
Amritsar News: 4 ਦਸੰਬਰ 2024 ਨੂੰ ਸ਼੍ਰੀ ਦਰਬਾਰ ਸਾਹਿਬ ਦੇ ਘੰਟਾਘਰ ਗੇਟ ਉੱਪਰ ‘ਚੌਬਦਾਰ’ ਦੀ ਸੇਵਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਗੋਲੀ ਚਲਾਉਣ ਦੇ ਮਾਮਲੇ ਵਿੱਚ ਅੱਜ ਮੰਗਲਵਾਰ ਨੂੰ ਸ਼੍ਰੀ ਅੰਮ੍ਰਿਤਸਰ ਸਹਿਬ ਦੀ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਸ੍ਰੀ ਚੌੜਾ ਮੌਜੂਦਾ ਸਮੇਂ ਜ਼ਿਲ੍ਹਾ ਜੇਲ੍ਹ ਅਦਾਲਤ ਅੰਮ੍ਰਿਤਸਰ ਵਿੱਚ ਬੰਦ ਹਨ। ਜਾਣਕਾਰੀ ਦਿੰਦਿਆਂ ਚੌੜਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਮੀਡੀਆ ਨੂੰ ਦਸਿਆ ਕਿ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਸੁਮਿਤ ਘਈ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ।
ਇਹ ਵੀ ਪੜ੍ਹੋ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਲੈਣ ਲਈ ਡਿੱਬਰੂਗੜ੍ਹ ਪੁੱਜੀ ਪੰਜਾਬ ਪੁਲਿਸ
ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਕਿਸੇ ਦੇ ਕੋਈ ਸੱਟ ਨਹੀਂ ਲੱਗੀ ਸੀ। ਇਸਤੋਂ ਇਲਾਵਾ ਉਨ੍ਹਾਂ ਦੇ ਮੁਵੱਕਲ ਬਜ਼ੁਰਗ ਅਵਸਥਾ ਵਿਚ ਹਨ ਤੇ ਉਨ੍ਹਾਂ ਵਿਰੁੱਧ ਦਰਜ ਸਾਰੇ ਕੇਸਾਂ ਵਿਚੋਂ ਬਰੀ ਹੋ ਚੁੱਕੇ ਹਨ। ਦੱਸਣਾ ਬਣਦਾ ਹੈ ਕਿ ਗੋਲੀ ਚਲਾਉਣ ਦੀ ਘਟਨਾ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਸੀ। ਘਟਨਾ ਤੋਂ ਬਾਅਦ ਹੀ ਪੁਲਿਸ ਨੇ ਚੌੜਾ ਨੂੰ ਪਿਸਤੌਲ ਸਹਿਤ ਗ੍ਰਿਫਤਾਰ ਕਰ ਲਿਆ ਸੀ ਅਤੇ ਕਰੀਬ 12 ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Sukhbir Badal ਉਪਰ ਗੋ+ਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ"