spot_img
spot_img

Neet Paper leak case; ਵਿਦਿਆਰਥੀਆਂ ‘ਤੇ ਹੋਏ ਜਬਰ ਖ਼ਿਲਾਫ਼ AAP ਵੱਲੋਂ ਬਠਿੰਡਾ ‘ਚ ਰੋਸ ਪ੍ਰਦਰਸ਼ਨ

Date:

spot_img

Bathinda News: Neet Paper leak case; ਆਮ ਆਦਮੀ ਪਾਰਟੀ ਜ਼ਿਲ੍ਹਾ ਬਠਿੰਡਾ ਵੱਲੋਂ ਅੱਜ ਨੀਟ ਪ੍ਰੀਖਿਆ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ, ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਅਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਦੇ ਹੱਕ ਵਿੱਚ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨਾਲ ਹੋਏ ਕਥਿਤ ਪੁਲਿਸ ਦੁਰਵਿਵਹਾਰ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਲੰਟੀਅਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ।
ਪਾਰਟੀ ਆਗੂਆਂ ਨੇ ਕਿਹਾ ਕਿ ਨੀਟ ਪ੍ਰੀਖਿਆ ਵਿੱਚ ਵਾਪਰੀਆਂ ਗੜਬੜੀਆਂ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਰੋਸਾ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ 👉2 ਕਰੋੜ ਰੁਪਏ ਦੀ ਲਾਗਤ ਨਾਲ ਬਣੇ 5 ਆਮ ਆਦਮੀ ਕਲੀਨਿਕ ਕੀਤੇ ਗਏ ਲੋਕ ਅਰਪਣ

ਆਗੂਆਂ ਨੇ ਦੋਸ਼ ਲਗਾਇਆ ਕਿ ਜੰਤਰ-ਮੰਤਰ ਵਿਖੇ CGI ਵੱਲੋਂ ਨੀਟ ਪ੍ਰੀਖਿਆ ਦੇ ਮੁੱਦੇ ‘ਤੇ ਕੀਤੇ ਗਏ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਦੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਲੋਕਤੰਤਰ ਦੀ ਭਾਵਨਾ ਦੇ ਖ਼ਿਲਾਫ਼ ਹੈ ਅਤੇ ਇਹ ਦੇਸ਼ ਦੇ ਵਿਦਿਆਰਥੀਆਂ ਨਾਲ ਨਾਇਨਸਾਫ਼ੀ ਹੈ।ਆਮ ਆਦਮੀ ਪਾਰਟੀ ਨੇ ਮੰਗ ਕੀਤੀ ਕਿ ਨੀਟ ਪ੍ਰੀਖਿਆ ਨਾਲ ਜੁੜੇ ਸਾਰੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੁਰੰਤ ਅਸਤੀਫ਼ਾ ਦੇਣ ਅਤੇ ਵਿਦਿਆਰਥੀਆਂ ਦੇ ਸੰਵਿਧਾਨਕ ਹੱਕਾਂ ਦੀ ਰੱਖਿਆ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ 👉Punjab ਦੇ ਨਿਆਂ ਵਿਭਾਗ ‘ਚ ਵੱਡਾ ਫ਼ੇਰਬਦਲ; 69 DA ਤੇ ADA ਦੀਆਂ ਹੋਈਆਂ ਬਦਲੀਆਂ

ਪਾਰਟੀ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਵਿਦਿਆਰਥੀਆਂ ਨਾਲ ਹੋਈ ਨਾਇਨਸਾਫ਼ੀ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਲੋਕਤੰਤਰਿਕ ਢੰਗ ਨਾਲ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿੱਚ ਵਿਧਾਇਕ ਮਾਸਟਰ ਜਗਸੀਰ ਸਿੰਘ, ਬਲਕਾਰ ਸਿੰਘ ਸਿੱਧੂ ਵਿਧਾਇਕ, ਇੰਦਰਜੀਤ ਸਿੰਘ ਮਾਨ ਸੂਬਾ ਸਕੱਤਰ ਅਤੇ ਚੇਅਰਮੈਨ ਮਾਰਕਫੈੱਡ ਪੰਜਾਬ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਨਵਦੀਪ ਸਿੰਘ ਜੀਦਾ, ਮੇਅਰ ਪਦਮਜੀਤ ਮਹਿਤਾ,ਚੇਅਰਮੈਨ ਹਰਦੀਪ ਸਿੰਘ ਸਰਾਂ ਚੇਅਰਮੈਨ, ਗੋਪਾਲ ਸਿੰਘ ਹਲਕਾ ਇੰਚਾਰਜ ਬਠਿੰਡਾ ਦਿਹਾਤੀ, ਚੇਅਰਮੈਨ ਗੁਰਜੰਟ ਸਿੰਘ ਸਿਵੀਆ, ਸਾਬਕਾ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਹਰਮੰਦਰ ਸਿੰਘ ਬਰਾੜ, ਬਲਕਾਰ ਸਿੰਘ ਭੋਖੜਾ ਚੇਅਰਮੈਨ, ਅਮਰਦੀਪ ਰਾਜਨ ਚੇਅਰਮੈਨ, ਬਲੀ ਬਲਜੀਤ ਸਿੰਘ ਚੇਅਰਮੈਨ ਆਦਿ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

मुख्यमंत्री ने पुन्हाना जनसभा में करीब 270 करोड़ से अधिक राशि की विकास कार्यों की घोषणा की

  👉सभी घोषणाओं को जल्द करवाया जाएगा पूरा, ताकि जनता...

ਬਿਜਲੀ ਮੁਲਾਜ਼ਮਾਂ ਦਾ ਬਠਿੰਡਾ ‘ਚ ਰੋਸ ਮਾਰਚ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ

Bathinda News: ਪੀਐਸਈਬੀ ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ...