spot_img
spot_img

NEET paper leak case; ਵਾਂਗਚੁਕ ਦੀ ਭੁੱਖ ਹੜਤਾਲ ਖਤਮ,PM ਮੋਦੀ ਦੇ ਐਲਾਨ ਤੋਂ ਬਾਅਦ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਬਰਕਰਾਰ

Date:

spot_img

National News: NEET paper leak case; ਨੀਟ ਪੇਪਰ ਲੀਕ ਮਾਮਲੇ ‘ਚ ਸਖ਼ਤ ਕਾਰਵਾਈ ਅਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਸ਼ੁਰੂ ਹੋਇਆ ਸੰਘਰਸ਼ ਦਿਨ-ਬ-ਦਿਨ ਤੇਜ਼ ਹੋਣ ਲੱਗਾ ਹੈ। ਕੇਂਦਰ ਦੇ ਯਤਨਾਂ ਬਾਅਦ ਬੇਸ਼ੱਕ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਨੇ ਬੀਤੀ ਰਾਤ ਆਪਣੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਅੱਧੀ ਰਾਤ ਨੂੰ ਲਾਈਵ ਹੋ ਕੇ ਇਸ ਮਾਮਲੇ ਵਿਚ ਸਖ਼ਤ ਕਾਨੂੰਨ ਬਣਾਉਣ ਦਾ ਐਲਾਨ ਕੀਤਾ ਗਿਆ ਪ੍ਰੰਤੂ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਨਾਲ-ਨਾਲ CJP ਦੀ ਅਗਵਾਈ ਹੇਠ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨੇ ਆਪਣਾ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸਤੋਂ ਇਲਾਵਾ ਇਸ ਮੁੱਦੇ ਨੂੰ ਲੈ ਕੇ ਪਿਛਲੇ ਪੰਜ ਦਿਨਾਂ ਤੋਂ ਸੰਸਦ ਵਿਚ ਚੱਲ ਰਿਹਾ ਗਤੀਰੋਧ ਅੱਜ ਵੀ ਬਰਕਰਾਰ ਰਹਿਣ ਦੀ ਪੂਰੀ ਸੰਭਾਵਨਾ ਹੈ। ਪੇਪਰ ਲੀਕ ਤੇ ਅੱਧੀ ਰਾਤ ਨੂੰ PM ਮੋਦੀ ਨੇ ਜਾਰੀ ਕੀਤੀ ਵੀਡੀਓ ਵਿਚ ਸਪੱਸ਼ਟ ਕਿਹਾ ਹੈ ਕਿ ਇਸ ਮਾਮਲੇ ਵਿਚ ਸਖ਼ਤ ਕਾਨੂੰਨ ਬਣਾਇਆ ਜਾਵੇਗਾ ਤੇ ਇਸ ਸਬੰਧ ਵਿਚ ਕੈਬਨਿਟ ਦੀ ਮੀਟਿੰਗ ਸੱਦੀ ਜਾ ਰਹੀ ਹੈ। ਉਧਰ, ਪਿਛਲੇ 26 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਨਾਉਣ ਦੇ ਲਈ ਬੀਤੀ ਰਾਤ ਖੁਦ ਕੇਂਦਰੀ ਮੰਤਰੀ ਜੇਪੀ ਨੱਢਾ ਤੇ ਜਤੇਂਦਰ ਸਿੰਘ ਸਮੇਤ ਹੋਰ ਅਧਿਕਾਰੀ ਮੇਦਾਂਤਾ ਹਸਪਤਾਲ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਪੇਪਰ ਲੀਕ ਮਾਮਲੇ ਵਿਚ ਲਿਖਤੀ ਤੌਰ ‘ਤੇ ਸਖ਼ਤ ਕਾਰਵਾਈ ਦਾ ਭਰੋਸਾ ਦਿਵਾਇਆ। ਜਿਸਤੋਂ ਬਾਅਦ ਮੰਤਰੀ ਨੇ ਜੂਸ ਪਿਲਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਨੁੰ ਖ਼ਤਮ ਕਰਵਾਇਆ। ਸੋਨਮ ਵਾਂਗਚੁਕ ਦੇ ਇਸ ਫੈਸਲੇ ਦਾ ਵਿਦਿਆਰਥੀਆਂ ਨੇ ਸਵਾਗਤ ਕੀਤਾ। ਹਾਲਾਂਕਿ ਇਸ ਵਿਚਕਾਰ ਕੋਕਰਚ ਜਨਤਾ ਪਾਰਟੀ ਦੇ ਆਗੂ ਦਿਪਕੇ ਨੇ ਇੱਕ ਵੀਡੀਓ ਜਾਰੀ ਕਰਕੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਉੰਝ ਪਤਾ ਚੱਲਿਆ ਹੈ ਕਿ ਸਰਕਾਰ ਨਾਲ ਗੱਲਬਾਤ ਵੀ ਜਾਰੀ ਰਹੇਗੀ ਤੇ ਅੱਜ ਸੰਵਿਧਾਨਿਕ ਕਲੱਬ ਵਿਖੇ ਦੋਨਾਂ ਧਿਰਾਂ ਵਿਚਕਾਰ ਮੀਟਿੰਗ ਹੋ ਸਕਦੀ ਹੈ। ਦੂਜੇ ਪਾਸੇ ਦਿੱਲੀ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਲੋਕਾਂ ਨੂੰ ਭੜਕਾਉਣ ਦੇ ਲਈ ਦੇਸ-ਵਿਰੋਧੀ ਤਾਕਤਾਂ ਵੱਲੋਂ ਸੋਸ਼ਲ ਮੀਡੀਆ ਦਾ ਇਸਤੇਮਾਲ ਕੀਤਾ ਜਾ ਰਿਹਾ ਤੇ ਇਸੇ ਦੇ ਚੱਲਦੇ ਪਾਕਿਸਤਾਨ ਤੋਂ ਆਪਰੇਟ 480 ਸੋਸ਼ਲ ਮੀਡੀਆ ਹੈਂਡਲਾਂ ਨੂੰ ਬਲਾਕ ਕੀਤਾ ਗਿਆ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Canada ‘ਚ ਪੰਜਾਬਣ ਵਿਦਿਆਰਥਣ ਦਾ ਕ*ਤ*ਲ; ਸਾਥੀ ਵਿਦਿਆਰਥੀ ‘ਤੇ ਲੱਗੇ ਦੋਸ਼

Canada News: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਸਮਰਾਲਾ ਇਲਾਕੇ...