Ludhiana News:ਲੁਧਿਆਣਾ ਵਿੱਚ ਘਰੇਲੂ ਕਲੇਸ਼ ਦੇ ਚਲਦਿਆਂ ਇੱਕ ਨਵਵਿਆਹੁਤਾ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਪੂਜਾ ਵਜੋਂ ਹੋਈ ਹੈ ਜੋ ਕਿ ਲੁਧਿਆਣਾ ਦੇ ਕੂਮ ਕਲਾ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੂਜਾ ਦਾ ਵਿਆਹ ਤਿੰਨ ਮਹੀਨੇ ਪਹਿਲਾਂ ਅਨੀਸ਼ ਨਾਮ ਦੇ ਲੜਕੇ ਨਾਲ ਹੋਇਆ ਸੀ। ਘਟਨਾ ਵਾਲੇ ਦਿਨ ਦੋਵਾਂ ਪਤੀ ਪਤਨੀ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਜਦੋਂ ਸ਼ਾਮ ਨੂੰ ਮ੍ਰਿਤਕਾ ਦਾ ਪਤੀ ਘਰ ਵਾਪਸ ਆਇਆ ਤਾਂ ਉਸ ਨੂੰ ਆਪਣੀ ਪਤਨੀ ਦੀ ਲਾਸ਼ ਪੱਖੀ ਨਾਲ ਲਟਕਦੀ ਮਿਲੀ। ਉਸ ਤੋਂ ਬਾਅਦ ਆਸ ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ । ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




