Site icon Punjabi Khabarsaar

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ,365 ਬੈਂਚਾਂ ਨੇ ਕੀਤੀ ਲੱਗਭਗ 3.54 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ, 14 ਦਸੰਬਰ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ,

ਇਹ ਵੀ ਪੜ੍ਹੋ ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਨੇ ਕੋਰਟ ਕੰਪਲੈਕਸ ਰੋਪੜ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ। ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ।

ਇਹ ਵੀ ਪੜ੍ਹੋ ਨਵਾਂਸ਼ਹਿਰ ਦੀ ਪੁਲਿਸ ਚੌਕੀ ’ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ

ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version