👉27 ਨਵੰਬਰ ਨੂੰ ਹੋਣ ਵਾਲੀ ਮੁਲਾਜ਼ਮ ਭਲਾਈ ਕਮੇਟੀ ਦੀ ਮੀਟਿੰਗ ਤੋਂ ਆਸਵੰਦ ਮੁਲਾਜ਼ਮ; ਸਾਰਥਕ ਨਤੀਜਾ ਨਾ ਨਿਕਲਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ
👉30 ਨਵੰਬਰ ਨੂੰ ਸਿਹਤ ਮੰਤਰੀ ਪੰਜਾਬ ਦੇ ਹਲਕੇ ਵਿੱਚ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ
Bathinda News: ਐਨ.ਐਚ.ਐਮ. ਇੰਪਲੋਈਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ। ਮੁਲਾਜ਼ਮਾਂ ਦੀ ਹੜਤਾਲ ਕਾਰਨ ਸੂਬੇ ਦੇ ਸਰਕਾਰੀ ਸਿਹਤ ਅਦਾਰਿਆਂ ਵਿੱਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਅਤੇ ਸਥਾਈ ਹੱਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਯੂਨੀਅਨ ਆਗੂਆਂ ਨੇ ਦੱਸਿਆ ਕਿ ਐਨ.ਐਚ.ਐਮ. ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਸ ਸਬੰਧੀ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰੰਤੂ ਅਜੇ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ 👉Amritsar ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਵਾਰ-ਵਾਰ ਆਪਣੀਆਂ ਸਮੱਸਿਆਵਾਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਜਾ ਰਹੀਆਂ ਹਨ, ਪਰ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਹੀ ਸਮਾਂ ਲੰਘਾਇਆ ਜਾ ਰਿਹਾ ਹੈ।ਆਗੂਆਂ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਮਿਤੀ 25 ਨਵੰਬਰ ਨੂੰ ਹੋਣ ਵਾਲੀ ਭਲਾਈ ਕਮੇਟੀ ਦੀ ਮੀਟਿੰਗ ਕੁਝ ਕਾਰਨਾਂ ਕਰਕੇ 27 ਨਵੰਬਰ ਨੂੰ ਕਰ ਦਿੱਤੀ ਗਈ ਹੈ, ਪਰ ਫਿਰ ਵੀ 27 ਨਵੰਬਰ ਨੂੰ ਮੁਲਾਜ਼ਮ ਭਲਾਈ ਕਮੇਟੀ ਦੀ ਹੋਣ ਵਾਲੀ ਮੀਟਿੰਗ ਤੋਂ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲੇਗਾ। ਪਰ ਜੇਕਰ ਇਸ ਮੀਟਿੰਗ ਵਿੱਚ ਵੀ ਕੋਈ ਸਾਰਥਕ ਨਤੀਜਾ ਨਹੀਂ ਨਿਕਲਦਾ ਅਤੇ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾਂਦਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲੀ ਰਣਨੀਤੀ ਉਲੀਕੀ ਜਾਵੇਗੀ।ਇਸੇ ਲੜੀ ਤਹਿਤ ਯੂਨੀਅਨ ਵੱਲੋਂ 30 ਨਵੰਬਰ ਨੂੰ ਸਿਹਤ ਮੰਤਰੀ ਪੰਜਾਬ ਦੇ ਹਲਕੇ ਵਿੱਚ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ 👉ਗਠਜੋੜ ਤੋਂ ਇੱਕ ਦਿਨ ਬਾਅਦ ਸੁਖਬੀਰ ਬਾਦਲ ਦੇ ਕਰੀਬੀ ਅਕਾਲੀ ਆਗੂ ‘ਤੇ ED ਦੀ Raid
ਇਸ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਐਨ.ਐਚ.ਐਮ. ਮੁਲਾਜ਼ਮ ਸ਼ਮੂਲੀਅਤ ਕਰਨਗੇ ਅਤੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕਰਦੇ ਹੋਏ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕਰਨਗੇ।ਯੂਨੀਅਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਸੇਵਾਵਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਿਹਤ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਸਰਕਾਰ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਥਾਈ ਹੱਲ ਕਰਨਾ ਚਾਹੀਦਾ ਹੈ।ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਦਾ ਠੋਸ ਹੱਲ ਨਹੀਂ ਹੁੰਦਾ, ਉਦੋਂ ਤੱਕ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਸਰਕਾਰ ਵੱਲੋਂ ਕੋਈ ਸਕਾਰਾਤਮਕ ਫੈਸਲਾ ਨਾ ਲਏ ਜਾਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













