Nirmal Rishi Padma Shri Awards: ਪੰਜਾਬੀ ਫਿਲਮ ਇੰਡਸਟਰੀ ਵਿਚ “ਗੁਲਾਬੋ ਮਾਸੀ” ਨਾਂਅ ਤੋਂ ਮਸ਼ਹੂਰ ਨਿਰਮਲ ਰਿਸ਼ੀ ਨੂੰ ਅੱਜ ਕਲਾ ਦੇ ਖੇਤਰ ਵਿਚ ਯੋਗਦਾਨ ਲਈ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ।ਨਿਰਮਲ ਰਿਸ਼ੀ ਦਾ ਜਨਮ 27 ਅਗਸਤ 1943 ਨੂੰ ਮਾਨਸਾ ਜਿਲ੍ਹੇ ਦੇ ਪਿੰਡ ਖੀਵੇ ਕਲਾ ਦੇ ਰਹਿਣ ਵਾਲੇ ਬਲਦੇਵ ਕਿਸ਼ਨ ਰਿਸ਼ੀ ਦੇ ਘਰ ਹੋਇਆ ਸੀ। ਨਿਰਮਲ ਰਿਸ਼ੀ ਆਪਣੀਆਂ ਤਿੰਨੇ ਭੈਣਾਂ ‘ਚ ਸਭ ਤੋਂ ਛੋਟੀ ਹੈ। ਉਨ੍ਹਾਂ ਨੂੰ ਛੋਟੀ ਉਮਰ ਤੋਂ ਹੀ ਥਿਏਟਰ ਕਰਨ ਦਾ ਸ਼ੌਂਕ ਸੀ ਪਰ ਇਸ ਦੇ ਨਾਲ ਹੀ ਉਹ ਐੱਨ.ਸੀ.ਸੀ. ਬੈਸਟ ਸ਼ੂਟਰ ਵੀ ਰਹੇ ਹਨ। ਇਸ ਤੋਂ ਇਲਾਵਾ ਖੋ-ਖੋ ਦੀ ਵਧੀਆ ਖਿਡਾਰਨ ਤੇ ਅਥਲੀਟ ਵੀ ਰਹਿ ਚੁੱਕੇ ਹਨ।
ਭਾਜਪਾ ਦਾ ਖੁੱਲਿਆ ਖ਼ਾਤਾ: ਸੂਰਤ ਤੋਂ ਬਿਨ੍ਹਾਂ ਮੁਕਾਬਲਾ ਜਿੱਤਿਆ ਉਮੀਦਵਾਰ
ਉਨ੍ਹਾਂ ਨੇ ਆਪਣੀ ਗ੍ਰੈਜੁਏਸ਼ਨ ਦੀ ਪੜਾਈ ਸ਼੍ਰੀ ਗੰਗਾਨਗਰ ਤੋਂ ਪੂਰੀ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪਟਿਆਲਾ ਦੇ ਫਿਜ਼ੀਕਲ ਕਾਲਜ ਤੋਂ ਟ੍ਰੇਨਿੰਗ ਵੀ ਲਈ ਹੈ। ‘ਅੰਗਰੇਜ਼’, ‘ਨਿੱਕਾ ਜ਼ੈਲਦਾਰ’ ਵਰਗੀਆਂ ਫ਼ਿਲਮਾਂ ਨੇ ਉਨ੍ਹਾਂ ਨੂੰ ਇਕ ਨਵੀਂ ਪਛਾਣ ਦਿਤੀ। ਉਨ੍ਹਾਂ ਨੂੰ ਸਾਲ 2012 ਵਿਚ ਸੰਗੀਤ ਨਾਟਕ ਅਕਾਦਮੀ ਅਵਾਰਡ ਵੀ ਮਿਲ ਚੁੱਕਿਆ ਹੈ। ਨਿਰਮਲ ਰਿਸ਼ੀ ਅਕਸਰ ਫ਼ਿਲਮਾਂ ਦਾ ਮਿਹਨਤਾਨਾ ਨਾ ਮਿਲਣ ਬਾਰੇ ਵੀ ਖੁੱਲ੍ਹ ਕੇ ਬੋਲਦੇ ਰਹੇ ਹਨ। ਉਹ ਕਹਿੰਦੇ ਹਨ ਕਿ ਮੁੱਖ ਭੂਮਿਕਾ ਨਿਭਾਉਣ ਵਾਲੇ ਅਦਾਕਾਰਾਂ ਜਾਂ ਵੱਡੇ ਨਾਮਾਂ ਤੋਂ ਇਲਾਵਾ ਬਾਕੀ ਕਲਾਕਾਰਾਂ ਨੂੰ ਬਹੁਤੇ ਪੈਸੇ ਨਹੀਂ ਮਿਲਦੇ।
Share the post "Nirmal Rishi Padma Shri Awards: “ਗੁਲਾਬੋ ਮਾਸੀ” ਨਾਂਅ ਤੋਂ ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ"