ਸ੍ਰੀ ਮੁਕਤਸਰ ਸਾਹਿਬ/ਬਠਿੰਡਾ /ਮਾਨਸਾ, 11 ਦਸੰਬਰ: NIA ਵਲੋਂ ਅੱਜ ਤੜਕਸਾਰ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ ‘ਤੇ ਰੇਡ ਮਾਰੀ ਗਈ ਹੈ। NIA ਦੀ ਇਹ ਕਾਰਵਾਈ ਗੈਂਗਸਟਰਾਂ ਅਤੇ ਹੋਰਨਾਂ ਬਦਨਾਮ ਕਾਰੋਬਾਰੀਆ ਦੇ ਵਿਰੁੱਧ ਦੱਸੀ ਜਾ ਰਹੀ ਹੈ। ਸੂਚਨਾ ਮੁਤਾਬਕ ਐਨਆਈਏ ਦੀ ਟੀਮ ਵੱਲੋਂ ਸਵੇਰੇ-ਸਵੇਰੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਮਾਨਸਾ ਆਦਿ ਥਾਵਾਂ ਦੇ ਵਿੱਚ ਇਹ ਛਾਪੇਮਾਰੀ ਕੀਤੀ ਗਈ ਹੈ।
ਪਾਠੀ ਸਿੰਘ ਦਾ ਬੇਰਹਿਮੀ ਨਾਲ ਕੀਤਾ ਕ+ਤਲ, ਲਾਸ਼ ਖੇਤਾਂ ਵਿੱਚ ਸੁੱਟੀ
ਬਠਿੰਡਾ ਵਿੱਚ ਗੈਂਗਸਟਰ ਅਰਸ਼ ਡਾਲਾ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਸੰਦੀਪ ਸਿੰਘ ਢਿੱਲੋ ਦੇ ਘਰ ਦਸਤਕ ਦਿੱਤੀ ਗਈ ਹੈ। ਇਸੇ ਤਰ੍ਹਾਂ ਮੁਕਤਸਰ ਦੇ ਵਿੱਚ ਜੇਲ ਚ ਬੰਦ ਅਮਨਦੀਪ ਸਿੰਘ ਨਾਂ ਦੇ ਨੌਜਵਾਨ ਦੇ ਘਰ ਵੀ ਐਨਆਈ ਟੀਮ ਪੁੱਜੀ ਹੈ। ਅਮਨਦੀਪ ਇਸ ਵੇਲੇ ਨਾਭਾ ਜੇਲ੍ਹ ਵਿਚ ਬੰਦ ਹੈ। ਉਸ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਹੈ।