ਜ਼ਿਲ੍ਹਾ ਕਚਹਿਰੀਆਂ ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਜ਼ੀਰਾ, ਗੁਰੂਹਰਸਹਾਏ ਵਿੱਚ 08 ਮਾਰਚ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ

Date:

spot_img

Ferozepur News:ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਕਚਹਿਰੀਆਂ ਫਿਰੋਜ਼ਪੁਰ ਦੇ ਨਾਲ—ਨਾਲ ਸਬ—ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿੱਚ 08 ਮਾਰਚ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦਾ ਜਹਾਜ ਮੁੜ ਅੰਮ੍ਰਿਤਸਰ ’ਚ ਉੱਤਰਨ ’ਤੇ ਚੁੱਕੇ ਸਵਾਲ

ਇਸ ਸਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਪ੍ਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਤਾਂ ਜ਼ੋ ਕੌਮੀ ਲੋਕ ਅਦਾਲਤ ਵਿੱਚ ਰੱਖੇ ਗਏ ਕੇਸ ਨੂੰ ਅਲੱਗ—ਅਲੱਗ ਤਾਰੀਕਾਂ ਤੇ ਸੁਣ ਕੇ ਨਿਪਟਾਰਾ ਕੀਤਾ ਜਾ ਸਕੇ। ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਸਿਵਲ ਐਗੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪ੍ਰੀਵਾਰਿਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ, ਕਰਿਮਨਲ ਐਗਜਕਿਊਸ਼ਨ ਅਤੇ ਟ੍ਰੈਫਿਕ ਚਲਾਨ ਆਦਿ ਕੇਸਾਂ ਦੀ ਇਸ ਲੋਕ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਗਹਿਰਾ ਸਦਮਾ;ਨੌਜਵਾਨ ਪੋਤਰੀ ਦਾ ਹੋਇਆ ਦਿਹਾਂਤ

ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਲੋਕ ਅਦਾਲਤਾਂ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਪਣੇ ਕੇਸ ਇਸ ਕੌਮੀ ਲੋਕ ਅਦਾਲਤ ਵਿੱਚ ਲਗਵਾਓ ਅਤੇ ਆਪਣਾ ਸਮਾਂ ਅਤੇ ਧਨ ਬਚਾਓ,ਇਸ ਦੇ ਨਾਲ ਹੀ ਜੱਜ ਸਾਹਿਬ ਨੇ ਕਿਹਾ ਕਿ ਝਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...

Bathinda ਦੇ ਕੈਮਿਸਟਾਂ ਨੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

👉ਆਨਲਾਈਨ ਫਾਰਮਾਸਿਊਟੀਕਲ ਵਪਾਰ 'ਤੇ ਪਾਬੰਦੀ ਦੀ ਮੰਗ: ਅਸ਼ੋਕ ਬਾਲਿਆਂਵਾਲੀ Bathinda...

Firozpur News: 1,30,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Firozpur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...