WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਮ੍ਰਿਤਸਰ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

30 Views

3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕੁਆਲੋਨ ਅਤੇ ਦੋ ਪਿਸਤੌਲਾਂ ਸਮੇਤ ਗਲਾਕ ਬਰਾਮਦ ਕੀਤਾ: ਡੀਜੀਪੀ ਗੌਰਵ ਯਾਦਵ
ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਅੰਮ੍ਰਿਤਸਰ, 17 ਨਵੰਬਰ:ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਕਿਲੋ ਅਫ਼ੀਮ ਸਹਿਤ ਚੁੱਕਿਆ ਟਰੱਕ ਡਰਾਈਵਰ

ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਉਰਫ ਬਿੱਲਾ (23) ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ (20) ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਵੰਸ਼ ਉਰਫ਼ ਬਿੱਲਾ ਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਮੂਲੀਅਤ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਸੀ.ਆਈ.ਏ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਉਸ ਨੂੰ ਮੋਹਕਮਪੁਰਾ ਇਲਾਕੇ ‘ਚੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ ‘ਚੋਂ 3.5 ਕਿਲੋ ਹੈਰੋਇਨ, 1.5 ਕਿਲੋ ਮੈਥਾਕੁਆਲੋਨ ਪਾਊਡਰ ਅਤੇ ਆਸਟ੍ਰੀਆ ਨਿਰਮਿਤ ਇਕ 9 ਐਮਐਮ ਗਲਾਕ ਪਿਸਤੌਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ ਕੌਮੀ ਹਾਈਵੇ ’ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਿਰੋਹ ਨਾਲ ਪੁਲਿਸ ਮੁਕਾਬਲਾ, ਗੋ+ਲੀ ਲੱਗਣ ਕਾਰਨ ‘ਕਿੰਗਪਿੰਨ’ ਜਖ਼ਮੀ

ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਸਬੰਧੀ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇਕ ਹੋਰ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਮੋਹਕਮਪੁਰਾ ਦੇ ਇਲਾਕੇ ਵਿੱਚ ਬਟਾਲਾ ਰੋਡ ‘ਤੇ ਸਨਸਿਟੀ ਮੋੜ ਤੋਂ ਦੋਸ਼ੀ ਸੋਨੂੰ ਚੌਰਸੀਆ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ।ਇਸ ਸਬੰਧੀ ਦੋ ਵੱਖ-ਵੱਖ ਮੁਕੱਦਮੇ ਥਾਣਾ ਮੋਹਕਮਪੁਰਾ ਵਿਖੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਹਿਲੀ ਐਫ.ਆਈ.ਆਰ ਨੰ. 98 ਮਿਤੀ 14-11-2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਤੇ 29 ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਦਰਜ ਕੀਤੀ ਗਈ ਅਤੇ ਦੂਜੀ ਐਫ.ਆਈ.ਆਰ. ਨੰ. 97 ਮਿਤੀ 14-11-24 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਕੀਤੀ ਗਈ ਹੈ।

 

Related posts

ਬਾਗੀ ਧੜੇ ਵੱਲੋਂ ਅੱਜ ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਸ਼ੁਰੂ ਕੀਤੀ ਜਾਵੇਗੀ ਅਕਾਲੀ ਦਲ ਬਚਾਓ ਲਹਿਰ

punjabusernewssite

ਸਿੱਖੀ ਪ੍ਰਚਾਰ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਦਬਾਉਣਾ ਪੰਜਾਬ ਸਰਕਾਰ ਦੀ ਵੱਡੀ ਭੁੱਲ- ਐਡਵੋਕੇਟ ਧਾਮੀ

punjabusernewssite

ਮੁੱਖ ਮੰਤਰੀ ਨੇ ਇਸਰੋ ਲਈ ਚਿੱਪ ਬਣਾਉਣ ਵਾਲੀਆਂ ਅੰਮ੍ਰਿਤਸਰ ਸਕੂਲ ਦੀਆਂ ਵਿਦਿਆਰਥਣਾਂ ਦਾ ਕੀਤਾ ਸਨਮਾਨ

punjabusernewssite