ਲੁਧਿਆਣਾ, 3 ਜਨਵਰੀ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਉਘੇ ਲੇਖਕ ਰੰਗਕਰਮੀ ਡਾ ਨਿਰਮਲ ਜੌੜਾ ਨੂੰ ਪੰਜਾਬੀ ਯੂਨੀਵਰਸਿਟੀ ਦੇ ਆਰਟ ਐਂਡ ਕਲਚਰ ਸਟੱਡੀ ਬੋਰਡ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪੰਜਾਬੀ ਸਾਹਿਤ, ਕਲਾ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨਿਰਮਲ ਜੌੜਾ ਦੀ ਇਹ ਨਿਯੁਕਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਵੱਲੋਂ ਦੋ ਸਾਲ ਦੇ ਸਮੇਂ ਲਈ ਕੀਤੀ ਗਈ ਹੈ। ਯੂਨੀਵਰਸਿਟੀ ਵੱਲੋਂ ਲੋਕ ਧਾਰਾ, ਲੋਕ ਸਾਹਿਤ ਅਤੇ ਸੱਭਿਆਚਾਰ ਸੰਬੰਧੀ ਬਨਣ ਵਾਲੀਆਂ ਨੀਤੀਆਂ ਅਤੇ ਹੋਰ ਪ੍ਰੋਗ੍ਰਾਮ ਇਸ ਬੋਰਡ ਵੱਲੋਂ ਉਲੀਕੇ ਜਾਂਦੇ ਹਨ।
ਇਹ ਵੀ ਪੜ੍ਹੋ ਓਲੰਪੀਅਨ ਏਆਈਜੀ ਅਵਨੀਤ ਕੌਰ ਸਿੱਧੂ ਨੂੰ ਮਿਲੇਗਾ ਮੁੱਖ ਮੰਤਰੀ ਪੁਲਿਸ ਮੈਡਲ
ਡਾ. ਨਿਰਮਲ ਜੌੜਾ ਦੀ ਇਸ ਨਿਯੁਕਤੀ ਤੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਖੁਸ਼ੀ ਜਾਹਿਰ ਕਰਦਿਆਂ ਮੁਬਾਰਕ ਦਿੱਤੀ ਹੈ। ਯੂਨੀਵਰਸਿਟੀ ਦੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਨਿਰਮਲ ਜੌੜਾ ਨੇ ਵਿਦਿਆਰਥੀ ਜੀਵਨ ਤੋਂ ਲੈ ਕੇ ਕਲਾ ਅਤੇ ਸਾਹਿਤ ਵਿੱਚ ਅਹਿਮ ਕਾਰਜ ਕੀਤੇ ਹਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਉਹਨਾਂ ਦੀ ਕੀਤੀ ਇਹ ਨਿਯੁਕਤੀ ਸਾਡੇ ਲਈ ਮਾਣ ਵਾਲੀ ਗੱਲ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
Share the post "ਨਿਰਮਲ ਜੌੜਾ ਪੰਜਾਬੀ ਯੂਨੀਵਰਸਿਟੀ ਦੇ ਆਰਟ ਐਂਡ ਕਲਚਰ ਸਟੱਡੀ ਬੋਰਡ ਦੇ ਮੈਂਬਰ ਨਿਯੁੱਕਤ"