spot_img

MLA Kulwant Singh ਦੀ ਅਗਵਾਈ ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

Date:

spot_img

SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਹਲਕਾ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ” ਕੱਢੀ ਜਾ ਰਹੀ ਹੈ, ਜਿਸ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਭਾਗ ਲੈ ਰਹੇ ਹਨ।ਇਸ ਦੌਰਾਨ ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਅੱਜ ਪਿੰਡ ਨਗਾਰੀ, ਗੀਗਾ ਮਾਜਰਾ, ਮਿੱਢੇ ਮਾਜਰਾ ਅਤੇ ਦੈੜੀ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ; 1ਕਿੱਲੋ ਅਫੀਮ ਤੇ 697 ਨਸ਼ੀਲੀਆਂ ਗੋਲੀਆਂ ਬ੍ਰਾਮਦ

ਇਸ ਮੌਕੇ ਉਹਨਾਂ ਔਰਤਾਂ ਤੇ ਨੌਜਵਾਨਾਂ ਅੰਦਰ ਜੋਸ਼ ਭਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਅੰਦਰੂਨੀ ਤਾਕਤ ਨੂੰ ਪਛਾਣ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਨਸ਼ਾ ਇੱਕ ਕੋਹੜ ਹੈ, ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਇਸ ਮੌਕੇ ਦਮਨਦੀਪ ਕੌਰ, ਐਸ.ਡੀ.ਐਮ. ਮੋਹਾਲੀ, ਹਰਜੋਤ ਸਿੰਘ, ਨਾਇਬ ਤਹਿਸੀਲਦਾਰ, ਹਰਸਿਮਰਨ ਸਿੰਘ ਬੱਲ, ਡੀ.ਐਸ.ਪੀ., ਧਨਵੰਤ ਸਿੰਘ ਰੰਧਾਵਾ, ਬੀ.ਡੀ.ਪੀ.ਓ.,ਜਸਪਾਲ ਸਿੰਘ, ਜੇ.ਈ., ਸਿਮਰਨ ਸਿੰਘ, ਐਸ.ਐਚ.ਓ. ਸੋਹਾਣਾ, ਜਗਤਾਰ ਸਿੰਘ, ਸਰਪੰਚ, ਪਿੰਡ ਨਗਾਰੀ, ਸਤਨਾਮ ਸਿੰਘ ਸਰਪੰਚ, ਪਿੰਡ, ਗੀਗਾ ਮਾਜਰਾ, ਮਲਕੀਤ ਕੌਰ, ਸਰਪੰਚ, ਪਿੰਡ ਮਿੱਢੇ ਮਾਜਰਾ,

ਇਹ ਵੀ ਪੜ੍ਹੋ  ਸੇਵਾ ਕੇਂਦਰਾਂ ‘ਚ ਅਰਜ਼ੀਆਂ ਦੇ ਨਿਪਟਾਰੇ ਸਬੰਧੀ ਬਠਿੰਡਾ ਪੰਜਾਬ ਭਰ ‘ਚ ਮੋਹਰੀ:ਡਿਪਟੀ ਕਮਿਸ਼ਨਰ

ਰਣਜੀਤ ਕੌਰ, ਸਰਪੰਚ, ਪਿੰਡ ਦੈੜੀ, ਅਵਤਾਰ ਸਿੰਘ ਮੌਲੀ, ਬਲਜੀਤ ਸਿੰਘ ਦੈੜੀ, ਡਾ. ਕੁਲਦੀਪ ਸਿੰਘ, ਭੁਪਿੰਦਰ ਸਿੰਘ, ਆਰ.ਪੀ.ਸ਼ਰਮਾ, ਹਰਮੇਸ਼ ਸਿੰਘ ਕੁੰਬੜਾ, ਅਕਬਿੰਦਰ ਸਿੰਘ ਗੋਸਲ, ਆਰ.ਐਸ.ਢਿੱਲੋਂ,ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਕੁਰੜਾ ਹਲਕਾ ਕੋਰਡੀਨੇਟਰ, ਯੁੱਧ ਨਸ਼ਿਆਂ ਵਿਰੁੱਧ, ਸੰਨੀ ਮੌਲੀ, ਕਰਮਜੀਤ ਗਿਰ, ਬਲਾਕ ਪ੍ਰਧਾਨ ਲੱਕੀ ਨਗਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...