ਸਿਹਤ ਮੰਤਰੀ ਡਾ ਬਲਬੀਰ ਸਿੰਘ ਦੁਆਰਾ ਵਰਚੂਅਲ ਮਾਧਿਅਮ ਰਾਂਹੀ ਕੀਤੀ ਸਰੂਆਤ
ਬਠਿੰਡਾ, 25 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵੱਖ ਵੱਖ ਤਰ੍ਹਾਂ ਦੀ ਸਿਹਤ ਸਹੂਲਤਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਕਰ ਰਹੀ ਹੈ। ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੀ.ਐਚ.ਸੀ ਗੋਨਿਆਣਾ ਮੰਡੀ ਵਿਖੇ ਅਧੁਨਿਕ ਸਹੂਲਤਾਂ ਨਾਲ ਲੈੱਸ ਡਾਇਲਸਿਸ ਸੈਂਟਰ ਸਥਾਪਿਤ ਕੀਤਾ ਗਿਆ ਹੈ। ਜਿਸ ਦਾ ਅੱਜ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੁਆਰਾ ਵਰਚੂਅਲ ਮਾਧਿਅਮ ਅਤੇ ਐਮ.ਐਲ.ਏ ਭੁੱਚੋ ਮਾਸਟਰ ਜਗਸੀਰ ਸਿੰਘ ਨੇ ਉਦਘਾਟਨ ਕੀਤਾ।
ਪੰਜਾਬ ਸਰਕਾਰ ਵੱਲੋਂ ਮੁੜ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, 49 IAS ਅਤੇ PCS ਅਫ਼ਸਰ ਬਦਲੇ
ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ ਰਮਨਦੀਪ ਸਿੰਘ ਸਿੰਗਲਾ, ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਗੋਨਿਆਣਾ ਮੰਡੀ ਡਾ ਧੀਰਾ ਗੁਪਤਾ, ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ, ਬੀ.ਈ.ਈ ਗਗਨਦੀਪ ਸਿੰਘ ਭੁੱਲਰ, ਬੀ.ਈ.ਈ ਮਹੇਸ਼ ਸਰਮਾ, ਯੂਨਿਟ ਦੇ ਇੰਚਾਰਜ ਡਾਕਟਰ ਨਿਖਿਲ ਭਾਰਦਵਾਜ,ਸੀਨੀਅਰ ਤਕਨੀਸ਼ੀਅਨ ਜਸ਼ਨ ਕੁਮਾਰ, ਚੀਫ ਫਾਰਮੇਸੀ ਅਫ਼ਸਰ ਅੱਪਰਤੇਜ਼ ਕੌਰ, ਫਾਰਮੇਸੀ ਅਫ਼ਸਰ ਸੰਦੀਪ ਕੁਮਾਰ, ਬੀ.ਐਸ.ਏ ਬਲਜਿੰਦਰ ਸਿੰਘ, ਦਫ਼ਤਰ ਕਲਰਕ ਪੁਨੀਤ ਸ਼ਰਮਾ, ਕੰਪਿਊਟਰ ਆਪਰੇਟਰ ਮੋਹਣ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ, ਮਿਊਸੀਪਲ ਕਮੇਟੀ ਪ੍ਰਧਾਨ ਕਸ਼ਮੀਰੀ ਲਾਲ ਗਰਗ ਅਤੇ ਹੋਰ ਸਿਵਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
Big News: ਭਾਜਪਾ ਐਮ.ਪੀ ਕੰਗਨਾ ਰਣੌਤ ਨੇ ਕਿਸਾਨਾਂ ਤੋਂ ਮੰਗੀ ਮੁਆਫ਼ੀ, ਦੇਖੋ ਵੀਡੀਓ
ਇਸ ਸਮੇਂ ਐਮ.ਐਲ.ਏ ਮਾਸਟਰ ਜਗਸੀਰ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਡਾਇਲਸਿਸ ਸੈਂਟਰ ਵਿੱਚ 3 ਅਧੁਨਿਕ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਸੈਂਟਰ ਵਿੱਚ ਮਰੀਜਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਕਾਰਜਕਾਰੀ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਮੁੱਖ ਮੰਤਰੀ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੀ ਰਜਿਸ਼ਟ੍ਰੇਸ਼ਨ ਮੌਕੇ ਤੇ ਹੀ ਕੀਤੀ ਜਾਵੇਗੀ। ਡਾਇਲਸਿਸ ਸੈਂਟਰ ਵਿੱਚ ਐਲ.ਈ.ਡੀਜ਼. ਤੋਂ ਇਲਾਵਾ ਹੋਰ ਵੀ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਨਾਲ ਸੀ.ਐਚ.ਸੀ ਦੀਆਂ ਸਿਹਤ ਸਹੂਲਤਾਂ ਵਿੱਚ ਵੱਡੀ ਕ੍ਰਾਂਤੀ ਆਵੇਗੀ ।
ਸਰਕਾਰੀ ਸਖ਼ਤੀ: ਵਿੱਤ ਕਮਿਸ਼ਨਰ ਦੀ ਮੀਟਿੰਗ ਨੂੰ ‘ਟਿੱਚ’ ਜਾਣਨ ਵਾਲਾ ਈਟੀਓ ਮੁਅੱਤਲ
ਇਹ ਸੈਂਟਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਮਰੀਜਾਂ ਨੂੰ ਮੁਫਤ ਡਾਇਲਸਿਸ ਸਹੂਲਤਾਂ ਮਹੱਈਆ ਕਰਵਾਇਆ ਕਰੇਗਾ । ਇਸ ਮੌਕੇ ਐਮ.ਐਲ.ਏ ਮਾਸਟਰ ਜਗਸੀਰ ਨੇ ਸਿਵਲ ਸਰਜਨ ਬਠਿੰਡਾ ਅਤੇ ਸੀਨੀਅਰ ਮੈਡਕਲ ਅਫ਼ਸਰ ਗੋਨਿਆਣਾ ਮੰਡੀ ਡਾ ਧੀਰਾ ਗੁਪਤਾ ਦੇ ਆਪਸੀ ਸਹਿਯੋਗ ਨਾਲ ਇਸ ਕਾਰਜ ਨੂੰ ਸ਼ਫ਼ਲਤਾਪੂਰਵਕ ਨੇਪਰੇ ਚਾੜਣ ਲਈ ਸਲਾਘਾ ਕੀਤੀ। ਡਾ ਰਮਨਦੀਪ ਸਿੰਗਲਾ ਕਾਰਜਕਾਰੀ ਸਿਵਲ ਸਰਜਨ ਨੇ ਮੀਡੀਆ, ਸਮਾਜ ਸੇਵੀ ਸੰਸਥਾਵਾਂ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਕਿ ਇਸ ਸੈਂਟਰ ਬਾਰੇ ਆਮ ਲੋਕਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜ਼ੋ ਆਮ ਲੋਕਾਂ ਨੂੰ ਇਸ ਦਾ ਫਾਇਦਾ ਉਠਾ ਸਕਣ।