Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

23 Views

 ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਐਮ.ਡੀ.-ਐਨ.ਐਚਐਮ. ਪੰਜਾਬ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਨੇ ਸਮਝੌਤੇ ‘ਤੇ ਕੀਤੇ ਹਸਤਾਖਰ
ਐਨ.ਐਚ.ਐਮ. ਕਰਮਚਾਰੀਆਂ ਨੂੰ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ, 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਦਿੱਤਾ ਜਾਵੇਗਾ
ਚੰਡੀਗੜ੍ਹ, 26 ਨਵੰਬਰ:ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਪੰਜਾਬ ਨੇ ਸਿਹਤ ਸਟਾਫ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ ਹੈ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ, ਲੋਕਾਂ ਦੇ ਭਾਰੀ ਇਕੱਠ ਨਾਲ

ਇਸ ਸਮਝੌਤਾ ‘ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਪੰਜਾਬ ਘਨਸ਼ਿਆਮ ਥੋਰੀ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਸੰਦੀਪ ਕੁਮਾਰ ਗੋਸ਼ਲ ਵੱਲੋਂ ਹਸਤਾਖਰ ਕੀਤੇ ਗਏ।ਛੂਤ ਦੀਆਂ ਬਿਮਾਰੀਆਂ ਦੇ ਇਲਾਜ ਨਾਲ ਜੁੜੇ ਜੋਖਮਾਂ ਬਾਰੇ ਗੱਲ ਕਰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਟੇਟ ਹੈਲਥ ਸੋਸਾਇਟੀ ਨੇ ਇੱਕ ਮਜ਼ਬੂਤ ਮੈਡੀਕਲ ਬੀਮਾ ਪੈਕੇਜ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਭਾਈਵਾਲੀ ਕੀਤੀ ਹੈ। ਸੂਬੇ ਭਰ ਵਿੱਚ ਐਨ.ਐਚ.ਐਮ. ਪੰਜਾਬ ਅਧੀਨ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਲਗਭਗ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਮੈਂਬਰਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਇਸ ਪੈਕੇਜ ਵਿੱਚ ਪ੍ਰਤੀ ਕਰਮਚਾਰੀ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਅਤੇ ਪ੍ਰਤੀ ਕਰਮਚਾਰੀ 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਸ਼ਾਮਲ ਹੈ।

ਇਹ ਵੀ ਪੜ੍ਹੋ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਇਹ ਪਹਿਲਕਦਮੀ ਐਨ.ਐਚ.ਐਮ. ਕਰਮਚਾਰੀਆਂ ਨੂੰ ਵਧੇਰੇ ਖਰਚਿਆਂ ਦੇ ਬੋਝ ਤੋਂ ਬਿਨਾਂ ਜ਼ਰੂਰੀ ਡਾਕਟਰੀ ਇਲਾਜ ਅਤੇ ਹਸਪਤਾਲ ਵਿੱਚ ਭਰਤੀ ਹੋਣ ਦੀ ਸਹੂਲਤ ਪ੍ਰਦਾਨ ਕਰੇਗੀ। ਇਸ ਬੀਮੇ ਦਾ ਕੁੱਲ ਅਨੁਮਾਨਿਤ ਖਰਚਾ ਪ੍ਰਤੀ ਸਾਲ 4 ਕਰੋੜ ਰੁਪਏ ਦੇ ਹਿਸਾਬ ਨਾਲ ਤਿੰਨ ਸਾਲਾਂ ਲਈ ਕੁੱਲ 12 ਕਰੋੜ ਰੁਪਏ ਬਣਦਾ ਹੈ ਜੋ ਕਿ ਇੰਡੀਅਨ ਬੈਂਕ ਵੱਲੋਂ ਕੀਤਾ ਜਾਵੇਗਾ। ਇਹ ਵਿਆਪਕ ਪਹੁੰਚ ਨਾ ਸਿਰਫ਼ ਕਰਮਚਾਰੀਆਂ ਦੀ ਸੰਤੁਸ਼ਟੀ ਨੂੰ ਵਧਾਉਂਦੀ ਹੈ, ਸਗੋਂ ਇੱਕ ਸਿਹਤਮੰਦ ਅਤੇ ਵਧੇਰੇ ਉਤਪਾਦਕ ਸਟਾਫ ਯਕੀਨੀ ਬਣਾਉਣ ਵਿੱਚ ਵੀ ਯੋਗਦਾਨ ਪਾਉਂਦੀ ਹੈ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਨਾਗਰਿਕਾਂ ਦੀ ਸਮੁੱਚੀ ਸਿਹਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

Related posts

ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਸਮੇਤ 14 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

punjabusernewssite

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

punjabusernewssite

ਰਾਘਵ ਚੱਢਾ ਨੇ ਰਾਜ ਸਭਾ ‘ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਅਹਿਮ ਮੁੱਦਾ ਉਠਾਇਆ

punjabusernewssite