NHM ਇਮਪਲਾਈਜ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਅੱਡੇ ਤੱਕ ਕੀਤਾ ਰੋਸ਼ ਮਾਰਚ, ਦਿੱਤਾ ਮੰਗ ਪੱਤਰ

Date:

spot_img

Bathinda News: NHM ਇਮਪਲਾਈਜ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਅਗੱਸਤ ਤੋਂ ਚੱਲ ਰਹੀ ਕਲਮ ਛੋੜ ਹੜਤਾਲ ਦੇ ਦੌਰਾਨ ਅੱਜ ਰੋਸ਼ ਮਾਰਚ ਕਰਦਿਆਂ ਬਠਿੰਡਾ ਬੱਸ ਅੱਡੇ ਤੱਕ ਰੋਸ਼ ਮਾਰਚ ਕੀਤਾ ਗਿਆ। ਇਸ ਦੌਰਾਨ ਬੱਸ ਅੱਡੇ ਧਰਨਾ ਵੀ ਦਿੱਤਾ ਗਿਆ, ਜਿਸਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਸਰਕਾਰ ਕੋਲੋਂ ਆਪਣੀਆਂ ਵਾਜਬ ਮੰਗਾਂ ਦੀ ਪੂਰਤੀ ਅਤੇ ਨਾਲ ਹੀ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਗਈ। ਸੂਚਨਾ ਮੁਤਾਬਕ ਡਿਪਟੀ ਕਮਿਸ਼ਨਰ ਵੱਲੋਂ ਜਥੈਬੰਦੀ ਦੇ ਆਗੂਆਂ ਨੂੰ ਲਿਖਤੀ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੀਟਿੰਗ ਮੈਡਮ ਸ਼ਾਕਸ਼ੀ ਸਾਹਨੀ MD NHM ਨਾਲ ਮੰਗਲਵਾਰ ਮਿਤੀ 01-09-2026 ਦਿਨ ਮੰਗਲਵਾਰ ਨੂੰ ਨਿਸ਼ਚਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ  ਅਨੌਖੀ ਘਟਨਾ; ਪੰਜਾਬ ਦੇ ਇਸ ਪਿੰਡ ‘ਚੋਂ ਮਿਲਿਆ ਦੱਬਿਆ ਖ਼ਜਾਨਾ, ਪਿੰਡ ਦੇ ਲੋਕਾਂ ਨੇ ਪੁੱਟੀ ਧਰਤੀ

ਜਿਕਰਯੋਗ ਹੈ ਕਿ ਐਨ.ਐਚ. ਐਮ ਪੰਜਾਬ ਦੇ ਸਾਰੇ ਹੀ ਕਰਮਚਾਰੀ ਆਪਣਾ ਕੰਮ ਬੰਦ ਕਰਕੇ ਹੜਤਾਲ ਤੇ ਮਿਤੀ 13-08 2026 ਤੋਂ ਚੱਲ ਰਹੇ ਹਨ। ਪ੍ਰੰਤੂ ਮੰਗਾਂ ਪੂਰੀਆਂ ਨਾ ਹੋਣ ਕਾਰਨ ਜਥੇਬੰਦੀ ਵੱਲੋਂ ਪੂਰਨ ਤੌਰ ਤੇ ਕਲਮ ਛੋੜ ਹੜਤਾਲ ਮਿਤੀ 2 ਸਤੰਬਰ 2026 ਤੱਕ ਵਧਾ ਦਿੱਤੀ ਹੈ। ਜਿਸਦਾ ਕਾਰਨ ਵਿਭਾਗ ਵੱਲੋਂ ਮਿਤੀ 28-08-2026 ਨੂੰ ਸਿਹਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਮਿਤੀ 02-09-26 ਨੂੰ ਕਰ ਦਿੱਤੀ ਗਈ ਹੈ। ਇਸ ਦੌਰਾਨ ਜਥੇਬੰਦੀ ਵੱਲੋਂ ਕੱਲ ਮਿਤੀ 27-08-26 ਨੂੰ ਮਹਾਂ ਬੰਦ ਦਾ ਸਮਰਥਨ ਕੀਤਾ ਗਿਆ ਹੈ ਅਤੇ ਫਿਰ ਵੀ ਜੇਕਰ ਫਿਰ ਵੀ ਸਰਕਾਰ NHM ਮੁਲਾਜਮਾ ਦੀਆ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਹੜਤਾਲ ਅਣ- ਮਿਥੇ ਸਮੇਂ ਲਈ ਅੱਗੇ ਵਧਾਉਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ,ਅਵਨੀਸ਼ ਕੁਮਾਰ ਚਮਕੌਰ ਸਿੰਘ,ਚਮਕੌਰ ਸਿੰਘ, ਗੁਰਦੀਪ ਸਿੰਘ, ਰਣਜੀਤ ਕੌਰ, ਹਰਦੀਪ ਚੰਦ, ਬਲਜਿੰਦਰਜੀਤ ਸਿੰਘ, ਅਮਿਤ ਸਿੰਗਲਾ, ਸੁਨੀਲ ਸਿੰਗਲਾ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...