Punjab News : ਪੰਜਾਬ ਭਰ ਵਿੱਚ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ ; 399 ਲੋਕ ਅਦਾਲਤ ਬੈਂਚਾਂ ਦਾ ਕੀਤਾ ਗਿਆ ਗਠਨ

Date:

spot_img

👉4.5 ਲੱਖ ਤੋਂ ਵੱਧ ਮਾਮਲਿਆਂ ਦਾ ਕੀਤਾ ਨਿਪਟਾਰਾ; 917.55 ਕਰੋੜ ਰੁਪਏ ਦੇ ਅਵਾਰਡ ਕੀਤੇ ਪਾਸ

Punjab News: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਜਸਟਿਸ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜੀਆਂ ਦੀ ਸਰਪ੍ਰਸਤੀ ਅਧੀਨ ਅਤੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਸਾਲ 2026 ਦੀ ਦੂਸਰੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ।ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਕਰਵਾਈ ਗਈ ਇਸ ਪਹਿਲਕਦਮੀ ਦਾ ਉਦੇਸ਼ ਝਗੜਿਆਂ ਦਾ ਜਲਦ, ਘੱਟ ਖਰਚ ਨਾਲ ਅਤੇ ਦੋਸਤਾਨਾ ਢੰਗ ਨਾਲ ਨਿਪਟਾਰਾ ਕਰਨਾ ਹੈ ਤਾਂ ਜੋ ਭਾਰਤੀ ਸੰਵਿਧਾਨ ਦੇ ਅਨੁਛੇਦ 39-ਏ ਅਨੁਸਾਰ ਨਿਆਂ ਤੱਕ ਪਹੁੰਚ ਵਧਾਈ ਜਾ ਸਕੇ।ਲੋਕ ਅਦਾਲਤ ਵਿੱਚ ਮੁਕੱਦਮੇਬਾਜ਼, ਨਿਆਂਇਕ ਅਧਿਕਾਰੀ, ਵਕੀਲ ਅਤੇ ਸਹਿਯੋਗੀ ਭਾਈਵਾਲ ਸ਼ਾਮਲ ਹੋਏ।

ਇਹ ਵੀ ਪੜ੍ਹੋ 👉 Sangrur News : ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲ, ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

ਇਸ ਦੌਰਾਨ ਸਿਵਲ, ਵਿਆਹੁਤਾ, ਜਾਇਦਾਦ, ਮੋਟਰ ਦੁਰਘਟਨਾ ਦੇ ਦਾਅਵਿਆਂ, ਬੈਂਕਿੰਗ, ਬੀਮਾ ਅਤੇ ਹੋਰ ਮਾਮਲਿਆਂ ਸਮੇਤ ਕਈ ਤਰ੍ਹਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕੀਤਾ ਗਿਆ। ਲੋਕ ਅਦਾਲਤ ਨੇ ਮੁਕੱਦਮੇਬਾਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਾਲ ਨਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੇ ਬੋਝ ਨੂੰ ਘਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 399 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ 5,25,137 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਵਿੱਚੋਂ 4,68,633 ਕੇਸਾਂ ਦਾ ਸੁਹਿਰਦਤਾ ਨਾਲ ਨਿਪਟਾਰਾ ਕੀਤਾ ਗਿਆ ਅਤੇ 917.55 ਕਰੋੜ ਰੁਪਏ ਦੇ ਅਵਾਰਡ ਪਾਸ ਕੀਤੇ ਗਏ।ਰਾਸ਼ਟਰੀ ਲੋਕ ਅਦਾਲਤ ਨਾਲ ਸੂਬੇ ਭਰ ਦੇ ਹਜ਼ਾਰਾਂ ਮੁਕੱਦਮੇਬਾਜ਼ ਥੋੜ੍ਹੇ ਸਮੇਂ ਵਿੱਚ ਆਪਣੇ ਝਗੜਿਆਂ ਦਾ ਨਿਪਟਾਰਾ ਕਰਨ ਦੇ ਯੋਗ ਹੋਏ ਹਨ। ਇਸ ਦੌਰਾਨ ਇੱਕ ਦਹਾਕੇ ਤੋਂ ਵੱਧ ਪੁਰਾਣੇ ਵਿਵਾਦਾਂ ਸਮੇਤ ਲੰਬਿਤ ਪਏ ਕਈ ਮਾਮਲਿਆਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ, ਜਿਸ ਨਾਲ ਅਦਾਲਤ ‘ਤੇ ਲੰਬਿਤ ਕੇਸਾਂ ਦਾ ਬੋਝ ਕਾਫ਼ੀ ਹੱਦ ਤੱਕ ਘੱਟ ਗਿਆ।

ਇਹ ਵੀ ਪੜ੍ਹੋ 👉 ‘ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ

ਅਦਾਲਤਾਂ ਨੂੰ ਬੈਂਕਿੰਗ ਸੰਸਥਾਵਾਂ, ਬੀਮਾ ਕੰਪਨੀਆਂ, ਸਰਕਾਰੀ ਵਿਭਾਗਾਂ ਅਤੇ ਆਮ ਲੋਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ, ਜੋ ਲੋਕ ਅਦਾਲਤਾਂ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਸ੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੂਬੇ ਭਰ ਦੇ ਨਿਆਂਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅਤੇ ਵਲੰਟੀਅਰਾਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਮੂਹਿਕ ਵਚਨਬੱਧਤਾ ਨੇ ਇਸ ਮੈਗਾ ਪ੍ਰੋਗਰਾਮ ਨੂੰ ਸਫਲ ਬਣਾਇਆ।ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ, ਰਾਜ ਨਿਆਂਪਾਲਿਕਾ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦਾ ਉਨ੍ਹਾਂ ਦੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

न्याय में देरी नहीं, हर शिकायत का होगा निष्पक्ष समाधान: रणबीर सिंह गंगवा

Haryana News: हरियाणा के जन स्वास्थ्य अभियांत्रिकी, लोक निर्माण...

इसराना विधानसभा के मडलौडा गाँव को मुख्यमंत्री ने दी बड़ी सौगात

👉विकास एवं पंचायत तथा खनन मंत्री कृष्ण लाल पंवार...