ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡੀਸੀ ਤੋਂ ਇਲਾਵਾ ਰੋਪੜ ਤੇ ਬਾਰਡਰ ਰੇਂਜ ਦੇ ਨਵੇਂ ਡੀਆਈਜੀ ਨਿਯੁਕਤ

Date:

spot_img

ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ।

ਪੰਜਾਬ ’ਚ 100 ਤੋਂ 119 ਸਾਲ ਦੀ ਉਮਰ ਦੇ ਵੋਟਰਾਂ ਦੀ ਗਿਣਤੀ ਪੰਜ ਹਜ਼ਾਰ ਤੋਂ ਟੱਪੀ

ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ। ਦਸਣਾ ਬਣਦਾ ਹੈ ਕਿ ਵਿਸ਼ੇਸ ਸ਼ਾਰੰਗਲ ਨੂੰ ਹੋਮ ਜ਼ਿਲ੍ਹਾ ਹੋਣ ਕਾਰਨ ਜਲੰਧਰ ਤੋਂ ਬਦਲਿਆਂ ਗਿਆ ਹੈ। ਇਸ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਸੇਵਾਮੁਕਤੀ ਕਾਰਨ ਬਦਲਿਆਂ ਗਿਆ ਸੀ।

 

spot_img
spot_img

Share post:

Popular

More like this
Related