👉ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੀ ਰਾਜਨੀਤੀ ਵਿੱਚ ਆਉਣ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਉਸ ਖਿਲਾਫ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸੂਬੇ ‘ਚ ‘ਰੰਗਲਾ ਪੰਜਾਬ ਤੇ ਲੋਕ ਪੱਖੀ ਸ਼ਾਸਨ’ ਹੀ ‘ਆਪ’ ਦਾ ਚੋਣ ਮੁੱਦਾ ਹੋਵੇਗਾ: ਭਗਵੰਤ ਸਿੰਘ ਮਾਨ
New Delhi News: CM Bhagwant Singh Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ ‘ਤੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੇ ਇਸ਼ਾਰੇ ‘ਤੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀ ਮੁਹਿੰਮ ਵਿੱਢੀ ਗਈ ਹੈ। ਪੰਜਾਬ ਚੋਣਾਂ ਤੋਂ ਪਹਿਲਾਂ ਲੋਕ ਪੱਖੀ ਸ਼ਾਸਨ ਅਤੇ ਭਲਾਈ ਨੂੰ ‘ਆਪ’ ਦੇ ਕੇਂਦਰੀ ਚੋਣ ਮੁੱਦੇ ਵਜੋਂ ਪੇਸ਼ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ “ਰੰਗਲਾ ਪੰਜਾਬ” ਦੇ ਮੁੱਦੇ ‘ਤੇ ਨਵੇਂ ਸਿਰੇ ਤੋਂ ਫਤਵਾ ਮੰਗੇਗੀ, ਜਿਸ ਵਿੱਚ ਮੁਫਤ ਬਿਜਲੀ, ਨਕਦੀ ਰਹਿਤ ਸਿਹਤ ਸੰਭਾਲ ਅਤੇ ਵਿਕਾਸ-ਮੁਖੀ ਸ਼ਾਸਨ ਨੂੰ ਪ੍ਰਮੁੱਖ ਰੂਪ ਵਿਚ ਉਜਾਗਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ 👉ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ
ਮੀਡੀਆ ਨਾਲ ਗੱਲਬਾਤ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਟ ਪਰਚਾ ਲੀਕ ਹੋਣ ਦੀ ਘਟਨਾ ਨੇ ਲੱਖਾਂ ਉਮੀਦਵਾਰਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ ਅਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਕੇਂਦਰ ਦੀ ਅਸਫਲਤਾ ਨੂੰ ਜਗ ਜ਼ਾਹਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, “ਵਿਦਿਆਰਥੀਆਂ ਨੇ ਅਣਥੱਕ ਮਿਹਨਤ ਕੀਤੀ ਅਤੇ ਪ੍ਰੀਖਿਆ ਪਾਸ ਕਰਨ ਦੀ ਉਮੀਦ ਵਿੱਚ ਰਾਤਾਂ ਜਾਗ ਕੇ ਲੰਘਾਈਆਂ , ਪਰ ਪੇਪਰ ਲੀਕ ਨੇ ਉਨ੍ਹਾਂ ਦੀਆਂ ਰੀਝਾਂ ਵਲੂੰਧਰ ਦਿੱਤੀਆਂ ਹਨ।”ਮੁੱਖ ਮੰਤਰੀ ਨੇ ਕਿਹਾ, “ਪ੍ਰੀਖਿਆਰਥੀ ਡੂੰਘੇ ਸਦਮੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਭਵਿੱਖੀ ਆਸਾਂ ਨਾਲ ਹੋਈ ਇਸ ਧੋਖਾਧੜੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਇਸ ਪੇਪਰ ਲੀਕ ਕਾਰਨ ਲੱਖਾਂ ਉਮੀਦਾਂ ਟੁੱਟ ਗਈਆਂ ਹਨ। ਕੇਂਦਰ ਨੂੰ ਪ੍ਰੀਖਿਆ ਸੁਤੰਤਰ ਅਤੇ ਨਿਰਪੱਖ ਰੂਪ ਵਿਚ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਸੀ, ਜਿਸ ਨਾਲ ਲੱਖਾਂ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੀ ਸੀ।”
ਇਹ ਵੀ ਪੜ੍ਹੋ 👉Diljit Dosanjh ਦੇ manager ਦੇ ਘਰ ‘ਤੇ Firing ; AAP ਨੇ BJP ਘੇਰਿਆ
👉ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ ਧਮਕਾਉਣ ਦੀ ਰਾਜਨੀਤੀ ਹੋਈ ਸ਼ੁਰੂ
ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪ੍ਰਸਿੱਧ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਭਾਜਪਾ ਨੇ ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀਆਂ ਚਾਲਾਂ ਦਾ ਸਹਾਰਾ ਲਿਆ। ਉਨ੍ਹਾਂ ਕਿਹਾ ਕਿ “ਤਾਮਿਲਨਾਡੂ ਦੇ ਰਾਜਨੀਤਿਕ ਪਿੜ ਵਿੱਚ ਅਭਿਨੇਤਾ ਵਿਜੇ ਦੀ ਸਫਲਤਾ ਤੋਂ ਬਾਅਦ, ਭਾਜਪਾ ਨੂੰ ਅਹਿਸਾਸ ਹੋਇਆ ਕਿ ਕਲਾਕਾਰਾਂ ਨੂੰ ਵਧੇਰੇ ਜਨਤਕ ਮਾਨਤਾ ਮਿਲਦੀ ਹੈ ਅਤੇ ਇਸ ਲਈ ਉਨ੍ਹਾਂ ਨੇ ਦਿਲਜੀਤ ਦੋਸਾਂਝ ਨੂੰ ਰਾਜਨੀਤੀ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ,”ਉਨ੍ਹਾਂ ਕਿਹਾ ਕਿ “ਜਦੋਂ ਤੋਂ ਦਿਲਜੀਤ ਸਿੰਘ ਨੇ ਭਾਜਪਾ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ, ਉਨ੍ਹਾਂ ਵਿਰੁੱਧ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ, ਜੋ ਕਿ ਮੂਲੋਂ ਗਲਤ ਹੈ। ਉਨ੍ਹਾਂ ਦੇ ਮੈਨੇਜਰ ਦੇ ਘਰ ‘ਤੇ ਹਮਲਾ ਕਰਨਾ ਧਮਕੀ ਦੀ ਇਸ ਰਾਜਨੀਤੀ ਨੂੰ ਦਰਸਾਉਂਦਾ ਹੈ,”
ਇਹ ਵੀ ਪੜ੍ਹੋ 👉ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ
👉ਵਿਕਾਸ ਅਤੇ ਭਲਾਈ ਏਜੰਡਾ ‘ਆਪ’ ਨੂੰ ਸੱਤਾ ਵਿੱਚ ਵਾਪਸ ਲਿਆਵੇਗਾ
ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਰੰਗਲਾ ਪੰਜਾਬ” ਬਣਾਉਣਾ ਪੰਜਾਬ ਵਿੱਚ ‘ਆਪ’ ਦਾ ਇੱਕੋ ਇੱਕ ਚੋਣ ਮੁੱਦਾ ਰਹੇਗਾ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ “ਪੰਜਾਬ ਦੇ ਵਿਦਿਆਰਥੀ ਨੀਟ, ਜੇ.ਈ.ਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਲਗਭਗ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਅਤੇ ਲੋਕ 10 ਲੱਖ ਰੁਪਏ ਦਾ ਨਕਦੀ ਰਹਿਤ ਡਾਕਟਰੀ ਇਲਾਜ ਕਰਵਾ ਰਹੇ ਹਨ,”
ਮੁੱਖ ਮੰਤਰੀ ਨੇ ਜੋਰ ਦਿੰਦਿਆਂ ਕਿਹਾ ਕਿ “ਅਸੀਂ ਵਿਕਾਸ, ਭਲਾਈ ਅਤੇ ਇਮਾਨਦਾਰ ਸ਼ਾਸਨ ਦੇ ਏਜੰਡੇ ਨਾਲ ਲੋਕਾਂ ਕੋਲ ਜਾਵਾਂਗੇ। ਪੰਜਾਬ ਵਿੱਚ ਸਰਬਪੱਖੀ ਵਿਕਾਸ ਹੋ ਰਿਹਾ ਹੈ ਅਤੇ ਲੋਕ ਇਨ੍ਹਾਂ ਪਹਿਲਕਦਮੀਆਂ ਦਾ ਦਿਲੋਂ ਸਮਰਥਨ ਕਰ ਰਹੇ ਹਨ। ਅਸੀਂ ਵੱਡੇ ਫਤਵੇ ਨਾਲ ਦੁਬਾਰਾ ਸਰਕਾਰ ਬਣਾਵਾਂਗੇ,”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





