18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ
ਚੰਡੀਗੜ੍ਹ, 9 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ ਲਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਅਗਵਾਈ ਕਰਨ ਦੇ ਗੁਣ ਹੁੰਦੇ ਹਨ ਅਤੇ ਏਸੇ ਕਰਕੇ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਦਾ ਕੋਈ ਸਾਨੀ ਨਹੀਂ ਜਿਸ ਕਰਕੇ ਅੱਜ ਪੰਜਾਬੀ ਹਰੇਕ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ।
ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ,ਪਿੰਡ ਡਿੱਖ ਵਿਖੇ ਨਸ਼ਾ ਤਸਕਰ ਦੀ ਪੰਜ ਏਕੜ ਜਮੀਨ ਜਬਤ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੂੰ ਕਦੇ ਵੀ ਸੂਬੇ ਦੀ ਚਿੰਤਾ ਨਹੀਂ ਹੁੰਦੀ ਸੀ ਸਗੋਂ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਦਾ ਫਿਕਰ ਵੱਧ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਮੁੱਦੇ ਨੂੰ ਲੈ ਕੇ ਸੂਬੇ ਦੇ ਨਕਾਰੇ ਹੋਏ ਸਿਆਸੀ ਆਗੂ ਉਨ੍ਹਾਂ ਦੀ ਨਿੱਤ ਨਿਖੇਧੀ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲੀ ਵਾਰ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀ’ ਦੇ ਭਾਅ ਵੇਚਦੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਿਛਲੇ 25 ਸਾਲਾਂ ’ਚ ਪੰਜਾਬ ’ਤੇ ਸਿਰਫ਼ ਦੋ ਸਿਆਸਤਦਾਨਾਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦਾ ਸ਼ੋਸ਼ਣ ਕੀਤਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ।ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਪ੍ਰਾਪਤੀ ਉਤੇ ਘੁੰਮਡ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਰ ਸਫਲਤਾ ਹਾਸਲ ਕਰਨ ਲਈ ਨਿਮਰ ਰਹਿਣ ਦੇ ਨਾਲ-ਨਾਲ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।
Munna Bhai MBBS ਫਿਲਮ ਨੂੰ ਵੀ ਛੱਡਿਆ ਪਿੱਛੇ, ਲੜਕੀ ਦੇ ਭੇਸ ‘ਚ ਲੜਕਾ ਦੇਣ ਆਇਆ ਪੇਪਰ
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫ਼ਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਸੂਬੇ ਦੀ ਝਲਕੀ ਬਾਰੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਟਿਪੱਣੀ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਗੁੰਮਰਾਹਕੁਨ ਨੇਤਾ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਰੱਖਦੀਆਂ ਹਨ ਕਿਉਂਕਿ ਇਹ ਹਮੇਸ਼ਾ ਤੋਂ ਇਹੀ ਮੰਨਦੇ ਸੀ ਕਿ ਸੂਬੇ ਵਿੱਚ ਸ਼ਾਸਨ ਕਰਨ ਦਾ ਉਨ੍ਹਾਂ ਕੋਲ ਜਨਮ ਸਿੱਧ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਬੜੀ ਕਾਰਜਕੁਸ਼ਲਤਾ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੱਕ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਵੀ.ਕੇ. ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵੇਂ ਭਰਤੀ ਕੀਤੇ ਕਲਰਕਾਂ ਨੂੰ ਆਮ ਆਦਮੀ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸਹਿਕਾਰੀ ਬੈਂਕ ਦੀ ਅਥਾਹ ਸਮਰੱਥਾ ਹੈ ਜਿਸ ਲਈ ਨਵੇਂ ਭਰਤੀ ਹੋਏ ਕਲਰਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਵੀ.ਕੇ. ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਸਿੱਧ ਹੋ ਸਕਦੇ ਹਨ।
Share the post "ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ"