ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

0
150

👉ਮੁੱਖ ਸਰਗਨਾ ਅਰਸ਼ਦੀਪ ਸਿੰਘ ਨੇ ਜੇਲ੍ਹ ਵਿੱਚੋਂ ਸਰਹੱਦ ਪਾਰ ਆਪਣੇ ਸਬੰਧਾਂ ਨਾਲ ਸਿੰਡੀਕੇਟ ਚਲਾਇਆ: ਡੀਜੀਪੀ ਗੌਰਵ ਯਾਦਵ
👉ਹਵਾਲਾ ਨੈੱਟਵਰਕ ਜ਼ਰੀਏ ਦੁਬਈ ਰਾਹੀਂ ਪਾਕਿਸਤਾਨ ਭੇਜਿਆ ਗਿਆ ਨਸ਼ੀਲੇ ਪਦਾਰਥਾਂ ਤੋਂ ਕਮਾਇਆ ਪੈਸਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ
Amritsae News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੰਦਿਆਂ ਦਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਰਨ (25) ਵਾਸੀ ਅਲਗੋਂ ਖੁਰਦ, ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ, ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ (22) ਵਾਸੀ ਮਹਿੰਦੀਪੁਰ, ਤਰਨ ਤਾਰਨ, ਗੁਰਮੀਤ ਸਿੰਘ ਉਰਫ ਗੀਤੂ (24) ਵਾਸੀ ਸੁਖੇਰਾ ਬੋਦਲਾ, ਫਾਜ਼ਿਲਕਾ, ਰਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ, ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹਵੇਲੀਆਂ, ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਸੱਤ ਬੱਚਿਆਂ ਦੀ ਜਾਨ ਵਾਲੇ ਟਿੱਪਰ ਦਾ ਮਾਲਕ ਇੱਕ ਮਹੀਨੇ ਬਾਅਦ ਕਾਬੂ

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਰਸ਼ਦੀਪ, ਆਪਣੇ ਸਾਥੀਆਂ ਜਸਪ੍ਰੀਤ ਅਤੇ ਕਰਨ ਨਾਲ ਮਿਲ ਕੇ ਨਸ਼ੀਲੇ ਪਦਾਰਥਾਂ ਦੇ ਵਪਾਰ ਅਤੇ ਹਵਾਲਾ ਲੈਣ-ਦੇਣ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਰਨ, ਗੁਰਮੀਤ ਅਤੇ ਰਾਜਿੰਦਰਪਾਲ ਮਿਲ ਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਵੰਡ ਰਹੇ ਸਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਤੋਂ ਹੋਣ ਵਾਲੀ ਕਮਾਈ ਜਸਪ੍ਰੀਤ ਵੱਲੋਂ ਹਵਾਲਾ ਚੈਨਲਾਂ ਜ਼ਰੀਏ ਦੁਬਈ, ਯੂਏਈ ਰਾਹੀਂ ਪਾਕਿਸਤਾਨ ਭੇਜੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਵੱਲੋਂ ਜੇਲ੍ਹ ਦੇ ਅੰਦਰ ਵਰਤਿਆ ਗਿਆ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ, ਜੋ ਉਨ੍ਹਾਂ ਦੀਆਂ ਸਰਹੱਦ ਪਾਰ ਦੀਆਂ ਗਤੀਵਿਧੀਆਂ ਬਾਰੇ ਮਹੱਤਵਪੂਰਨ ਸਬੂਤ ਪ੍ਰਦਾਨ ਕਰਦਾ ਹੈ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਰਸ਼ਦੀਪ ਸਿੰਘ ਨੂੰ ਕਮਰਸ਼ੀਅਲ ਐਨਡੀਪੀਐਸ ਕੇਸ ਤਹਿਤ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ, ਉਸਨੇ ਸਰਹੱਦ ਪਾਰ ਦੇ ਤਸਕਰਾਂ ਨਾਲ ਸੰਪਰਕ ਬਣਾਈ ਰੱਖਿਆ।

ਇਹ ਵੀ ਪੜ੍ਹੋ ਹਿਰਾਸਤ ’ਚੋਂ ਫ਼ਰਾਰ ਹੋਏ ਅਸਲਾਂ ਤਸਕਰਾਂ ਨੂੰ ਬੇਗਾਨੀ ਪੁਲਿਸ ਨੇ ਪੰਜਾਬ ‘ਚੋਂ ਫ਼ਿਲਮੀ ਸਟਾਇਲ ਨਾਲ ਚੁੱਕਿਆ

ਉਨ੍ਹਾਂ ਕਿਹਾ ਕਿ ਇੱਕ ਵੱਖਰੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਲਕੀਤ ਸਿੰਘ ਇੱਕ ਬਦਨਾਮ ਤਸਕਰ ਹੈ ਅਤੇ ਉਸ ਨੇ ਇੱਕ ਸਾਲ ਦੁਬਈ ਵਿੱਚ ਬਿਤਾਇਆ ਸੀ, ਜਿੱਥੇ ਉਹ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਆਇਆ। ਉਨ੍ਹਾਂ ਦੱਸਿਆ ਕਿ ਉਸਦੇ ਪਿੰਡ ਦੀ ਅੰਤਰਰਾਸ਼ਟਰੀ ਸਰਹੱਦ ਨਾਲ ਨੇੜਤਾ ਕਾਰਨ ਦੋਸ਼ੀ ਨੇ ਦੋ ਮਹੀਨੇ ਪਹਿਲਾਂ ਭਾਰਤ ਵਾਪਸ ਆ ਕੇ ਖੇਪਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ।ਸੀਪੀ ਨੇ ਕਿਹਾ ਕਿ ਡੀਸੀਪੀ ਰਵਿੰਦਰਪਾਲ ਸਿੰਘ ਅਤੇ ਏਡੀਸੀਪੀ ਜਗਬਿੰਦਰ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਉਹ ਖੇਪਾ ਪਹੁੰਚਾਉਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

LEAVE A REPLY

Please enter your comment!
Please enter your name here