ਨਵੇਂ ਐਸਐਸਪੀ ਨੇ ਇੰਸਪੈਕਟਰ ਅਮਰੀਕ ਸਿੰਘ ਨੂੰ ਮੁੜ‌ ਦਿੱਤੀ ਸਿਟੀ ਟਰੈਫਿਕ ਇੰਚਾਰਜ ਦੀ ਜ਼ਿੰਮੇਵਾਰੀ

Date:

spot_img
ਸੁਖਜਿੰਦਰ ਮਾਨ
ਬਠਿੰਡਾ, 2 ਦਸੰਬਰ : ਬਠਿੰਡਾ ਸ਼ਹਿਰ ਵਿਚ ਲੰਮੇ ਸਮੇਂ ਤੱਕ ਟਰੈਫਿਕ ਇੰਚਾਰਜ ਦੀ ਸੇਵਾਵਾਂ ਨਿਭਾਉਣ ਵਾਲੇ ਸਬ ਇੰਸਪੈਕਟਰ ਅਮਰੀਕ ਸਿੰਘ ਨੂੰ ਮੁੜ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਉਹਨਾਂ ਨੂੰ ਇੱਥੋਂ ਬਦਲ ਕੇ ਸੰਗਤ ਥਾਣੇ ਵਿਚ ਭੇਜ ਦਿੱਤਾ ਗਿਆ ਸੀ। ਪ੍ਰੰਤੂ ਹੁਣ ਮੁੜ ਨਵੇਂ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਉਨ੍ਹਾਂ ਨੂੰ ਬਠਿੰਡਾ ਸਿਟੀ ਟਰੈਫਿਕ ਦਾ ਇੰਚਾਰਜ ਲਗਾ ਦਿੱਤਾ ਹੈ। ਪਤਾ ਲੱਗਿਆ ਹੈ ਕਿ ਐਸ ਐਸ ਪੀ ਨੇ ਉਨ੍ਹਾਂ ਨੂੰ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਪੂਰੀ ਤਨਦੇਹੀ ਤੇ ਖੁੱਲ ਕੇ ਕੰਮ ਕਰਨ ਲਈ ਕਿਹਾ ਹੈ।
ਉਧਰ ਅਮਰੀਕ ਸਿੰਘ ਨੂੰ ਮੁੜ ਸਿਟੀ ਟਰੈਫਿਕ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ‘ਤੇ ਸ਼ਹਿਰ ਦੇ ਲੋਕਾਂ ਅਤੇ ਸਮਾਜ ਸੇਵੀਆਂ ਨੇ ਇਸਦਾ ਸਵਾਗਤ ਕੀਤਾ ਹੈ। ਗੌਰਤਲਬ ਹੈ ਕਿ ਲੰਘੀ 18 ਨਵੰਬਰ ਨੂੰ ਟਰੈਫਿਕ ਇੰਚਾਰਜ ਦੀ ਇਕ ਆਡੀਓ ਵਾਈਰਲ ਹੋਈ ਸੀ, ਜਿਸ ਵਿੱਚ ਉਸ ਸਮੇਂ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਸੀ ਕਿ ਬਠਿੰਡਾ ਨਾਲ ਸਬੰਧਤ ਚੇਅਰਮੈਨਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇ ਪਰੰਤੂ ਇਸਤੋਂ ਬਾਅਦ ਮੀਡੀਆ ਵਿੱਚ ਖਬਰਾਂ ਲੱਗਣ ‘ਤੇ ਚੇਅਰਮੈਨਾਂ ਨੇ ਇਸਦਾ ਖੰਡਨ ਕੀਤਾ ਸੀ। ਜਿਸਦੇ ਚੱਲਦੇ ਇਹ ਮਾਮਲਾ ਕਾਫੀ ਭਖ ਗਿਆ ਸੀ ਤੇ ਟ੍ਰੈਫਿਕ ਇੰਚਾਰਜ਼ ਦੀ ਬਦਲੀ ਕਰ ਦਿੱਤੀ ਗਈ ਸੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

मुंबई में 23-24 अगस्त को होगा ‘हैपनिंग हरियाणा’ रोडशो : राव नरबीर सिंह

👉विकसित भारत-2047 के निर्माण में हरियाणा की भूमिका को...

ट्रैप में रिश्वत की रकम देने वालों को मिलेगी वापस; हरियाणा ने बनाया रिवॉल्विंग फंड

Haryana News: हरियाणा सरकार ने भ्रष्टाचार के विरुद्ध कार्रवाई...