America News : ਅਮਰੀਕਾ ਵਿਚ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਲੱਖਾਂ ਭਾਰਤੀ ਪ੍ਰਵਾਸੀਆਂ ਲਈ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਟਰੰਪ ਪ੍ਰਸ਼ਾਸਨ ਦੀ ਨਵੀਂ ਇਮੀਗ੍ਰੇਸ਼ਨ ਨੀਤੀ ਨੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਜੋ ਕਈ ਸਾਲਾਂ ਤੋਂ ਅਮਰੀਕਾ ਵਿਚ ਪੱਕੇ ਹੋਣ ਦੇ ਸੁਪਨੇ ਦੇਖ ਰਹੇ ਹਨ। ਨਵੀਂ ਨੀਤੀ ਮੁਤਾਬਕ ਹੁਣ ਬਹੁਤ ਸਾਰੇ ਗ੍ਰੀਨ ਕਾਰਡ ਬਿਨੈਕਾਰਾਂ ਨੂੰ ਅਮਰੀਕਾ ਛੱਡ ਕੇ ਆਪਣੇ ਦੇਸ਼ ਜਾਂ ਕਿਸੇ ਹੋਰ ਦੇਸ਼ ਤੋਂ ਮੁੜ ਅਪਲਾਈ ਕਰਨਾ ਪੈ ਸਕਦਾ ਹੈ। ਇਸ ਫੈਸਲੇ ਨੇ ਹਜ਼ਾਰਾਂ ਪਰਿਵਾਰਾਂ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ, ਕਿਉਂਕਿ ਕਈ ਲੋਕ ਸਾਲਾਂ ਤੋਂ ਅਮਰੀਕਾ ਵਿਚ ਨੌਕਰੀ ਕਰ ਰਹੇ ਹਨ, ਬੱਚਿਆਂ ਦੀ ਪੜ੍ਹਾਈ ਉੱਥੇ ਚੱਲ ਰਹੀ ਹੈ ਅਤੇ ਪੂਰੀ ਜ਼ਿੰਦਗੀ ਉੱਥੇ ਹੀ ਬਣ ਚੁੱਕੀ ਹੈ।
ਇਹ ਵੀ ਪੜ੍ਹੋ 👉 ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ
ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਦੇ ਅੰਕੜਿਆਂ ਮੁਤਾਬਕ ਇਸ ਵੇਲੇ ਲੱਗਭਗ 5 ਲੱਖ 40 ਹਜ਼ਾਰ ਪਰਿਵਾਰ ਆਧਾਰਤ ਅਤੇ ਕਰੀਬ 1 ਲੱਖ 70 ਹਜ਼ਾਰ ਰੋਜ਼ਗਾਰ ਆਧਾਰਤ ਗ੍ਰੀਨ ਕਾਰਡ ਅਰਜ਼ੀਆਂ ਪੈਂਡਿੰਗ ਪਈਆਂ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਇਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ ਹੈ। ਇੱਕ ਰਿਪੋਰਟ ਅਨੁਸਾਰ 2021 ਵਿੱਚ ਭਾਰਤੀਆਂ ਦਾ ਗ੍ਰੀਨ ਕਾਰਡ ਬੈਕਲੌਗ 7 ਲੱਖ 19 ਹਜ਼ਾਰ ਤੋਂ ਵੀ ਵੱਧ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਜੇ ਇਹੀ ਰਫ਼ਤਾਰ ਰਹੀ ਤਾਂ ਕੁਝ ਲੋਕਾਂ ਨੂੰ ਗ੍ਰੀਨ ਕਾਰਡ ਮਿਲਣ ਲਈ 90 ਸਾਲ ਤੱਕ ਇੰਤਜ਼ਾਰ ਕਰਨਾ ਪੈ ਸਕਦਾ ਹੈ। ਹੁਣ ਨਵੀਂ ਨੀਤੀ ਕਾਰਨ ਉਹ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋ ਸਕਦੇ ਹਨ ਜੋ ਪਹਿਲਾਂ ਹੀ ਅਮਰੀਕਾ ਵਿਚ ਰਹਿ ਕੇ ਕੰਮ ਕਰ ਰਹੇ ਹਨ। ਜੇ ਉਨ੍ਹਾਂ ਨੂੰ ਵਿਦੇਸ਼ ਜਾ ਕੇ ਮੁੜ ਪ੍ਰਕਿਰਿਆ ਸ਼ੁਰੂ ਕਰਨੀ ਪਈ ਤਾਂ ਨਾ ਸਿਰਫ਼ ਨੌਕਰੀਆਂ ਖਤਰੇ ਵਿੱਚ ਪੈ ਸਕਦੀਆਂ ਹਨ, ਸਗੋਂ ਪਰਿਵਾਰਾਂ ਨੂੰ ਵੀ ਵੱਡੇ ਆਰਥਿਕ ਅਤੇ ਮਾਨਸਿਕ ਦਬਾਅ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ 👉 ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ
ਇਸ ਮਾਮਲੇ ’ਤੇ ਅਮਰੀਕੀ ਟੈੱਕ ਇੰਡਸਟਰੀ ਦੇ ਕਈ ਵੱਡੇ ਨਾਂ ਵੀ ਖੁੱਲ੍ਹ ਕੇ ਸਾਹਮਣੇ ਆਏ ਹਨ। ਕੋਰਸੇਰਾ ਦੇ ਸਹਿ-ਸੰਸਥਾਪਕ ਐਂਡਰਿਊ ਐਨ. ਜੀ. ਨੇ ਇਸ ਨੀਤੀ ਨੂੰ ਕਾਨੂੰਨੀ ਇਮੀਗ੍ਰੇਸ਼ਨ ’ਤੇ ਮਨਮਰਜ਼ੀ ਦਾ ਹਮਲਾ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਡਾਕਟਰਾਂ, ਵਿਗਿਆਨੀਆਂ ਅਤੇ ਟੈੱਕ ਮਾਹਿਰਾਂ ਵਰਗੇ ਪ੍ਰਤਿਭਾਸ਼ਾਲੀ ਲੋਕ ਅਮਰੀਕਾ ਤੋਂ ਦੂਰ ਹੋ ਸਕਦੇ ਹਨ। ਲਿੰਕਡਇਨ ਦੇ ਸਹਿ-ਸੰਸਥਾਪਕ ਰੀਡ ਹਾਫਮੈਨ ਅਤੇ ਵਾਈ ਕਾਂਬੀਨੇਟਰ ਦੇ ਪ੍ਰਧਾਨ ਗੈਰੀ ਟੈਨ ਨੇ ਵੀ ਇਸ ਫੈਸਲੇ ’ਤੇ ਚਿੰਤਾ ਜਤਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਮਰੀਕਾ ਨੂੰ ਹੁਨਰਮੰਦ ਲੋਕਾਂ ਨੂੰ ਬਾਹਰ ਭੇਜਣ ਦੀ ਬਜਾਏ ਉਨ੍ਹਾਂ ਨੂੰ ਆਪਣੇ ਨਾਲ ਜੋੜ ਕੇ ਰੱਖਣਾ ਚਾਹੀਦਾ ਹੈ। ਫਿਲਹਾਲ ਇਸ ਨਵੀਂ ਨੀਤੀ ਨੇ ਖ਼ਾਸ ਕਰਕੇ ਭਾਰਤੀ ਪ੍ਰਵਾਸੀਆਂ ਵਿਚ ਡਰ ਅਤੇ ਅਣਿਸ਼ਚਿਤਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹੁਣ ਸਭ ਦੀ ਨਜ਼ਰ ਇਸ ਗੱਲ ’ਤੇ ਟਿਕੀ ਹੋਈ ਹੈ ਕਿ ਆਉਣ ਵਾਲੇ ਸਮੇਂ ਵਿੱਚ ਅਮਰੀਕੀ ਸਰਕਾਰ ਇਸ ਮਾਮਲੇ ’ਤੇ ਕੀ ਅੰਤਿਮ ਫੈਸਲਾ ਲੈਂਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





