NHM ਕਾਮਿਆਂ ਨੇ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

Date:

spot_img

Bathinda News: NHM;  ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀ ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਨੂੰ ਲੈ ਕੇ ਚੱਲ ਰਹੀ ਹੜਤਾਲ ਦੌਰਾਨ ਅੱਜ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਆਪਣਾ ਮੰਗ ਪੱਤਰ ਦਿੱਤਾ। ਵਿਧਾਇਕ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਗੰਭੀਰਤਾ ਨਾਲ ਵਿਚਾਰੇਗੀ। ਇਸ ਮੌਕੇ ਬਲਜਿੰਦਰਜੀਤ ਸਿੰਘ ਬੀ.ਐਸ.ਏ ਨੇ ਕਿਹਾ ਕਿ ਇਹ ਮੁਲਾਜ਼ਮ ਪਿਛਲੇ ਕਰੀਬ 18 ਸਾਲ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਮੌਜ਼ੂਦਾ ਸਰਕਾਰ ਦੇ ਪੂਰੇ ਕਾਰਜ਼ਕਾਲ ਦੌਰਾਨ ਤਨਖਾਹਾਂ ਵਿੱਚ ਕੋਈ ਵਾਧਾ ਨਹੀਂ ਹੋਇਆ।

ਇਹ ਵੀ ਪੜ੍ਹੋ 👉NHM ਇੰਪਲਾਈਜ ਯੂਨੀਅਨ ਵੱਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਕਲਮ ਛੋੜ ਜਾਰੀ

ਉਨ੍ਹਾਂ ਕਿਹਾ ਕਿ ਐਨ.ਐਚ.ਐਮ. ਕਰਮਚਾਰੀ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਕੰਮ ਕਰ ਰਹੇ ਹਨ ਪਰ ਤਨਖਾਹਾਂ ਵਿੱਚ ਵੱਡਾ ਫ਼ਰਕ ਹੈ।
ਡਾਕਟਰ ਦਿਨੇਸ਼ ਕੁਮਾਰ ਸੈਣੀ ਅਤੇ ਡਾ: ਪੰਕਜ਼ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਜ਼ਿਆਦਾ ਕੰਮ ਐਨ.ਐਚ.ਐਮ. ਕਰਮਚਾਰੀਆਂ ‘ਤੇ ਨਿਰਭਰ ਹੈ।ਇਸ ਮਿਸ਼ਨ ਤਹਿਤ ਹੀ ਵੱਡੇ ਵੱਡੇ ਫੰਡ ਵਿਭਾਗ ਨੂੰ ਮਿਲਦੇ ਹਨ। ਪਰ ਫਿਰ ਵੀ ਸਰਕਾਰਾਂ ਮਿਸ਼ਨ ਦੇ ਕਰਮਚਾਰੀਆਂ ਨਾਲ ਸ਼ਰੇਆਮ ਧੱਕਾ ਕਰ ਰਹੀਆਂ ਹਨ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਫਾਰਮੇਸੀ ਅਫ਼ਸਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ, ਮਪਹਵ ਰਣਜੀਤ ਕੌਰ, ਲੇਖਾਕਾਰ ਕੈਲਾਸ਼ ਬਾਬੂ, ਕੰਪਿਊਟਰ ਆਪਰੇਟਰ ਮੋਹਣ ਸਿੰਘ, ਆਈ.ਏ. ਰਮਨਦੀਪ ਕੌਰ ਅਤੇ ਸਿਮਰਜੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related