spot_img

ਮੋਦੀ ਦੇ ਦੌਰੇ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ਪਾਰਟੀ ਛੱਡਣ ਦਾ ਐਲਾਨ; ਰੰਧਾਵਾਂ ਨੇ ਕਿਹਾ, ‘ਚੰਗਾ ਹੋਇਆ ਖਹਿੜਾ ਛੁੱਟਿਆ”

Date:

spot_img

Amritsar News: Navjot Kaur Sidhu; ਐਤਵਾਰ ਨੂੰ ਗੁਰੂ ਰਵੀਦਾਸ ਜੀ ਦੀ 649ਵੀਂ ਜੇਯੰਤੀ ਮੌਕੇ ਜਲੰਧਰ ਦੇ ਸੱਚਖੰਡ ਡੇਰਾ ਬੱਲਾਂ ਵਿਖੇ ਨਤਮਸਤਕ ਹੋਣ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਤੋਂ ਪਹਿਲਾਂ ਪੰਜਾਬ ਵਿਚ ਵੱਡੀ ਸਿਆਸੀ ਉਥਲ-ਪੁਥਲ ਸ਼ੁਰੂ ਹੋ ਗਈ ਹੈ। ਹੁਣ ਤੱਕ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਨਿਸ਼ਾਨੇ ‘ਤੇ ਲੈ ਰਹੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਤੇ ਸਾਬਕਾ ਵਿਧਾਇਕ ਡਾ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਦੇ ਅਟੈਚੀ ਵਾਲਾ ਵਿਵਾਦਤ ਦੇਣ ਕਾਰਨ ਪਾਰਟੀ ਵਿਚੋਂ ਮੁਅੱਤਲ ਕੀਤੀ ਜਾ ਚੁੱਕੀ ਡਾ ਸਿੱਧੂ ਨੇ ਬੀਤੀ ਦੇਰ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਦੇ ਫੈਸਲੇ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ Ex CM ਬੀਬੀ ਭੱਠਲ ਮੁੜ ਚੜ੍ਹਣਗੇ ਬਠਿੰਡਾ ਦੀ ਅਦਾਲਤ ਦੀਆਂ ਪੋੜੀਆਂ!, ਸਾਬਕਾ ਚੇਅਰਮੈਨ ਨੇ ਕੀਤੀ ਸਿਕਾਇਤ

ਉਧਰ,ਸਾਬਕਾ ਉੱਪ ਮੁੱਖ ਮੰਤਰੀ ਤੇ ਸੀਨੀ ਆਗੂ ਸੁਖਜਿੰਦਰ ਸਿੰਘ ਰੰਧਾਵਾਂ ਨੇ ਬੀਬੀ ਸਿੱਧੂ ‘ਤੇ ਫੈਸਲੇ ‘ਤੇ ਆਪਣੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ, ‘‘ਚੰਗਾ ਹੋਇਆ ਖਹਿੜਾ ਛੁੱਟਿਆ।” ਜਿਕਰਯੋਗ ਹੈ ਕਿ ਡਾ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਛੱਡਣ ਦਾ ਐਲਾਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵਾੜਿੰਗ ਉੱਪਰ ਵੱਡੇ ਸਿਆਸੀ ਹਮਲੇ ਬੋਲੇ ਹਨ ਤੇ ਮੁੱਖ ਮੰਤਰੀ ਨਾਲ ਮਿਲੀਭੁਗਤ ਦੇ ਦੋਸ਼ ਲਗਾਏ ਹਨ। ਬੀਬੀ ਸਿੱਧੂ ਨੇ ਮਜੀਠੀਆ ਨਾਲ ਮਿਲ ਕੇ ਨਵਜੋਤ ਸਿੰਘ ਸਿੱਧੂ ਨੁੰ ਹਰਾਉਣ ਵਾਲੇ ਕਥਿਤ ਇੱਕ ਦਰਜ਼ਨ ਕਾਂਗਰਸੀਆਂ ਆਗੁਆਂ ਨੂੰ ਸਨਮਾਨ ਦੇਣ ‘ਤੇ ਫੈਸਲੇ ਉੱਪਰ ਵੀ ਸਵਾਲ ਉਠਾਏ।ਇਸਦੇ ਨਾਲ ਹੀ ਇੱਕ ਹੋਰ ਟਵੀਟ ਵਿਚ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਹ ਅੱਜ ਤੱਕ ਰਾਜਨੀਤਿਕ ਕਾਰਨਾਂ ਕਰਕੇ ਕਿਸੇ ਭਾਜਪਾ ਜਾਂ ‘ਆਪ’ ਜਾਂ ਕਿਸੇ ਹੋਰ ਪਾਰਟੀ ਦੇ ਨੇਤਾ ਨੂੰ ਨਹੀਂ ਮਿਲੇ ਅਤੇ ਨਾ ਹੀ ਕਿਸੇ ਪਾਰਟੀ ਦੇ ਕਿਸੇ ਮੈਂਬਰ ਨੇ ਮੇਰੇ ਨਾਲ ਸੰਪਰਕ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...