ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ

0
104
+1

ਚੰਡੀਗੜ੍ਹ, 14 ਸਤੰਬਰ: ਸੂਬੇ ਭਰ ਵਿੱਚ ਲੰਬਿਤ ਕੇਸਾਂ ਦੇ ਬੈਕਲਾਗ ਨੂੰ ਘਟਾਉਣ ਅਤੇ ਵੱਧ ਤੋਂ ਵੱਧ ਕੇਸਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਦੇ ਯਤਨਾਂ ਵਜੋਂ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਅਗਵਾਈ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸਟੇਟ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੈਗਾ ਈਵੈਂਟ ਦਾ ਉਦੇਸ਼ ਪੰਜਾਬ ਸੂਭੇ ਭਰ ਵਿੱਚ ਲੰਬਿਤ ਮੁਕੱਦਮਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਨਾ ਹੈ।ਇਸ ਕੌਮੀ ਲੋਕ ਅਦਾਲਤ ਦੌਰਾਨ 22 ਜ਼ਿਲਿ੍ਹਆਂ ਵਿੱਚ 366 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ, ਜਿਸ ਵਿੱਚ ਨਿਪਟਾਰੇ ਲਈ 3,76,000 ਤੋਂ ਵੱਧ ਕੇਸ ਪੇਸ਼ ਕੀਤੇ ਗਏ।

ਪੈਰਿਸ ਓਲੰਪਿਕ ’ਚ ਦੋ ਤਮਗੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ

ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਲਗਾਈ ਕੌਮੀ ਲੋਕ ਅਦਾਲਤ ਦਾ ਉਦੇਸ਼ ਨਾ ਸਿਰਫ਼ ਲੰਬਿਤ ਮੁਕੱਦਮਿਆਂ ਦੇ ਬੋਝ ਨੂੰ ਘਟਾਉਣਾ ਹੈ ਬਲਕਿ ਮੁਕੱਦਮੇ ਤੋਂ ਪਹਿਲਾਂ ਹੀ ਕੇਸ ਦੇ ਨਿਪਟਾਰਾ ਨੂੰ ਉਤਸ਼ਾਹਿਤ ਕਰਨ ਦਾ ਯਤਨ ਕਰਨਾ ਹੈ। ਇਹ ਪ੍ਰਕਿਰਿਆ ਰਵਾਇਤੀ ਮੁਕੱਦਮੇਬਾਜ਼ੀ ਲਈ ਤੇਜ਼ ਅਤੇ ਲਾਗਤ-ਪ੍ਰਭਾਵੀ ਵਿਕਲਪ ਦੀ ਪੇਸ਼ਕਸ਼ ਕਰਦੀ ਹੋਈ ਸੁਹਿਰਦ ਸੰਕਲਪਾਂ ਦੀ ਸਹੂਲਤ ਪ੍ਰਦਾਨ ਕਰਦੀ ਹੈ।ਮੈਂਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਲਈ ਹੈਲਪਲਾਈਨ ਨੰਬਰ 15100 ਸੂਬੇ ਭਰ ਵਿੱਚ ਕਾਰਜਸ਼ੀਲ ਹੈ ਅਤੇ ਇਹ ਸਹੂਲਤ ਆਮ ਲੋਕਾਂ ਲਈ 24 ਘੰਟੇ ਉਪਲਬਧ ਹੈ। ਇਸ ਸੇਵਾ ਦਾ ਉਦੇਸ਼ ਆਮ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕ ਅਦਾਲਤਾਂ ਰਾਹੀਂ ਵੱਧ ਤੋਂ ਵੱਧ ਮਾਮਲਿਆਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ।

 

+1

LEAVE A REPLY

Please enter your comment!
Please enter your name here