👉ਸੂਬੇ ਭਰ ਵਿੱਚ ਤਾਇਨਾਤ ਮੋਬਾਈਲ ਸਿਹਤ ਟੀਮਾਂ ਨਿਯਮਿਤ ਤੌਰ ’ਤੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀਆਂ ਦਾ ਦੌਰਾ ਕਰਕੇ ਬੱਚਿਆਂ ਦੀ ਜਾਂਚ ਕਰ ਰਹੀਆਂ ਹਨ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਚੰਡੀਗੜ੍ਹ, 26 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 341 ਬੱਚਿਆਂ ਦੇ ਮੁਫ਼ਤ ਸਫਲਤਾਪੂਰਵਕ ਦਿਲ ਦੇ ਆਪ੍ਰੇਸ਼ਨ ਕਰਵਾਏ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।ਜਾਣਕਾਰੀ ਮੁਤਾਬਕ, ਜਮਾਂਦਰੂ ਦਿਲ ਦੀ ਬਿਮਾਰੀ ਇੱਕ ਜਨਮ ਨੁਕਸ ਹੈ ਜੋ ਦਿਲ ਜਾਂ ਇਸਦੇ ਨਜਦੀਕੀ ਖੂਨ ਦੀਆਂ ਨਾੜੀਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਇਸ ਦੇ ਇਲਾਜ ਲਈ ਅਕਸਰ ਮਹਿੰਗੀਆਂ ਸਰਜਰੀਆਂ ਦੀ ਲੋੜ ਹੁੰਦੀ ਹੈ ਜੋ ਬਹੁਤ ਸਾਰੇ ਪਰਿਵਾਰਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਹਨ।
ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਦੇ ਵੱਡੀ ਕਾਰਵਾਈ, ਤਹਿਸੀਲਦਾਰ ਨੂੰ ਕੀਤਾ ਬਰਖਾਸਤ
ਇਸ ਚੁਣੌਤੀ ਨੂੰ ਸਮਝਦਿਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਬੱਚਿਆਂ ਨੂੰ ਜਿਊਣ ਦਾ ਦੂਜਾ ਮੌਕਾ ਦਿੰਦੇ ਹੋਏ ਇਲਾਜ ਦੀ ਸਾਰੀ ਲਾਗਤ ਨੂੰ ਪੂਰਾ ਕਰਨ ਲਈ ਪਹਿਲਕਦਮੀ ਕੀਤੀ ਗਈ ਹੈ। ਇਹ ਪਹਿਲਕਦਮੀ ਵਿਆਪਕ ਰਾਸ਼ਟਰੀ ਬਾਲ ਸਵਾਸਥ ਕਾਰਜਕਰਮ (ਆਰ.ਬੀ.ਐਸ.ਕੇ.) ਜੋ ਕਿ ਬੱਚਿਆਂ ਵਿੱਚ ਸਿਹਤ ਸਮੱਸਿਆਵਾਂ ਦਾ ਜਲਦੀ ਪਤਾ ਲਗਾਉਣ ਅਤੇ ਪ੍ਰਬੰਧਨ ਕਰਨ ਲਈ ਇੱਕ ਰਾਸ਼ਟਰੀ ਪ੍ਰੋਗਰਾਮ ਹੈ, ਦੇ ਹਿੱਸੇ ਵਜੋਂ ਕੀਤੀ ਗਈ ਹੈ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਵਿੱਤੀ ਸਾਲ 2024-25 (ਦਸੰਬਰ 2024 ਤੱਕ) ਦੌਰਾਨ, ਸਰਕਾਰ ਵੱਲੋਂ ਸੂਬੇ ਭਰ ਦੇ ਵੱਕਾਰੀ ਸੂਚੀਬੱਧ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਇਨ੍ਹਾਂ ਜੀਵਨ-ਰੱਖਿਅਕ ਪ੍ਰਕਿਰਿਆਵਾਂ ’ਤੇ 3.52 ਕਰੋੜ ਰੁਪਏ ਖਰਚ ਕੀਤੇ ਹਨ।
ਇਹ ਵੀ ਪੜ੍ਹੋ AAP ਨੇ Punjab ਤੋਂ Arvind kejriwal ਨੂੰ ਰਾਜ ਸਭਾ ਮੈਂਬਰ ਬਣਾਉਣ ਦੀਆਂ ਚਰਚਾਵਾਂ ਨੂੰ ਕੀਤਾ ਰੱਦ
ਉਨ੍ਹਾਂ ਕਿਹਾ ਕਿ ਆਰ.ਬੀ.ਐਸ.ਕੇ. ਪ੍ਰੋਗਰਾਮ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਮੋਬਾਈਲ ਸਿਹਤ ਟੀਮਾਂ ਤਾਇਨਾਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਟੀਮ ਵਿੱਚ ਚਾਰ ਮੈਂਬਰ ਹੁੰਦੇ ਹਨ ਜਿਹਨਾਂ ਵਿੱਚ ਦੋ ਡਾਕਟਰ (ਇੱਕ ਪੁਰਸ਼ ਅਤੇ ਇੱਕ ਔਰਤ), ਇੱਕ ਨਰਸ, ਅਤੇ ਡਾਟਾ ਪ੍ਰਬੰਧਨ ਵਿੱਚ ਹੁਨਰਮੰਦ ਇੱਕ ਫਾਰਮਾਸਿਸਟ ਸ਼ਾਮਲ ਹੈ।ਸਿਹਤ ਮੰਤਰੀ ਨੇ ਕਿਹਾ ਕਿ ਇਹ ਟੀਮਾਂ ਸਾਰੇ ਲੋੜੀਂਦੇ ਟੈਸਟਿੰਗ ਉਪਕਰਨਾਂ, ਦਵਾਈਆਂ ਅਤੇ ਵਾਹਨਾਂ ਨਾਲ ਲੈਸ ਹਨ, ਅਤੇ ਬੱਚਿਆਂ ਦੀ ਸਿਹਤ ਸੰਬੰਧੀ ਜਾਂਚ ਕਰਨ ਲਈ ਨਿਯਮਿਤ ਤੌਰ ’ਤੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀਆਂ ਦਾ ਦੌਰਾ ਕਰਦੀਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ"