ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਦਰਸ਼ਨ ਸਿੰਘ ਸੋਹੀ ਨੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ MLA ਬਲਕਾਰ ਸਿੱਧੂ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁੱਦਾ

Date:

spot_img

👉ਦਰਸ਼ਨ ਸਿੰਘ ਸੋਹੀ ਨੇ ਮੁੱਖ ਮੰਤਰੀ ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ
Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸਕੱਤਰ ਮਾਰਕੀਟ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਦਰਸ਼ਨ ਸਿੰਘ ਸੋਹੀ ਨੇ ਅੱਜ ਖੇਤੀਬਾੜੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁਡੀਆਂ ਅਤੇ ਵਿਧਾਇਕਾਂ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ।ਦਫ਼ਤਰ ਮਾਰਕੀਟ ਕਮੇਟੀ ਵਿਖੇ ਕਰਵਾਏ ਸਮਾਗਮ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਰਸ਼ਨ ਸਿੰਘ ਸੋਹੀ ਨੂੰ ਪਾਰਟੀ ਦਾ ਵਫ਼ਦਾਰ ਸਿਪਾਹੀ ਅਤੇ ਆਮ ਲੋਕਾਂ ਦੀ ਸੇਵਾ ਨੂੰ ਸਮਰਪਿਤ ਆਗੂ ਦੱਸਦਿਆਂ ਇਸ ਵਕਾਰੀ ਅਹੁਦਾ ਸੰਭਾਲਣ ਲਈ ਵਧਾਈ ਦਿੱਤੀ।

ਇਹ ਵੀ ਪੜ੍ਹੋ  ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 7000 ਕਰੋੜ ਰੁਪਏ ਨੱਪਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਸੂਬੇ ਦੀਆਂ ਸੜਕਾਂ ਲਈ 3500 ਕਰੋੜ ਰੁਪਏ ਮਨਜ਼ੂਰ ਕੀਤੇ – ਗੁਰਮੀਤ ਸਿੰਘ ਖੁੱਡੀਆਂ

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਤੱਕ ਖੇਤੀ ਨਾਲ ਸੰਬੰਧਿਤ ਹਰ ਛੋਟੀ ਤੋਂ ਛੋਟੀ ਸਕੀਮ ਪਹੁੰਚਾਉਣ ਲਈ ਵਚਨਵੱਧ ਅਤੇ ਯਤਨਸ਼ੀਲ ਹੈ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਸੂਬੇ ਦੀ ਤਰੱਕੀ ਤੇ ਸੰਪੂਰਨ ਵਿਕਾਸ ਲਈ ਯੋਜਨਾਵਾਂ ਬਣਾਉਣਾ ਅਤੇ ਇਹਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ।ਇਸ ਮੌਕੇ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ ਨੇ ਨਵ ਨਿਯੁਕਤ ਚੇਅਰਮੈਨ ਦਰਸ਼ਨ ਸਿੰਘ ਸੋਹੀ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ  ਪੰਜਾਬ ਨੂੰ ਇੱਕ ਹੋਰ ਵੱਡੀ ਸਫ਼ਲਤਾ ਹਾਸਲ; ਹਾਈਡਲ ਪ੍ਰੋਜੈਕਟਾਂ ਵਿੱਚ ਰਿਕਾਰਡ ਤੋੜ ਬਿਜਲੀ ਉਤਪਾਦਨ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਮੁੱਚੀ ਟੀਮ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਤਤਪਰ ਤੇ ਸਮਰਪਿਤ ਹੈ।ਇਸ ਮੌਕੇ ਦਰਸ਼ਨ ਸਿੰਘ ਸੋਹੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਮੇਰੇ ਵੱਲੋਂ ਪੂਰੀ ਇਮਾਨਦਾਰੀ ਅਤੇ ਮੇਹਨਤ ਨਾਲ ਨਿਭਾਇਆ ਜਾਵੇਗਾ ਅਤੇ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸੇ ‘ਤੇ ਪੂਰੀ ਤਰ੍ਹਾਂ ਖਰਾ ਉਤਰਨਗੇ।ਇਸ ਮੌਕੇ ਆਮ ਆਦਮੀ ਪਾਰਟੀ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

Punjab Police Recruitment 2026: ਪੰਜਾਬ ਵਿੱਚ ਪੁਲਿਸ ਦੀ ਨੌਕਰੀ...

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...

Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ...