ਨਵ-ਨਿਯੁਕਤ ਅਧਿਆਪਕਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ

Date:

spot_img

Ludhiana News:ਨਵ-ਨਿਯੁਕਤ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਤਹਿ ਦਿਲ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਲੰਬੇ ਸਮੇਂ ਤੋਂ ਅਧੂਰੇ ਪਏ ਸੁਪਨੇ ਪੂਰੇ ਹੋਏ ਹਨ।ਆਪਣੇ ਤਜਰਬਾ ਸਾਂਝਾ ਕਰਦਿਆਂ ਬਰਨਾਲਾ ਤੋਂ ਗੁਰਜੀਤ ਕੌਰ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨੌਕਰੀ ਦੇ ਚਾਹਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ ਜੋ ਪਿਛਲੇ ਪੰਜ ਸਾਲਾਂ ਤੋਂ ਨੌਕਰੀਆਂ ਲਈ ਦੌੜ-ਭੱਜ ਕਰ ਰਹੇ ਸਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਉਨ੍ਹਾਂ ਨੇ ‘ਰੰਗਲਾ ਪੰਜਾਬ’ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।ਸ੍ਰੀ ਅਨੰਦਪੁਰ ਸਾਹਿਬ ਤੋਂ ਅਧਿਆਪਕਾ ਸੁਦੇਸ਼ ਕੁਮਾਰੀ ਨੇ ਕਿਹਾ ਕਿ ਉਹ ਪੰਜ ਭੈਣਾਂ ਹਨ ਜਿਨ੍ਹਾਂ ਵਿੱਚੋਂ ਚਾਰ ਨੂੰ ਸਰਕਾਰੀ ਨੌਕਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਸਕੂਲ ਵਿੱਚ ਪੜ੍ਹਾਈ ਕੀਤੀ ਹੈ ਅਤੇ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੂਰੀ ਭਰਤੀ ਪ੍ਰਕਿਰਿਆ ਪਾਰਦਰਸ਼ਤਾ ਅਤੇ ਨਿਰਪੱਖ ਢੰਗ ਨਾਲ ਪੂਰੀ ਹੋਈ ਹੈ।ਲੁਧਿਆਣਾ ਤੋਂ ਸੁੱਖਾ ਰਾਮ ਨੇ ਕਿਹਾ ਕਿ ਇਹ ਭਰਤੀ ਲੰਬੇ ਸਮੇਂ ਤੋਂ ਪ੍ਰਕਿਰਿਆ ਅਧੀਨ ਸੀ ਪਰ ਮੁੱਖ ਮੰਤਰੀ ਦੇ ਦਖਲ ਕਾਰਨ ਉਨ੍ਹਾਂ ਨੂੰ ਨੌਕਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਮੇਂ ਕਿਸੇ ਵੀ ਸਰਕਾਰ ਨੇ ਆਮ ਆਦਮੀ ਦੀਆਂ ਦੁੱਖ-ਤਕਲੀਫਾਂ ਦੀ ਕਦੇ ਪ੍ਰਵਾਹ ਨਹੀਂ ਕੀਤੀ ਪਰ ਇਸ ਸਰਕਾਰ ਨੇ ਉਨ੍ਹਾਂ ਦੇ ਮਾਪਿਆਂ ਦੇ ਸੁਪਨੇ ਨੂੰ ਸੱਚ ਕੀਤਾ ਹੈ।

ਇਹ ਵੀ ਪੜ੍ਹੋ  ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਮਾਨਸਾ ਤੋਂ ਗੁਰਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਉਹ ਸਾਲ 2014 ਤੋਂ ਸਰਕਾਰੀ ਨੌਕਰੀ ਲਈ ਕੋਸ਼ਿਸ਼ ਕਰ ਰਹੇ ਸਨ ਪਰ ਉਹ ਇਸ ਭਰਤੀ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਲਈ ਮੁੱਖ ਮੰਤਰੀ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਹੁਣ ਉਹ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਉਣਗੇ।ਗੁਰਦਾਸਪੁਰ ਤੋਂ ਮਨਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਭਰਤੀ ਨੂੰ ਨਿਰੋਲ ਮੈਰਿਟ ਦੇ ਅਧਾਰ ਉਤੇ ਕਰਵਾਉਣ ਦਾ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਆਮ ਆਦਮੀ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ ਅਤੇ ਇਹ ਉਨ੍ਹਾਂ ਸਾਰਿਆਂ ਲਈ ਇਤਿਹਾਸਕ ਪਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

35 ਫੁੱਟ ਉੱਚੇ ਰਾਵਣ ਦੇ ਦਹਿਨ ਨਾਲ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਸੰਦੇਸ਼, ਦੁਸਹਿਰਾ ਦੇਖਣ ਲਈ ਉਮੜਿਆ ਲੋਕਾਂ ਦਾ ਸੈਲਾਬ

👉ਫੇਜ਼-1 ਮੋਹਾਲੀ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰਾ, ਰਾਵਣ...