Amritsar News: ਪਿਛਲੇ ਕੁੱਝ ਦਿਨਾਂ ਤੋਂ ਆਪਣੇ ਕਥਿਤ ਵਿਵਾਦਤ ਬਿਆਨਾਂ ਨੂੰ ਲੈ ਕੇ ਪੰਜਾਬ ਦੇ ਸਿਆਸੀ ਗਲਿਆਰਿਆਂ ਵਿਚ ਚਰਚਾ ‘ਚ ਚੱਲ ਰਹੀ ਸਾਬਕਾ ਵਿਧਾਇਕ ਡਾ ਨਵਜੋਤ ਕੌਰ ਸਿੱਧੂ ਦੀਆਂ ਹੁਣ ਭਾਜਪਾ ਦੇ ਕੌਮੀ ਆਗੂ ਨਾਲ ਮੁਲਾਕਾਤ ਦੀਆਂ ਚਰਚਾਵਾਂ ਦਾ ਬਜ਼ਾਰ ਗਰਮ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਡਾ ਸਿੱਧੂ ਨੇ ਆਪਣੇ ਹਲਕੇ ਨਾਲ ਸਬੰਧਤ ਕੁੱਝ ਮੰਗਾਂ ਨੂੰ ਲੈ ਕੇ ਕੇਂਦਰੀ ਆਵਾਜ਼ਾਈ ਮੰਤਰੀ ਸ਼੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਦਾ ਖੁਲਾਸਾ ਖੁਦ ਸ਼੍ਰੀਮਤੀ ਸਿੱਧੂ ਵੱਲੋਂ ਅਪਣੇ ਸੋਸ਼ਲ ਮੀਡੀਆ ‘ਤੇ ਫ਼ੋਟੋਆਂ ਪਾ ਕੇ ਕੀਤਾ ਗਿਆ।
ਇਹ ਵੀ ਪੜ੍ਹੋ ‘ਵੀਰ ਬਾਲ ਦਿਵਸ’ਪ੍ਰਧਾਨ ਮੰਤਰੀ ਮੋਦੀ ਕੌਮੀ ਸਮਾਗਮ ਵਿਚ ਹੋਣਗੇ ਸ਼ਾਮਲ
ਇੰਨ੍ਹਾਂ ਫ਼ੋਟੋਆਂ ਦੇ ਨਾਲ ਡਾ ਸਿੱਧੂ ਨੇ ਸ਼੍ਰੀ ਗਡਕਰੀ ਦੀਆਂ ਤਰੀਫ਼ਾਂ ਦੇ ਪੁਲ ਬੰਨੇ ਹਨ। ਉਨ੍ਹਾਂ ਕੇਂਦਰੀ ਮੰਤਰੀ ਨੂੰ ਇੱਕ ਸ਼ਾਨਦਾਰ ਇਨਸਾ ਦਸਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਤੁਰੰਤ ਹੱਲ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਡਾ ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਦੇ ਅਟੈਚੀ ਹੋਣ ਦਾ ਦਾਅਵਾ ਕੀਤਾ ਸੀ ਜਿਸਤੋਂ ਬਾਅਦ ਕਾਂਗਰਸ ਵਿਚ ਕਾਫ਼ੀ ਵਿਵਾਦ ਉੱਠਿਆ ਸੀ ਅਤੇ ਇਸ ਮਾਮਲੇ ਵਿਚ ਐਕਸ਼ਨ ਲੈਂਦਿਆਂ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







