ਬਠਿੰਡਾ, 30 ਜੂੁਨ: ਨਹਿਰੀ ਪਟਵਾਰ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ, ਸੂਬਾ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਪੰਨੂ, ਸਰਕਲ ਪ੍ਰਧਾਨ ਲੁਧਿਆਣਾ ਅਤੇ ਪਟਿਆਲਾ ਰਜਿੰਦਰ ਸ਼ਰਮਾ ਡਿਵੀਜ਼ਨ ਪ੍ਰਧਾਨ ਸਨਮਤੀ , ਸੂਬਾ ਜਨਰਲ ਸਕੱਤਰ ਬਲਕਾਰ ਸਿੰਘ ,ਅਵਤਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਆਦਿ ਵੱਲੋਂ ਜਾਰੀ ਇੱਕ ਬਿਆਨ ਵਿਚ ਐਲਾਨ ਕੀਤਾ ਗਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਖਿਲਾਫ 6 ਜੁਲਾਈ ਨੂੰ ਜਲੰਧਰ ਵਿਖੇ ਡੋਰ ਟੂ ਡੋਰ ਕੈਂਪੇਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 5 ਜੁਲਾਈ ਨੂੰ ਜਲੰਧਰ ਵਿਖੇ ਰੋਸ਼ ਪ੍ਰਦਰਸ਼ਨ ਦਾ ਐਲਾਨ
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਨਹਿਰੀ ਪਟਵਾਰ ਯੂਨੀਅਨ ਵੱਲੋਂ ਸੁੱਤੀ ਪਈ ਸਰਕਾਰ ਨੂੰ ਜਗਾਉਣ ਦੇ ਲਈ ਨਿਰੰਤਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ 17 ਜੂਨ ਨੂੰ ਧੂਰੀ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਗਈ ਸੀ, ਜਿਸਦੇ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਵੱਲੋਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਗਿਆ ਸੀ ਪਰੰਤੂ ਹਲੇ ਤੱਕ ਨਾ ਹੀ ਕੋਈ ਮੰਗ ਪੂਰੀ ਕੀਤੀ ਗਈ ਤੇ ਨਾ ਹੀ ਕਿਸੇ ਪ੍ਰਕਾਰ ਦੀ ਕੋਈ ਮੀਟਿੰਗ ਦਿੱਤੀ ਗਈ ਹੈ।
Share the post "ਨਹਿਰੀ ਪਟਵਾਰ ਯੂਨੀਅਨ ਵੱਲੋਂ ਸਰਕਾਰ ਵਿਰੁਧ ਪੋਲ ਖੋਲ੍ਹ ਡੋਰ ਟੂ ਡੋਰ ਕੈਂਪੇਨ ਦਾ ਐਲਾਨ"