਰ ਸੁੰਦਰ ਸ਼ਹਿਰ ਬਣਾਉਣਾ ਮੇਰੀ ਮੁੱਖ ਤਰਜੀਹ ਹੈ।’’

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

केंद्रीय गृह मंत्री ने अंबाला में किया आजादी की पहली लड़ाई के शहीद स्मारक का उद्घाटन

👉1260 करोड़ रुपये की लागत के नेशनल हाईवे-152G जलबेहड़ा—शाहबाद...

Ex CM Channi ਦੇ ਨਜ਼ਦੀਕੀ Ex MLA ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ…

Chandigarh News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ...