ਬਠਿੰਡਾ, 13 ਜਨਵਰੀ: ਸਥਾਨਕ ਦੇਸਰਾਜ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੁਲਿਸ ਦੇ ਟਰੈਫਿਕ ਅਤੇ ਐਜੂਕੇਸ਼ਨ ਸੈੱਲ ਦੇ ਵਿੰਗ ਦੇ ਸਹਿਯੋਗ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਨਾਇਆ ਗਿਆ। ਇਸ ਮੌਕੇ ਟਰੈਫ਼ਿਕ ਸੈੱਲ ਦੇ ਥਾਣੇਦਾਰ ਹਾਕਮ ਸਿੰਘ ਵੱਲੋਂ ਇੱਥੇ ਪੁੱਜ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਤੋਂ ਇਲਾਵਾ ਵਧਦੇ ਹੋਏ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਰੋਡ ਸੇਫਟੀ ਦੇ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੱਚਿਆਂ ਨੇ ਬੁਲਾਰਿਆਂ ਦੇ ਵਿਚਾਰਾਂ ਨੂੰ ਬਹੁਤ ਹੀ ਧਿਆਨ ਦੇ ਨਾਲ ਸੁਣਦਿਆਂ ਇਹਨਾਂ ਦੀਆਂ ਗੱਲਾਂ ਦੇ ਉੱਪਰ ਅਮਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਵਿਸ਼ਾ ਅਧਿਆਪਕ ਬਲਵੰਤ ਸਿੰਘ ਅਤੇ ਸਵਰਨਜੀਤ ਸਿੰਘ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite