WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਚੋਣਾਂ ਦੇ ਕੰਮ ਚ ਨਾ ਵਰਤੀ ਜਾਵੇ ਅਣਗਹਿਲੀ : ਰਾਹੁਲ

ਬਠਿੰਡਾ, 13 ਮਾਰਚ : ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਨੋਡਲ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਆਦੇਸ਼ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੇ ਕੰਮ ਚ ਅਣਗਹਿਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਇਲੈਕਸ਼ਨ ਸੀਜ਼ਰ ਮਨੈਜ਼ਮੈਂਟ ਸਿਸਟਮ (ਈਐਸਐਮਐਸ) ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਸਟੈਟਿਕ ਸਰਵੇਲੈਂਸ ਅਤੇ ਉੱਡਣ ਦਸਤਾ ਟੀਮਾਂ ਨੂੰ ਸਿਖਲਾਈ ਦਿੱਤੀ ਗਈ।

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਇਸ ਦੌਰਾਨ ਉਨ੍ਹਾਂ ਸੀ ਵਿਜਲ ਐਪ ਦੇ ਨਾਲ-ਨਾਲ ਵੱਖ-ਵੱਖ ਨਾਕਿਆਂ ਤੇ ਹੋਣ ਵਾਲੀ ਜ਼ਬਤੀ ਦੀ ਪ੍ਰਕਿਰਿਆ ਬਾਰੇ ਵੀ ਪੂਰਨ ਜਾਣਕਾਰੀ ਸਾਂਝੀ ਕੀਤੀ ਗਈ।ਉਨ੍ਹਾਂ ਸਮੂਹ ਨੋਡਲ ਅਧਿਕਾਰੀਆਂ ਨੂੰ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਾਨੂੰ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਸਮੇਂ-ਸਮੇਂ ’ਤੇ ਆਉਣ ਵਾਲੀਆਂ ਹਦਾਇਤਾਂ ਪੜ੍ਹਦੇ ਰਹਿਣ ਤਾਂ ਜੋ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਤੋਂ ਬਚਿਆ ਜਾ ਸਕੇ। ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਡੀਸੀਐਫ਼ਏ ਅਸ਼ਵਨੀ ਕੁਮਾਰ, ਡੀਆਈਓ ਸੰਦੀਪ ਗੁਪਤਾ, ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ, ਸਹਾਇਕ ਟਰੇਨਿੰਗ ਇੰਚਾਰਜ ਗੁਰਦੀਪ ਸਿੰਘ ਮਾਨ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਬਠਿੰਡਾ ’ਚ ਇੱਕ ਰਾਤ ਵਿਚ ਹੋਏ ਦੋ ਕਤਲ, ਪੁਲਿਸ ਵਲੋਂ ਜਾਂਚ ਜਾਰੀ

punjabusernewssite

ਜਿਲਾ ਕਾਂਗਰਸ ਕਮੇਟੀ ਦਿਹਾਤੀ ਵੱਲੋਂ ਬਲਾਕ ਮੀਟਿੰਗਾਂ ਦਾ ਦੌਰ,ਪਾਰਟੀ ਦੀ ਮਜਬੂਤੀ ਲਈ ਲਾਈਆਂ ਡਿਊਟੀਆਂ: ਜਟਾਣਾ

punjabusernewssite

ਅਦਾਲਤ ਨੇ ਸਹਾਰਾ ਕਰੈਡਿਟ ਕੋਆਪ੍ਰੇਟਿਵ ਸੁਸਾਇਟੀ ਨੂੰ ਵਿਆਜ ਸਮੇਤ ਵਾਪਸ ਕਰਨ ਦੇ ਹੁਕਮ

punjabusernewssite