👉ਮਹਿਲਾਵਾਂ ਦੇ ਅਧਿਕਾਰਾਂ ਅਤੇ ਸੁਰੱਖਿਆ ‘ਤੇ ਰਿਹਾ ਵਿਸ਼ੇਸ਼ ਫੋਕਸ
Bathinda News: National Commission for Women; ਰਾਸ਼ਟਰੀ ਮਹਿਲਾ ਆਯੋਗ (ਐਨ.ਸੀ.ਡਬਲਿਊ.) ਦੀ ਮਾਣਯੋਗ ਚੇਅਰਪਰਸਨ ਸ੍ਰੀਮਤੀ ਵਿਜਯਾ ਰਹਾਟਕਰ ਨੇ ਅੱਜ ‘ਰਾਸ਼ਟਰੀ ਮਹਿਲਾ ਆਯੋਗ ਤੁਹਾਡੇ ਦੁਆਰ’ ਮੁਹਿੰਮ ਤਹਿਤ ਬਠਿੰਡਾ ਵਿੱਚ ਜਨ ਸੁਣਵਾਈ ਕੀਤੀ।ਸ੍ਰੀਮਤੀ ਰਹਾਟਕਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਹਿਲਾਵਾਂ ਨੂੰ ਇਨਸਾਫ਼ ਸਰਲ, ਸੰਵੇਦਨਸ਼ੀਲ ਅਤੇ ਸਮੇਂ ਸਿਰ ਮੁਹੱਈਆ ਕਰਵਾਇਆ ਜਾਵੇ। ਜਨ ਸੁਣਵਾਈ ਦੌਰਾਨ ਘਰੇਲੂ ਹਿੰਸਾ, ਦਾਜ ਲਈ ਪਰੇਸ਼ਾਨ ਕਰਨ, ਜਿਨਸੀ ਅਪਰਾਧਾਂ ਅਤੇ ਮਹਿਲਾਵਾਂ ਨਾਲ ਸਬੰਧਤ ਹੋਰ ਮਾਮਲਿਆਂ ਦੀ ਸੁਣਵਾਈ ਕੀਤੀ ਗਈ।ਕਈ ਮਾਮਲਿਆਂ ਵਿੱਚ ਉਨ੍ਹਾਂ ਨੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐੱਸ.ਐੱਸ.ਪੀ. ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਅਤੇ ਐੱਸ.ਐੱਸ.ਪੀ. ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਹਾਜ਼ਰ ਸਨ।
ਇਹ ਵੀ ਪੜ੍ਹੋ 👉ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ‘ਚ SIT ਨੇ ਸੁਖਬੀਰ ਬਾਦਲ ਨੂੰ ਜਾਰੀ ਕੀਤਾ ਨੋਟਿਸ
ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਰਹਾਟਕਰ ਨੇ ਕਿਹਾ ਕਿ ਮਹਿਲਾਵਾਂ ਪ੍ਰਤੀ ਅਪਮਾਨਜਨਕ ਭਾਸ਼ਾ, ਚਰਿੱਤਰ ਹਣਨ ਅਤੇ ਅਸੰਵੇਦਨਸ਼ੀਲ ਵਿਵਹਾਰ ਕਿਸੇ ਵੀ ਸਥਿਤੀ ਵਿੱਚ ਮਨਜ਼ੂਰ ਨਹੀਂ ਹੈ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਮਹਿਲਾਵਾਂ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਵਿੱਚ ਸੰਵੇਦਨਸ਼ੀਲ ਅਤੇ ਜਵਾਬਦੇਹ ਪਹੁੰਚ ਅਪਣਾਉਣ ਦੀ ਅਪੀਲ ਕੀਤੀ।ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਬਠਿੰਡਾ ਕੇਂਦਰੀ ਜੇਲ੍ਹ ਦਾ ਦੌਰਾ ਕਰਕੇ ਮਹਿਲਾ ਕੈਦੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸਰਕਾਰੀ ਰਾਜਿੰਦਰਾ ਕਾਲਜ ਵਿੱਚ ਕਰਵਾਏ ਗਏ ‘ਸ਼ੀ ਸਰਵਜ਼’ ਵਿਸ਼ੇਸ ਸੈਮੀਨਾਰ ਨੂੰ ਵੀ ਸੰਬੋਧਨ ਕੀਤਾ, ਜਿਸ ਵਿੱਚ ਮਹਿਲਾਵਾਂ ਲਈ ਹਥਿਆਰਬੰਦ ਬਲਾਂ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ‘ਤੇ ਚਰਚਾ ਕੀਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਨੇ ਡੀ.ਏ.ਵੀ. ਕਾਲਜ ਵਿੱਚ ਕਰਵਾਏ ਗਏ ਪ੍ਰੋਗਰਾਮ ਨੂੰ ਵੀ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ ਨਸ਼ੇ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਸਮੱਸਿਆ ਅਤੇ ਇਸ ਦਾ ਮਹਿਲਾਵਾਂ ‘ਤੇ ਪੈਣ ਵਾਲੇ ਪ੍ਰਭਾਵ ਬਾਰੇ ਵਿਸਥਾਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਇਹ ਵੀ ਪੜ੍ਹੋ 👉Powercom ਦੇ JE ਨੂੰ ਨਸ਼ੇ ਦੇ ਝੂਠੇ ਕੇਸ ‘ਚ ਫ਼ਸਾਉਣ ਵਾਲੇ DSP ਵਿਰੁਧ ਪਰਚਾ ਦਰਜ਼
ਜਨ ਸੁਣਵਾਈ ਤੋਂ ਬਾਅਦ ਉਨ੍ਹਾਂ ਨੇ ਬਠਿੰਡਾ ਰੇਂਜ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮਹਿਲਾਵਾਂ ਨਾਲ ਸਬੰਧਤ ਮਾਮਲਿਆਂ ਦੇ ਤੁਰੰਤ ਨਿਪਟਾਰੇ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਰਮਿਆਨ ਤਾਲਮੇਲ ਅਤੇ ਸ਼ਿਕਾਇਤਾਂ ਦੀ ਨਿਯਮਤ ਸਮੀਖਿਆ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।ਸ੍ਰੀਮਤੀ ਰਹਾਟਕਰ ਨੇ ਆਯੋਗ ਦੀ ‘ਤੇਰੇ ਮੇਰੇ ਸਪਨੇ’ ਪਹਿਲ ਨੂੰ ਜ਼ਿਲ੍ਹਾ ਪੱਧਰ ‘ਤੇ ਲਾਗੂ ਕਰਨ ਦਾ ਸੁਝਾਅ ਵੀ ਦਿੱਤਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਮਹਿਲਾਵਾਂ ਦੇ ਭਲਾਈ ਅਤੇ ਸਸ਼ਕਤੀਕਰਨ ਨਾਲ ਸਬੰਧਤ ਯੋਜਨਾਵਾਂ ਦਾ ਲਾਭ ਆਖ਼ਰੀ ਵਿਅਕਤੀ ਤੱਕ ਪਹੁੰਚੇ। ਉਨ੍ਹਾਂ ਨੇ ਨਸ਼ੇ ਅਤੇ ਸਾਈਬਰ ਅਪਰਾਧਾਂ ਤੋਂ ਪ੍ਰਭਾਵਿਤ ਮਹਿਲਾਵਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਆਯੋਗ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਆਪਣੇ ਵੱਖ-ਵੱਖ ਪ੍ਰੋਗਰਾਮਾਂ ਅਤੇ ਸੰਵਾਦਾਂ ਰਾਹੀਂ ਉਨ੍ਹਾਂ ਨੇ ਮਹਿਲਾਵਾਂ ਦੀ ਸੁਰੱਖਿਆ, ਸਸ਼ਕਤੀਕਰਨ, ਸੰਸਥਾਗਤ ਜਵਾਬਦੇਹੀ ਅਤੇ ਸੰਵੇਦਨਸ਼ੀਲ ਪ੍ਰਸ਼ਾਸਨ ਦੀ ਲੋੜ ‘ਤੇ ਵਿਸ਼ੇਸ਼ ਜ਼ੋਰ ਦਿੱਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





