ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

Date:

spot_img

👉ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦੀ ਵਿਆਪਕ ਸੂਚੀ ਤਿਆਰ ਕਰਨ ਦੇ ਦਿੱਤੇ ਨਿਰਦੇਸ਼
Punjab News:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦੀ ਇੱਕ ਵਿਸਤ੍ਰਿਤ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਕਾਰਜਾਂ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਭਗਤ ਨੇ ਜ਼ੋਰ ਦੇ ਕੇ ਕਿਹਾ ਕਿ ਲੰਬਿਤ ਮਾਮਲਿਆਂ ਦੇ ਤਰੁੰਤ, ਵਧੇਰੇ ਕੁਸ਼ਲ ਅਤੇ ਪੂਰੀ ਪਾਰਦਰਸ਼ਤਾ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਹਰੇਕ ਕੇਸ ਦੀ ਸਥਿਤੀ ਬਾਰੇ ਸੂਚੀ ਵਿੱਚ ਸਪੱਸ਼ਟ ਅਤੇ ਸਹੀ ਢੰਗ ਨਾਲ ਜਾਣਕਾਰੀ ਦਰਜ ਕੀਤੀ ਜਾਵੇ।

ਇਹ ਵੀ ਪੜ੍ਹੋ  ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਕਾਰ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ‘ਚ ਖਾਲੀ ਅਸਾਮੀਆਂ ‘ਤੇ ਭਰਤੀ ਅਤੇ ਬਜਟ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਜਵਾਨਾਂ ਪ੍ਰਤੀ ਪੂਰਾ ਸਤਿਕਾਰ ਰੱਖਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...