ਖਤਰਨਾਕ ਚਾਈਨਾ ਡੋਰ ਤੇ ਤੁਰੰਤ ਅਤੇ ਮੁਕੰਮਲ ਪਾਬੰਦੀ ਦੀ ਲੋੜ- ਨੀਲ ਗਰਗ

Date:

spot_img

ਬਠਿੰਡਾ, 18 ਜਨਵਰੀ:ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਬੁਲਾਰੇ ਅਤੇ ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਬਸੰਤ ਤਿਉਹਾਰ ਨੇੜੇ ਆਉਣ ਕਾਰਨ ਇਸਤੇਮਾਲ ਕੀਤੀ ਜਾ ਰਹੀ ਚਾਇਨਾ ਡੋਰ ਉੱਤੇ ਸਖਤ ਪਾਬੰਦੀ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਤਿਉਹਾਰ ਖਤਰਨਾਕ ਚਾਈਨਾ ਡੋਰ ਦੀ ਵਰਤੋਂ ਕਾਰਨ ਖੂਬਸੂਰਤੀ ਦੇ ਨਾਲ ਇਕ ਵੱਡੇ ਖਤਰੇ ਦੀ ਸ਼ਕਲ ਧਾਰ ਚੁੱਕਾ ਹੈ। ਚਾਈਨਾ ਡੋਰ ਦੀ ਵਰਤੋਂ ਮਨੁੱਖਾਂ ਤੇ ਜੀਵ- ਜੰਤੂਆਂ ਲਈ ਦਿਨੋਂ ਦਿਨ ਖਤਰਾ ਬਣਦੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਨੀਲ ਗਰਗ ਨੇ ਕਿਹਾ ਕਿ ਚਾਈਨਾ ਡੋਰ ਨਾਲ ਲਗਾਤਾਰ ਮਨੁੱਖ ਅਤੇ ਪੰਛੀ ਗੰਭੀਰ ਜਖਮੀ ਹੋ ਰਹੇ ਹਨ। ਕਈ ਮੌਤਾਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਬੱਚੇ ਖੇਡਣ ਦੌਰਾਨ ਇਸ ਡੋਰ ਦੀ ਵਰਤੋਂ ਕਰਦੇ ਹੋਏ ਆਪਣੇ ਹੱਥਾਂ ਨੂੰ ਚੀਰਾ ਲਗਾ ਰਹੇ ਹਨ। ਪੰਛੀਆਂ ਦੇ ਖੰਭ ਕੱਟਣ ਅਤੇ ਉਹਨਾਂ ਦੀ ਮੌਤ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਾਡੇ ਵਾਤਾਵਰਣ ਅਤੇ ਪਰਿਵਾਰ ਲਈ ਵੀ ਇੱਕ ਵੱਡਾ ਸੰਕਟ ਹੈ।ਨੀਲ ਗਰਗ ਨੇ ਇਸ ਗੰਭੀਰ ਮੁੱਦੇ ‘ਤੇ ਆਪਣਾ ਵਿਰੋਧ ਪ੍ਰਗਟ ਕਰਦੇ ਹੋਏ ਕਿਹਾ, “ਚਾਈਨਾ ਡੋਰ ਸਿਰਫ ਇਕ ਖਿਡੋਣਾ ਨਹੀਂ, ਬਲਕਿ ਇਹ ਜਾਨਲੇਵਾ ਸਾਜ਼ੋਸਾਮਾਨ ਬਣ ਚੁੱਕਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ ’ਚ ‘ਆਪ’ ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ, ਲੋਹੜੀ ਪ੍ਰੋਗਰਾਮ ’ਚ ਕੀਤੀ ਸ਼ਮੂਲੀਅਤ

ਅਸੀਂ ਅਪੀਲ ਕਰਦੇ ਹਾਂ ਕਿ ਇਸ ਖਤਰਨਾਕ ਚਾਈਨਾ ਡੋਰ ਦੀ ਵਿਕਰੀ ਤੇ ਬਣਾਏ ਜਾਣ ‘ਤੇ ਤੁਰੰਤ ਪਾਬੰਦੀ ਲਗਾਈ ਜਾਵੇ। ਨੀਲ ਗਰਗ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਚਾਈਨਾ ਡੋਰ ਦੀ ਵਰਤੋਂ ਤੋਂ ਬਚਣ ਅਤੇ ਆਪਣੇ ਬੱਚਿਆਂ ਨੂੰ ਇਸਦੀ ਵਰਤੋਂ ਤੋਂ ਰੋਕਣ ਵਿੱਚ ਆਪਣਾ ਯੋਗਦਾਨ ਪਾਉਣ। ਸਾਝੇਂ ਯਤਨਾਂ ਨਾਲ ਹੀ ਬਸੰਤ ਤਿਉਹਾਰ ਨੂੰ ਸੁਰੱਖਿਅਤ ਬਣਾਇਆ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...